Wednesday, May 15, 2024
BREAKING NEWS
ਜਦ ਪੰਜਾਬ ਬਚਾਓ ਯਾਤਰਾ ਤੋ ਬਾਅਦ ਸੁਖਬੀਰ ਨਾਲ ਟਰੈਕਟਰ ’ਤੇ ਬੈਠਣ ਨੂੰ ਲੈ ਕੇ ਅਕਾਲੀ ਸ਼ੋਸਲ ਮੀਡੀਆ ’ਤੇ ਆਪਸ ’ਚ ਗੁੱਥਮ ਗੁੱਥੀ ਹੋਏਪੰਜਾਬ ਬਚਾਓ ਯਾਤਰਾ ’ਚ ਤਾਜੋਕੇ ਅਤੇ ਪੱਖੋ ਕਲਾਂ ਦੀ ਇਕਠ ਪੱਖੋ ਚੜਤ ਰਹੀਮਾਲ ਗੱਡੀ ਦੀਆ ਬਰੇਕਾਂ ਵੱਜਣ ਸਾਰ ਹੀ ਸੀਲ ਟੁੱਟੀ, ਚੋਲ ਚੋਰੀ, ਮਾਮਲਾ ਦਰਜ, ਕਈ ਫਰਾਰਪੰਜਾਬ ਬਚਾਓ ਯਾਤਰਾ ਦਾ ਟਕਸਾਲੀ ਅਕਾਲੀ ਗੁਪਤਾ ਪਰਿਵਾਰ ਨੇ ਕੀਤਾ ਭਰਵਾਂ ਸਵਾਗਤ, ਪੰਜਾਬ ਦਾ ਵਿਕਾਸ ਪੱਖੋ ਝਾੜੂ ਪਾਰਟੀ ਨੇ ਬੇੜਾ ਗਰਕ ਕਰ ਦਿੱਤਾ ਹੈ-ਸੁਖਬੀਰ ਸਿੰਘ ਬਾਦਲਭਗਤਾ ਭਾਈਕਾ ’ਚ ਅਨੇਕਾਂ ਰੋਕਾਂ ਵੀ ਨਾ ਰੋਕ ਸਕੀਆ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੂੰ ਪਾਰਟੀ ਆਗੂ ਡਾ ਅਮਰਜੀਤ ਸਰਮਾ ਦੇ ਗ੍ਰਹਿ ਵਿਖੇ ਰੈਲੀ ਕਰਨ ਤੋਹਲਕਾ ਮੌੜ ’ਚ ਡੇਢ ਦਹਾਕੇ ਤੋ ਜਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਕਾਂਗਰਸ ਆਗੂ ਸਿੱਪੀ ਭਾਕਰ ਨੇ ਆਪ ਪਾਰਟੀ ਦਾ ਸਿਆਸੀ ਪੱਲਾ ਫੜਿਆਬੈਂਕ ਦੇ ਬਾਹਰੋ ਕਿਸਾਨ ਦੇ ਲੱਖ ਰੁਪੈ ਪਲਾਂ ਵਿਚ ਲੈ ਕੇ ਨਿਆਣਾ ਛੂ-ਮੰਤਰਨਗਰ ਕੌਸਲ ਪ੍ਰਧਾਨਗੀ ਮਾਮਲਾ, ਪਿਆ ਖਿਲਾਰਾ, ਪ੍ਰਧਾਨਗੀ ਲਈ ਕਈ ਮੰਜੀਆਂ ਡਹੀਆਸੈਂਕੜੇ ਨਮ ਅੱਖਾਂ ਨਾਲ ਸੰਸਾਰ ਤੋ ਰੁਖਸਤ ਹੋਏ ਸ਼ਾਮ ਲਾਲ ਬਾਂਸਲ ਤਾਜੋ ਵਾਲੇਮੀਤ ਹੇਅਰ ਦੀ ਚੋਣ ਨੂੰ ਹਲਕਾ ਭਦੌੜ ’ਚ ਸਿਆਸੀ ਹੁਲਾਰਾ, ਵਿਧਾਇਕ ਉਗੋਕੇ ਦੀ ਅਗਵਾਈ ’ਚ ਕੋਟਦੁੰਨਾ ਵਿਚ ਦਰਜਣਾਂ ਅਕਾਲੀਆਂ ਕਾਂਗਰਸੀਆਂ ਨੇ ਕੀਤੀ ’ਆਪ ’ਚ ਸਮੂਲੀਅਤ

Punjab

ਪੱਤਰਕਾਰ ਅਤੇ ਨਾਮਵਰ ਸਾਹਿਤਕਾਰ ਯਾਦਵਿੰਦਰ ਸਿੰਘ ਭੁੱਲਰ ਵੱਲੋਂ ਵਿਲੱਖਣ ਤਰੀਕੇ ਨਾਲ ਪੁਸਤਕ ਸੱਭਿਆਚਾਰ ਦੀ ਪ੍ਰਫੁਲਤਾ ਲਈ ਪੁਸਤਕਾਂ ਭੇਟ ਕਰਕੇ ਮਨਾਇਆ ਜਨਮ ਦਿਨ

August 22, 2022 03:41 PM

ਪੱਤਰਕਾਰ ਅਤੇ ਨਾਮਵਰ ਸਾਹਿਤਕਾਰ ਯਾਦਵਿੰਦਰ ਸਿੰਘ ਭੁੱਲਰ ਵੱਲੋਂ ਵਿਲੱਖਣ ਤਰੀਕੇ ਨਾਲ ਪੁਸਤਕ ਸੱਭਿਆਚਾਰ ਦੀ ਪ੍ਰਫੁਲਤਾ ਲਈ ਪੁਸਤਕਾਂ ਭੇਟ ਕਰਕੇ ਮਨਾਇਆ ਜਨਮ ਦਿਨ
ਬਰਨਾਲਾ 22 ਅਗਸਤ (ਲੁਭਾਸ਼ ਸਿੰਗਲਾ/ਗੁਰਪ੍ਰੀਤ ਸਿੰਘ) : - ਬਰਨਾਲਾ ਦੇ ਸੀਨੀਅਰ ਪੱਤਰਕਾਰ ਅਤੇ ਨਾਮਵਰ ਸਾਹਿਤਕਾਰ ਯਾਦਵਿੰਦਰ ਸਿੰਘ ਭੁੱਲਰ ਵੱਲੋਂ ਜ਼ਿਲਾ ਭਾਸ਼ਾ ਦਫਤਰ ਵਿਖੇ ਪਹੁੰਚ ਕੇ ਆਪਣਾ ਜਨਮ ਦਿਨ ਵਿਲੱਖਣ ਤਰੀਕੇ ਮਨਾਇਆ ਗਿਆ। ਇਸ ਮੌਕੇ ਮੌਜ਼ੂਦ ਜ਼ਿਲਾ ਸਿੱਖਿਆ ਅਫਸਰ(ਸੈ.ਸਿੱ/ਐ.ਸਿੱ) ਸਰਬਜੀਤ ਸਿੰਘ ਤੂਰ, ਜ਼ਿਲਾ ਲੋਕ ਸੰਪਰਕ ਅਫਸਰ ਮੈਡਮ ਮੇਘਾ ਮਾਨ, ਜ਼ਿਲਾ ਭਾਸ਼ਾ ਅਫਸਰ ਸੁਖਵਿੰਦਰ ਸਿੰਘ ਗੁਰਮ, ਸਹਾਇਕ ਲੋਕ ਸੰਪਰਕ ਅਫਸਰ ਜਗਬੀਰ ਕੌਰ ਅਤੇ ਖੋਜ ਅਫਸਰ ਬਿੰਦਰ ਸਿੰਘ ਖੁੱਡੀ ਕਲਾਂ ਵੱਲੋਂ ਉਹਨਾਂ ਨੂੰ ਜਨਮ ਦਿਨ ਦੀਆਂ ਮੁਬਾਰਕਾਂ ਦਿੰਦਿਆਂ ਲੰਬੀ ਉਮਰ ਦੀ ਕਾਮਨਾ ਕੀਤੀ ਗਈ। ਜਨਮ ਦਿਨ ਮੌਕੇ ਪੁਸਤਕਾਂ ਭੇਂਟ ਕਰਨ ਬਾਰੇ ਬੋਲਦਿਆਂ ਯਾਦਵਿੰਦਰ ਸਿੰਘ ਨੇ ਕਿਹਾ ਕਿ ਨੌਜਵਾਨ ਪੀੜੀ ਨੂੰ ਪੁਸਤਕ ਸੱਭਿਆਚਾਰ ਨਾਲ ਜੋੜਨਾ ਸਮੇਂ ਦੀ ਮੁੱਖ ਜਰੂਰਤ ਹੈ। ਉਹਨਾਂ ਕਿਹਾ ਕਿ ਬਰਨਾਲਾ ਦੀ ਧਰਤੀ ਨੂੰ ਸਾਹਿਤਕ ਪੱਖੋਂ ਬੇਹੱਦ ਜਰਖੇਜ਼ ਧਰਤੀ ਹੋਣ ਦਾ ਮਾਣ ਹਾਸਿਲ ਹੈ। ਉਨਾਂ ਆਪਣੀ ਨਿੱਜੀ ਲਾਇਬ੍ਰੇਰੀ ਵਿਚੋਂ ਖੁਦ ਦੀ ਲਿਖੀਆਂ ਪੁਸਤਕਾਂ ਦੇ ਨਾਲ-2 ਭਾਸ਼ਾ ਵਿਭਾਗ ਅਤੇ ਪੰਜਾਬੀ ਦੇ ਸਿਰਮੌਰ ਸਾਹਿਤਕਾਰਾਂ ਸ਼੍ਰੋਮਣੀ ਸਾਹਿਤਕਾਰ ਓਮ ਪ੍ਰਕਾਸ਼ ਗਾਸੋ, ਬੂਟਾ ਸਿੰਘ ਚੌਹਾਨ, ਰਵਿੰਦਰ ਗਾਸੋ, ਦਰਸ਼ਨ ਸਿੰਘ ਗੁਰੂ, ਤੇਜਾ ਸਿੰਘ ਤਿਲਕ, ਰਾਮ ਸਿੰਘ ਬੀਹਲਾ, ਰਾਮ ਸਰੂਪ ਸ਼ਰਮਾ, ਡਾ.ਰਾਮਪਾਲ ਸਿੰਘ, ਰਵੀ ਸ਼ੇਰਗਿੱਲ, ਹਰਦੀਪ ਬਾਵਾ, ਦੀਪਕ ਸਿੰਗਲਾ, ਅਸ਼ੋਕ ਚਟਾਨੀ, ਕੈਪਟਨ ਦਰਬਾਰਾ ਸਿੰਘ, ਡਾ.ਉਜਾਗਰ ਸਿੰਘ ਮਾਨ, ਮਮਤਾ ਸੇਤੀਆ ਸੇਖਾ, ਗਿੱਲ ਰਣਸ਼ੀਂਹਕੇ, ਜੰਗੀਰ ਸਿੰਘ ਦਿਲਬਰ, ਸਿਮਰਜੀਤ ਕੌਰ ਬਰਾੜ, ਸਿੰਦਰ ਸਿੰਘ ਧੌਲਾ, ਨਿਰਮਲ ਕੌਰ ਕੋਟਲਾ, ਗਿਆਨੀ ਹਰੀ ਸਿੰਘ, ਸੁਖਵੀਰ ਕੌਰ ਸਰਾਂ ਅਤੇ ਬਲਵਿੰਦਰ ਸਿੰਘ ਚਾਨੀ ਆਦਿ ਦੀਆਂ 150 ਪੁਸਤਕਾਂ ਪਾਠਕਾਂ ਤੱਕ ਪਹੁੰਚਦੀਆਂ ਕਰਨ ਲਈ ਜ਼ਿਲਾ ਭਾਸ਼ਾ ਦਫਤਰ ਨੂੰ ਭੇਂਟ ਕੀਤੀਆਂ। ਇਸ ਮੌਕੇ ਬੋਲਦਿਆਂ ਜ਼ਿਲਾ ਸਿੱਖਿਆ ਅਫਸਰ (ਸੈ.ਸਿੱ/ਐ.ਸਿੱ) ਸਰਬਜੀਤ ਸਿੰਘ ਤੂਰ ਨੇ ਕਿਹਾ ਕਿ ਯਾਦਵਿੰਦਰ ਸਿੰਘ ਭੁੱਲਰ ਵੱਲੋਂ ਪੁਸਤਕਾਂ ਭੇਂਟ ਕਰਕੇ ਜਨਮ ਦਿਨ ਮਨਾਉਣ ਦੀ ਸ਼ੁਰੂ ਕੀਤੀ ਪਿਰਤ ਉਸਾਰੂ ਸਮਾਜ ਦੀ ਸਿਰਜਣਾ ‘ਚ ਅਹਿਮ ਭੂਮਿਕਾ ਅਦਾ ਕਰੇਗੀ। ਜ਼ਿਲਾ ਲੋਕ ਸੰਪਰਕ ਅਫਸਰ ਮੇਘਾ ਮਾਨ ਨੇ ਕਿਹਾ ਕਿ ਖੁਸ਼ੀਆਂ ਦੇ ਮੌਕਿਆਂ ‘ਤੇ ਤੋਹਫਿਆਂ ਦੇ ਰੂਪ ‘ਚ ਪੁਸਤਕਾਂ ਭੇਂਟ ਕਰਨ ਦਾ ਰੁਝਾਨ ਰਸਤੇ ਤੋਂ ਭਟਕ ਰਹੇ ਨੌਜਵਾਨ ਵਰਗ ਨੂੰ ਸਹੀ ਦਿਸ਼ਾ ਦੇ ਸਕਦਾ ਹੈ। ਜ਼ਿਲਾ ਭਾਸ਼ਾ ਅਫਸਰ ਸੁਖਵਿੰਦਰ ਸਿੰਘ ਗੁਰਮ ਨੇ ਕਿਹਾ ਕਿ ਭਾਸ਼ਾ ਵਿਭਾਗ ਦਾ ਤਾਂ ਮਨੋਰਥ ਹੀ ਸਾਹਿਤ ਦੀ ਪ੍ਰਫੁਲਤਾ ਹੈ ਸੋ ਇਹ ਸਾਡੇ ਲਈ ਬੜੇ ਮਾਣ ਵਾਲੀ ਗੱਲ ਹੈ ਕਿ ਸਮਾਜ ਦੇ ਜਾਗਰੂਕ ਵਰਗ ਪੱਤਰਕਾਰ ਅਤੇ ਸਾਹਿਤਕਾਰ ਵਰਗ ਵੱਲੋਂ ਵਿਭਾਗ ਦੇ ਮੋਢੇ ਨਾਲ ਮੋਢਾ ਜੋੜ ਕੇ ਕਾਰਜ ਕੀਤਾ ਜਾ ਰਿਹਾ ਹੈ। ਸਹਾਇਕ ਲੋਕ ਸੰਪਰਕ ਅਫਸਰ ਜਗਬੀਰ ਕੌਰ ਅਤੇ ਬਿੰਦਰ ਸਿੰਘ ਖੁੱਡੀ ਕਲਾਂ ਖੋਜ ਅਫਸਰ ਨੇ ਕਿਹਾ ਕਿ ਨੌਜਵਾਨ ਪੀੜੀ ਨੂੰ ਪੁਸਤਕ ਸੱਭਿਆਚਾਰ ਨਾਲ ਜੋੜਨ ਲਈ ਸਾਨੂੰ ਸਭ ਨੂੰ ਮੋਬਾਇਲ ਦੀ ਵਰਤੋਂ ਘਟਾ ਕੇ ਪੁਸਤਕਾਂ ਨਾਲ ਜੁੜਨਾ ਚਾਹੀਦਾ ਹੈ।

Have something to say? Post your comment

More in Punjab

ਜਦ ਪੰਜਾਬ ਬਚਾਓ ਯਾਤਰਾ ਤੋ ਬਾਅਦ ਸੁਖਬੀਰ ਨਾਲ ਟਰੈਕਟਰ ’ਤੇ ਬੈਠਣ ਨੂੰ ਲੈ ਕੇ ਅਕਾਲੀ ਸ਼ੋਸਲ ਮੀਡੀਆ ’ਤੇ ਆਪਸ ’ਚ ਗੁੱਥਮ ਗੁੱਥੀ ਹੋਏ

ਪੰਜਾਬ ਬਚਾਓ ਯਾਤਰਾ ’ਚ ਤਾਜੋਕੇ ਅਤੇ ਪੱਖੋ ਕਲਾਂ ਦੀ ਇਕਠ ਪੱਖੋ ਚੜਤ ਰਹੀ

ਮਾਲ ਗੱਡੀ ਦੀਆ ਬਰੇਕਾਂ ਵੱਜਣ ਸਾਰ ਹੀ ਸੀਲ ਟੁੱਟੀ, ਚੋਲ ਚੋਰੀ, ਮਾਮਲਾ ਦਰਜ, ਕਈ ਫਰਾਰ

ਪੰਜਾਬ ਬਚਾਓ ਯਾਤਰਾ ਦਾ ਟਕਸਾਲੀ ਅਕਾਲੀ ਗੁਪਤਾ ਪਰਿਵਾਰ ਨੇ ਕੀਤਾ ਭਰਵਾਂ ਸਵਾਗਤ, ਪੰਜਾਬ ਦਾ ਵਿਕਾਸ ਪੱਖੋ ਝਾੜੂ ਪਾਰਟੀ ਨੇ ਬੇੜਾ ਗਰਕ ਕਰ ਦਿੱਤਾ ਹੈ-ਸੁਖਬੀਰ ਸਿੰਘ ਬਾਦਲ

ਭਗਤਾ ਭਾਈਕਾ ’ਚ ਅਨੇਕਾਂ ਰੋਕਾਂ ਵੀ ਨਾ ਰੋਕ ਸਕੀਆ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੂੰ ਪਾਰਟੀ ਆਗੂ ਡਾ ਅਮਰਜੀਤ ਸਰਮਾ ਦੇ ਗ੍ਰਹਿ ਵਿਖੇ ਰੈਲੀ ਕਰਨ ਤੋ

ਹਲਕਾ ਮੌੜ ’ਚ ਡੇਢ ਦਹਾਕੇ ਤੋ ਜਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਕਾਂਗਰਸ ਆਗੂ ਸਿੱਪੀ ਭਾਕਰ ਨੇ ਆਪ ਪਾਰਟੀ ਦਾ ਸਿਆਸੀ ਪੱਲਾ ਫੜਿਆ

ਬੈਂਕ ਦੇ ਬਾਹਰੋ ਕਿਸਾਨ ਦੇ ਲੱਖ ਰੁਪੈ ਪਲਾਂ ਵਿਚ ਲੈ ਕੇ ਨਿਆਣਾ ਛੂ-ਮੰਤਰ

ਨਗਰ ਕੌਸਲ ਪ੍ਰਧਾਨਗੀ ਮਾਮਲਾ, ਪਿਆ ਖਿਲਾਰਾ, ਪ੍ਰਧਾਨਗੀ ਲਈ ਕਈ ਮੰਜੀਆਂ ਡਹੀਆ

ਸੈਂਕੜੇ ਨਮ ਅੱਖਾਂ ਨਾਲ ਸੰਸਾਰ ਤੋ ਰੁਖਸਤ ਹੋਏ ਸ਼ਾਮ ਲਾਲ ਬਾਂਸਲ ਤਾਜੋ ਵਾਲੇ

ਮੀਤ ਹੇਅਰ ਦੀ ਚੋਣ ਨੂੰ ਹਲਕਾ ਭਦੌੜ ’ਚ ਸਿਆਸੀ ਹੁਲਾਰਾ, ਵਿਧਾਇਕ ਉਗੋਕੇ ਦੀ ਅਗਵਾਈ ’ਚ ਕੋਟਦੁੰਨਾ ਵਿਚ ਦਰਜਣਾਂ ਅਕਾਲੀਆਂ ਕਾਂਗਰਸੀਆਂ ਨੇ ਕੀਤੀ ’ਆਪ ’ਚ ਸਮੂਲੀਅਤ