Thursday, May 16, 2024
BREAKING NEWS
ਸਾਦਗੀ ਭਰਿਆ ਜੀਵਨ ਅਤੇ ਪ੍ਰਮਾਤਮਾ ਵਿਚ ਵਿਸ਼ਵਾਸ਼ ਰੱਖਣ ਵਾਲੇ ਸਨ- ਸ਼ਾਮ ਲਾਲ ਬਾਂਸਲ ਤਾਜੋਕੇ ਵਾਲੇਤਪਾ ’ਚ ਆਮ ਆਦਮੀ ਪਾਰਟੀ ਨੂੰ ਜਬਰਦਸਤ ਹੁੰਗਾਰਾਂ, ਮੋਹਿਤ ਭੂਤ ਆਮ ਆਦਮੀ ਪਾਰਟੀ ’ਚ ਸ਼ਾਮਿਲਜਦ ਪੰਜਾਬ ਬਚਾਓ ਯਾਤਰਾ ਤੋ ਬਾਅਦ ਸੁਖਬੀਰ ਨਾਲ ਟਰੈਕਟਰ ’ਤੇ ਬੈਠਣ ਨੂੰ ਲੈ ਕੇ ਅਕਾਲੀ ਸ਼ੋਸਲ ਮੀਡੀਆ ’ਤੇ ਆਪਸ ’ਚ ਗੁੱਥਮ ਗੁੱਥੀ ਹੋਏਪੰਜਾਬ ਬਚਾਓ ਯਾਤਰਾ ’ਚ ਤਾਜੋਕੇ ਅਤੇ ਪੱਖੋ ਕਲਾਂ ਦੀ ਇਕਠ ਪੱਖੋ ਚੜਤ ਰਹੀਮਾਲ ਗੱਡੀ ਦੀਆ ਬਰੇਕਾਂ ਵੱਜਣ ਸਾਰ ਹੀ ਸੀਲ ਟੁੱਟੀ, ਚੋਲ ਚੋਰੀ, ਮਾਮਲਾ ਦਰਜ, ਕਈ ਫਰਾਰਪੰਜਾਬ ਬਚਾਓ ਯਾਤਰਾ ਦਾ ਟਕਸਾਲੀ ਅਕਾਲੀ ਗੁਪਤਾ ਪਰਿਵਾਰ ਨੇ ਕੀਤਾ ਭਰਵਾਂ ਸਵਾਗਤ, ਪੰਜਾਬ ਦਾ ਵਿਕਾਸ ਪੱਖੋ ਝਾੜੂ ਪਾਰਟੀ ਨੇ ਬੇੜਾ ਗਰਕ ਕਰ ਦਿੱਤਾ ਹੈ-ਸੁਖਬੀਰ ਸਿੰਘ ਬਾਦਲਭਗਤਾ ਭਾਈਕਾ ’ਚ ਅਨੇਕਾਂ ਰੋਕਾਂ ਵੀ ਨਾ ਰੋਕ ਸਕੀਆ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੂੰ ਪਾਰਟੀ ਆਗੂ ਡਾ ਅਮਰਜੀਤ ਸਰਮਾ ਦੇ ਗ੍ਰਹਿ ਵਿਖੇ ਰੈਲੀ ਕਰਨ ਤੋਹਲਕਾ ਮੌੜ ’ਚ ਡੇਢ ਦਹਾਕੇ ਤੋ ਜਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਕਾਂਗਰਸ ਆਗੂ ਸਿੱਪੀ ਭਾਕਰ ਨੇ ਆਪ ਪਾਰਟੀ ਦਾ ਸਿਆਸੀ ਪੱਲਾ ਫੜਿਆਬੈਂਕ ਦੇ ਬਾਹਰੋ ਕਿਸਾਨ ਦੇ ਲੱਖ ਰੁਪੈ ਪਲਾਂ ਵਿਚ ਲੈ ਕੇ ਨਿਆਣਾ ਛੂ-ਮੰਤਰਨਗਰ ਕੌਸਲ ਪ੍ਰਧਾਨਗੀ ਮਾਮਲਾ, ਪਿਆ ਖਿਲਾਰਾ, ਪ੍ਰਧਾਨਗੀ ਲਈ ਕਈ ਮੰਜੀਆਂ ਡਹੀਆ

National

ਅਨਾਜ ਮੰਡੀ ਵਿਚ ਸਾਉਣੀ ਦੀ ਪ੍ਰਮੁੱਖ ਫਸਲ ਨਰਮੇਂ ਨੇ ਦਸਤਕ ਦਿੱਤੀ, 6100 ਤੱਕ ਪੁੱਜੀ ਬੋਲੀ, ਖਰੀਦ ਸ਼ੁਰੂ

August 23, 2021 07:01 PM


ਅਨਾਜ ਮੰਡੀ ਵਿਚ ਸਾਉਣੀ ਦੀ ਪ੍ਰਮੁੱਖ ਫਸਲ ਨਰਮੇਂ ਨੇ ਦਸਤਕ ਦਿੱਤੀ, 6100 ਤੱਕ ਪੁੱਜੀ ਬੋਲੀ, ਖਰੀਦ ਸ਼ੁਰੂ
ਤਪਾ ਮੰਡੀ 23 ਅਗਸਤ (ਲੁਭਾਸ਼ ਸਿੰਗਲਾ/ਗੁਰਪ੍ਰੀਤ ਸਿੰਘ) :- ਸਥਾਨਕ ਸ਼ਹਿਰ ਅੰਦਰ ਸਾਉਣੀ ਦੀ ਪ੍ਰਮੁੱਖ ਫਸਲ ਨਰਮੇਂ ਨੇ ਅਨਾਜ ਮੰਡੀ ਅੰਦਰ ਦਸਤਕ ਦੇ ਦਿੱਤੀ ਹੈ। ਜਿਸ ਦੀ ਪਲੇਠੀ ਖਰੀਦ ਮਾਰਕੀਟ ਕਮੇਟੀ ਵੱਲੋ ਕੱਚਾ ਆੜਤੀਆਂ ਐਸੋਸੀਏਸ਼ਨ ਅਤੇ ਖਰੀਦਦਾਰਾਂ ਦੇ ਸਹਿਯੋਗ ਨਾਲ ਕਰਵਾਈ ਗਈ। ਮਾਰਕੀਟ ਕਗਮੇਟੀ ਦੇ ਚੇਅਰਮੈਨ ਅਮਰਜੀਤ ਸਿੰਘ ਧਾਲੀਵਾਲ, ਵਾਈਸ ਚੇਅਰਮੈਲ ਭੂਪਿੰਦਰ ਸਿੰਘ ਸਿੱਧੂ ਅਤੇ ਨਗਰ ਕੋਸਲ ਪ੍ਰਧਾਨ ਅਨਿਲ ਕੁਮਾਰ ਕਾਲਾ ਭੂਤ ਅਤੇ ਆੜਤੀਆਂ ਐਸੋਸੀਏਸ਼ਨ ਦੇ ਪ੍ਰਧਾਨ ਅਨੀਸ਼ ਮੌੜ ਵੱਲੋ ਨਰਮੇਂ ਦੀ ਖਰੀਦ ਦੀ ਸ਼ੁਰੂਆਤ ਕਰਨ ’ਤੋ ਪਹਿਲਾ ਬੋਲੀ ਕਰਵਾਈ ਗਈ। ਵੱਖ ਵੱਖ ਖਰੀਦਦਾਰਾਂ ਵੱਲੋ ਨਰਮੇਂ ਦੀ ਬੋਲੀ ਦੇ ਕੇ ਇਸ ਨੂੰ 6101 ਰੁਪੈ ਤੱਕ ਪਹੁੰਚਾ ਕੇ ਕਿਸਾਨ ਕੁਲਵੰਤ ਸਿੰਘ, ਗੁਰਮੇਲ ਸਿੰਘ ਦੀ ਨਰਮੇਂ ਦੀ ਢੇਰੀ ਆੜਤੀਆਂ ਸੋਹਣ ਲਾਲ ਪਵਨ ਕੁਮਾਰ ਦੀ ਦੁਕਾਨ ਤੋ ਸੂਰਿਆ ਟਰੇਡਿੰਗ ਕੰਪਨੀ ਵੱਲੋ ਖਰੀਦਿਆ ਗਿਆ। ਚੇਅਰਮੈਨ ਧਾਲੀਵਾਲ ਨੇ ਕਿਹਾ ਕਿ ਅੰਦਰਲੀ ਅਨਾਜ ਮੰਡੀ ਅੰਦਰ ਪੁੱਜੀ ਨਰਮੇਂ ਦੀ ਢੇਰੀ ਸਮੁੱਚੇ ਬੋਲੀਕਾਰਾਂ ਨੂੰ ਬੁਲਾਕੇ ਕਰਵਾਈ ਗਈ ਹੈ ਤਾਂ ਜੋ ਕਿਸਾਨ ਨੂੰ ਵਧੇਰੇ ਭਾਅ ਮਿਲ ਸਕੇ। ਉਨਾਂ ਇਹ ਵੀ ਕਿਹਾ ਕਿ ਕਿਸੇ ਵੇਲੇ ਨਰਮੇਂ ਦੀ ਸਭ ਤੋ ਵੱਡੀ ਮੰਡੀ ਸਮਝੀ ਜਾਂਦੀ ਤਪਾ ਅਨਾਜ ਮੰਡੀ ਅੰਦਰ ਭਾਂਵੇਂ ਫਸਲ ਦੀ ਵਿੰਭਨਤਾ ਕਾਰਨ ਹੁਣ ਨਰਮੇਂ ਦੀ ਆਮਦ ਘਟ ਗਈ ਹੈ ਪਰ ਫੇਰ ਵੀ ਪੰਜਾਬ ਸਰਕਾਰ, ਖੇਤੀਬਾੜੀ ਵਿਭਾਗ ਅਤੇ ਮੰਡੀ ਬੋਰਡ ਦੇ ਯਤਨਾਂ ਸਦਕਾ ਕਿਸਾਨਾਂ ਨੂੰ ਕਣਕ ਅਤੇ ਝੋਨੇ ਦੀ ਖੇਤੀ ਦੀ ਥਾਂ ਬਦਲਵੀਆਂ ਫਸਲਾਂ ਅਪਣਾਉਣ ਲਈ ਕਿਹਾ ਜਾਂਦਾ ਰਿਹਾ ਹੈ। ਜਿਸ ਤੋ ਬਾਅਦ ਨਰਮੇਂ ਹੇਠਲੇ ਰਕਬੇ ਵਿਚ ਕਾਫੀ ਵਾਧਾ ਹੋਇਆ ਹੈ। ਉਧਰ ਕੱਚਾ ਆੜਤੀਆਂ ਐਸੋਸੀਏਸ਼ਨ ਦੇ ਪ੍ਰਧਾਨ ਅਨੀਸ਼ ਮੌੜ ਨੇ ਕਿਹਾ ਕਿ ਆੜਤੀਆਂ ਹਮੇਸ਼ਾਂ ਹੀ ਕਿਸਾਨ ਦੀ ਭਲਾਈ ਲਈ ਉਸ ਨੂੰ ਵਧੇਰੇ ਭਾਅ ਦਿਵਾਉਣ ਲਈ ਯਤਨ ਕਰਦਾ ਹੈ ਤਾਂ ਜੋ ਕਿਸਾਨ ਵਧੇਰੇ ਖੁਸ਼ਹਾਲ ਰਹੇ। ਇਸ ਮੌਕੇ ਤਰਸੇਮ ਲਾਲ ਮਹਿਤਾ, ਮਦਲ ਲਾਲ ਘੜੈਲਾ, ਦਰਸ਼ਨ ਲਾਲ ਮੌੜ, ਜੀਵਨ ਲਾਲ ਢਿਲਵਾਂ, ਕੁਲਵਿੰਦਰ ਸਿੰਘ, ਧਰਮਿੰਦਰ ਸੋਨੂੰ ਮਾਂਗਟ ਸਣੇ ਵੱਡੀ ਗਿਣਤੀ ਵਿਚ ਆੜਤੀਏ ਅਤੇ ਮਾਰਕੀਟ ਕਮੇਟੀ ਕਰਮਚਾਰੀ ਹਾਜਰ ਸਨ।

Have something to say? Post your comment

Readers' Comments

Tapa 8/29/2021 1:24:01 AM

Comment *

More in National

Test Test Test Test Test Test Test Test Test Test Test Test Test Test Test

ਕੰਨਾਂ 'ਤੇ ਪਟਾਖਿਆਂ ਦੇ ਦੁਰ ਪ੍ਰਭਾਵ ਅਤੇ ਇਸ ਤੋਂ ਬਚਾਅ

ਸਿਹਤ ਮੰਤਰੀ ਵਿਜੈ ਸਿੰਗਲਾ ਦੇ ਬਰਖਾਸਤ ਹੋਣ `ਤੇ ਗਾਇਕ ਸਿੱਧੂ ਮੂਸੇ ਵਾਲੇ ਨੇ ਦੇਖੋ ਕੀ ਕਿਹਾ, ਇਸਟਾਗ੍ਰਾਮ `ਤੇ ਸ਼ੇਅਰ ਕੀਤੀ ਪੋਸਟ

ਕਾਂਗਰਸ ਉਮੀਦਵਾਰ ਮੁਨੀਸ਼ ਬਾਂਸਲ ਦੇ ਕਈ ਕਿਲੋਮੀਟਰ ਲੰਬੇਂ ਕਾਫਲੇ ਨੇ ਜਿੱਤ ’ਤੇ ਮੋਹਰ ਲਗਾਉਣ ਦੇ ਨਾਲ ਵਿਰੋਧੀਆਂ ਦੇ ਸਾਹ ਸੂਤੇ

ਬਰਨਾਲਾ ’ਚ ਕਾਂਗਰਸ ਉਮੀਦਵਾਰ ਮੁਨੀਸ਼ ਬਾਂਸਲ ਨੇ ਆਪਣਾ ਰਿਪੋਰਟ ਕਾਰਡ ਪੇਸ਼ ਕੀਤਾ

ਰਾਹੁਲ ਗਾਂਧੀ ਨੇ ਉਮੀਦਵਾਰ ਮੁਨੀਸ਼ ਬਾਂਸਲ ਦੀ ਚੋਣ ਮਹਿਮ ਨੂੰ ਵੱਡਾ ਸਿਆਸੀ ਹੁਲਾਰਾ ਦਿੱਤਾ

ਨਵਜੋਤ ਸਿੱਧੂ ਦੀ ਹੰਡਿਆਇਆ ਵਿਖੇ ਹੋ ਰਹੀ ਰੈਲੀ ਸਬੰਧੀ ਜ਼ਿਲ੍ਹਾ ਵਾਸੀਆਂ ਨੂੰ ਖੁਸ਼ੀ ਦੀ ਲਹਿਰ : ਮਹੇਸ਼ ਲੋਟਾ

ਵਪਾਰ ਮੰਡਲ ਬਰਨਾਲਾ ਤੇ ਧਨੌਲਾ ਦੀ ਅਗਵਾਈ ਵਿਚ ਸਿੱਧੂ ਦੀ ਰੈਲੀ 'ਚ ਹੋਵੇਗਾ ਵਿਸ਼ਾਲ ਇਕੱਠ - ਨਾਣਾ, ਵਰਮਾ

ਪੰਜਾਬ ਦੀ ਸਿਆਸਤ ’ਚ ਲਾਮਿਸਾਲ ਤੇ ਇਤਿਹਾਸਕ ਸਾਬਤ ਹੋਵੇਗੀ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ : ਗੁਰਤੇਜ ਢਿੱਲੋਂ

25 ਸਾਲ ਕਾਂਗਰਸ ਅਤੇ 20 ਸਾਲ ਅਕਾਲੀ- ਭਾਜਪਾ ਨੂੰ ਅਜ਼ਮਾਇਆ, ਹੁਣ ਇੱਕ ਮੌਕਾ ‘ਆਪ’ ਨੂੰ ਦੇਵੇ ਪੰਜਾਬ: ਅਰਵਿੰਦ ਕੇਜਰੀਵਾਲ