Friday, May 17, 2024
BREAKING NEWS
ਪੰਜਾਬ ਦੇ ਪਾਣੀਆਂ ’ਤੇ ਪੈਣ ਜਾ ਰਿਹਾ ਇੱਕ ਹੋਰ ਡਾਕਾ? ਨਹਿਰੀ ਪਟਵਾਰੀਆਂ ਨੇ ਕੀਤੇ ਹੈਰਾਨੀਜਨਕ ਖੁਲਾਸੇ :-ਸਤਿੰਦਰ ਪਾਲ ਸਿੰਘਲੋੜਵੰਦ ਵਿਦਿਆਰਥੀ ਦੀ ਉੱਚ ਪੜਾਈ ’ਚ ਆਰਥਿਥ ਸਹਾਇਤਾ ਲਈ ਸਹਾਰਾ ਕਲੱਬ ਦੀ ਪ੍ਰੇਰਨਾ ਸਦਕਾ ਭੂਤ ਪਰਿਵਾਰ ਅੱਗੇ ਆਇਆਸਾਦਗੀ ਭਰਿਆ ਜੀਵਨ ਅਤੇ ਪ੍ਰਮਾਤਮਾ ਵਿਚ ਵਿਸ਼ਵਾਸ਼ ਰੱਖਣ ਵਾਲੇ ਸਨ- ਸ਼ਾਮ ਲਾਲ ਬਾਂਸਲ ਤਾਜੋਕੇ ਵਾਲੇਤਪਾ ’ਚ ਆਮ ਆਦਮੀ ਪਾਰਟੀ ਨੂੰ ਜਬਰਦਸਤ ਹੁੰਗਾਰਾਂ, ਮੋਹਿਤ ਭੂਤ ਆਮ ਆਦਮੀ ਪਾਰਟੀ ’ਚ ਸ਼ਾਮਿਲਜਦ ਪੰਜਾਬ ਬਚਾਓ ਯਾਤਰਾ ਤੋ ਬਾਅਦ ਸੁਖਬੀਰ ਨਾਲ ਟਰੈਕਟਰ ’ਤੇ ਬੈਠਣ ਨੂੰ ਲੈ ਕੇ ਅਕਾਲੀ ਸ਼ੋਸਲ ਮੀਡੀਆ ’ਤੇ ਆਪਸ ’ਚ ਗੁੱਥਮ ਗੁੱਥੀ ਹੋਏਪੰਜਾਬ ਬਚਾਓ ਯਾਤਰਾ ’ਚ ਤਾਜੋਕੇ ਅਤੇ ਪੱਖੋ ਕਲਾਂ ਦੀ ਇਕਠ ਪੱਖੋ ਚੜਤ ਰਹੀਮਾਲ ਗੱਡੀ ਦੀਆ ਬਰੇਕਾਂ ਵੱਜਣ ਸਾਰ ਹੀ ਸੀਲ ਟੁੱਟੀ, ਚੋਲ ਚੋਰੀ, ਮਾਮਲਾ ਦਰਜ, ਕਈ ਫਰਾਰਪੰਜਾਬ ਬਚਾਓ ਯਾਤਰਾ ਦਾ ਟਕਸਾਲੀ ਅਕਾਲੀ ਗੁਪਤਾ ਪਰਿਵਾਰ ਨੇ ਕੀਤਾ ਭਰਵਾਂ ਸਵਾਗਤ, ਪੰਜਾਬ ਦਾ ਵਿਕਾਸ ਪੱਖੋ ਝਾੜੂ ਪਾਰਟੀ ਨੇ ਬੇੜਾ ਗਰਕ ਕਰ ਦਿੱਤਾ ਹੈ-ਸੁਖਬੀਰ ਸਿੰਘ ਬਾਦਲਭਗਤਾ ਭਾਈਕਾ ’ਚ ਅਨੇਕਾਂ ਰੋਕਾਂ ਵੀ ਨਾ ਰੋਕ ਸਕੀਆ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੂੰ ਪਾਰਟੀ ਆਗੂ ਡਾ ਅਮਰਜੀਤ ਸਰਮਾ ਦੇ ਗ੍ਰਹਿ ਵਿਖੇ ਰੈਲੀ ਕਰਨ ਤੋਹਲਕਾ ਮੌੜ ’ਚ ਡੇਢ ਦਹਾਕੇ ਤੋ ਜਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਕਾਂਗਰਸ ਆਗੂ ਸਿੱਪੀ ਭਾਕਰ ਨੇ ਆਪ ਪਾਰਟੀ ਦਾ ਸਿਆਸੀ ਪੱਲਾ ਫੜਿਆ

Punjab

ਹੁਣ ਬਠਿੰਡੇ ਵਾਲਾ ਸਰੂਪ ਸਿੰਗਲਾ ਗੈਂਗਸਟਰ ਦੇ ਨਿਸ਼ਾਨੇ ’ਤੇ, ਮਿਲੀ ਜਾਨੋ ਮਾਰਨ ਦੀ ਧਮਕੀ

January 21, 2023 06:03 PM

ਹੁਣ ਬਠਿੰਡੇ ਵਾਲਾ ਸਰੂਪ ਸਿੰਗਲਾ ਗੈਂਗਸਟਰ ਦੇ ਨਿਸ਼ਾਨੇ ’ਤੇ, ਮਿਲੀ ਜਾਨੋ ਮਾਰਨ ਦੀ ਧਮਕੀ
ਬਠਿੰਡਾ 21 ਜਨਵਰੀ (ਲੁਭਾਸ਼ ਸਿੰਗਲਾ/ਗੁਰਪ੍ਰੀਤ ਸਿੰਘ) : - ਪੰਜਾਬ ਵਿਚ ਗੈਂਗਸਟਰਾਂ ਵੱਲੋ ਧਮਕੀਆ ਅਤੇ ਫਿਰੌਤੀਆਂ ਮੰਗੇ ਜਾਣ ਦੇ ਮਾਮਲੇ ਵਿਚ ਬਠਿੰਡਾ ਜਿਲਾ ਪਹਿਲੀ ਹੀ ਟੀਸੀ ’ਤੇ ਚਲਦਾ ਸੀ ਪਰ ਹੁਣ ਕਾਰੋਬਾਰੀਆਂ ਦੇ ਨਾਲੋ ਨਾਲ ਸਿਆਸੀ ਆਗੂਆਂ ਨੂੰ ਵੀ ਹਿੰਦੁਆਂ ਦੀ ਪਾਰਟੀ ਕਹਿ ਕੇ ਪ੍ਰਚਾਰੀ ਜਾ ਰਹੀ ਭਾਜਪਾ ਅੰਦਰ ਕੰਮ ਕਰਨ ਬਦਲੇ ਭਾਜਪਾ ਦੇ ਪਿਛਲੇ ਦਿਨੀ ਐਲਾਣੇ ਜਿਲਾ ਸ਼ਹਿਰੀ ਪ੍ਰਧਾਨ ਅਤੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੂੰ ਲਗਾਤਾਰ ਦੂਜੀ ਧਮਕੀ ਆ ਗਈ ਹੈ। ਜਿਸ ਤੋ ਬਾਅਦ ਸਾਬਕਾ ਵਿਧਾਇਕ ਸਿੰਗਲਾ ਦੀ ਸੁਰੱਖਿਆਂ ਵਿਚ ਵਾਧਾ ਕਰ ਦਿੱਤਾ ਗਿਆ ਹੈ। ਇਸ ਸਬੰਧੀ ਭਾਜਪਾ ਦੇ ਜਿਲਾ ਸ਼ਹਿਰੀ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਮੈਨੂੰ ਕਿਸੇ ਵਿਅਕਤੀ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਜਿਸਦੇ ਚਲਦੇ ਬੀਤੇ ਦਿਨ ਉਹਨਾਂ ਨੂੰ ਵਟਸਐਪ ਰਾਹੀਂ ਫੋਨ ਕਾਲ ਆਇਆ। ਇਸ ਫੋਨ ਕਾਲ ਦੀ ਧਮਕੀ ਵਿਚ ਕਿਹਾ ਗਿਆ ਕਿ, ਸਿੱਖ ਪਾਰਟੀ ਵਿਚ ਮੌਜਾਂ ਮਾਣ ਕੇ ਹੁਣ ਹਿੰਦੂ ਬਣਨ ਨੂੰ ਫਿਰਦਾ ਹੈ। ਫੋਨ ਕਰਨ ਵਾਲੇ ਨੇ ਸਰੂਪ ਚੰਦ ਸਿੰਗਲਾ ਨੂੰ ਕਿਹਾ ਕਿ ਉਨਾਂ ਨੇ 22 ਜਨਵਰੀ ਨੂੰ ਅੰਮਿ੍ਰਤਸਰ ਜਾਣਾ ਹੈ ਤਾਂ ਪੂਰੀ ਤਿਆਰੀ ਨਾਲ ਜਾਣ। ਦੋਸ਼ੀ ਕੋਲ ਸਿੰਗਲਾ ਦੀ ਗੱਡੀ ਨੰਬਰ ਤੋਂ ਲੈ ਕੇ ਹੋਰ ਬਹੁਤ ਸਾਰੀ ਮਹੱਤਵਪੂਰਨ ਜਾਣਕਾਰੀ ਪਹਿਲਾਂ ਤੋਂ ਮੌਜੂਦ ਹੈ। ਉਸ ਨੇ ਸਿੰਗਲਾ ਨੂੰ ਧਮਕਾਇਆ ਕਿ ਉਹ ਆਪਣੀ ਸਫੈਦ ਰੰਗ ਦੀ ਇਨੋਵਾ ਕ੍ਰੈਸਟਾ ਗੱਡੀ ਵਿਚ ਅੰਮਿ੍ਰਤਸਰ ਦੌਰਾਨ ਆਪਣੀ ਬਾਡੀਗਾਰਡ, ਗੰਨਮੈਨ ਤੇ ਡਰਾਈਵਰ ਨਾਲ ਪੂਰੀ ਤਿਆਰੀ ਕਰਕੇ ਜਾਣ। ਨਾਲ ਹੀ ਆਪਣੇ ਪਰਿਵਾਰ ਨੂੰ ਮਿਲ ਲੈਣ। ਕਾਲਰ ਨੇ ਧਮਕੀ ਦਿੰਦੇ ਹੋਏ ਸਰੂਪ ਸਿੰਗਲਾ ਨੂੰ ਕਹਿੰਦਾ ਸੁਣਾਈ ਦੇ ਰਿਹਾ ਹੈ ਕਿ ਉਸ ਨੇ ਲਗਭਗ 20-25 ਦਿਨ ਪਹਿਲਾਂ ਵੀ ਸਮਝਾਇਆ ਸੀ। ਬਾਵਜੂਦ ਇਸ ਦੇ ਸਿੰਗਲਾ ਨੇ 14-15 ਜਨਵਰੀ ਨੂੰ ਸ਼ਕਤੀ ਪ੍ਰਦਰਸ਼ਨ ਕਰਨ ਦੇ ਚੱਕਰ ਵਿਚ ਪੰਗਾ ਲੈ ਲਿਆ। ਕਾਲਰ ਨੇ ਅੰਮਿ੍ਰਤਸਰ ਵਿਚ ਮਾਰੇ ਗਏ ਹਿੰਦੂ ਨੇਤਾ ਸੂਰੀ ਦੀ ਉਦਾਹਰਣ ਦਿੰਦੇ ਹੋਏ ਕਿਹਾ ਕਿ ਉਹ ਵੀ ਹਿੰਦੂਆਂ ਦੇ ਨਾਂ ‘ਤੇ ਕਾਫੀ ਕੁਝ ਲੈ ਕੇ ਚੱਲਦਾ ਸੀ ਪਰ ਸਾਡੇ ਸ਼ੇਰ ਭਰਾਵਾਂ ਨੇ ਉਸਦਾ ਕੀ ਹਾਲ ਕੀਤਾ। ਕਾਲਰ ਦੇ ਧਮਕਾਉਣ ‘ਤੇ ਸਰੂਪ ਸਿੰਗਲਾ ਨੇ ਕਿਹਾ ਕਿ ਉੁਹ ਕੋਈ ਗਲਤ ਗੱਲ ਨਹੀਂ ਕਰਦੇ, ਗਲਤ ਕੰਮ ਨਹੀਂ ਕਰਦੇ। ਕਿਸੇ ਪਾਰਟੀ ਲਈ ਕੰਮ ਕਰਨਾ, ਉਹ ਤਾਂ ਹਿੰਦੂ ਤੇ ਸਿੱਖ ਵੀ ਕਰ ਰਹੇ ਹਨ ਪਰ ਕਾਲਰ ਕਿਹਾ ਕਿ ਉਹ ਕੋਈ ਗਲਤ ਕੰਮ ਕਰਦੇ ਹਨ ਜਾਂ ਨਹੀਂ ਪਰ ਅਸੀਂ ਕਾਫੀ ਗਲਤ ਕੰਮ ਕਰਦੇ ਹਾਂ।

Have something to say? Post your comment

More in Punjab

ਪੰਜਾਬ ਦੇ ਪਾਣੀਆਂ ’ਤੇ ਪੈਣ ਜਾ ਰਿਹਾ ਇੱਕ ਹੋਰ ਡਾਕਾ? ਨਹਿਰੀ ਪਟਵਾਰੀਆਂ ਨੇ ਕੀਤੇ ਹੈਰਾਨੀਜਨਕ ਖੁਲਾਸੇ :-ਸਤਿੰਦਰ ਪਾਲ ਸਿੰਘ

ਲੋੜਵੰਦ ਵਿਦਿਆਰਥੀ ਦੀ ਉੱਚ ਪੜਾਈ ’ਚ ਆਰਥਿਥ ਸਹਾਇਤਾ ਲਈ ਸਹਾਰਾ ਕਲੱਬ ਦੀ ਪ੍ਰੇਰਨਾ ਸਦਕਾ ਭੂਤ ਪਰਿਵਾਰ ਅੱਗੇ ਆਇਆ

ਸਾਦਗੀ ਭਰਿਆ ਜੀਵਨ ਅਤੇ ਪ੍ਰਮਾਤਮਾ ਵਿਚ ਵਿਸ਼ਵਾਸ਼ ਰੱਖਣ ਵਾਲੇ ਸਨ- ਸ਼ਾਮ ਲਾਲ ਬਾਂਸਲ ਤਾਜੋਕੇ ਵਾਲੇ

ਤਪਾ ’ਚ ਆਮ ਆਦਮੀ ਪਾਰਟੀ ਨੂੰ ਜਬਰਦਸਤ ਹੁੰਗਾਰਾਂ, ਮੋਹਿਤ ਭੂਤ ਆਮ ਆਦਮੀ ਪਾਰਟੀ ’ਚ ਸ਼ਾਮਿਲ

ਜਦ ਪੰਜਾਬ ਬਚਾਓ ਯਾਤਰਾ ਤੋ ਬਾਅਦ ਸੁਖਬੀਰ ਨਾਲ ਟਰੈਕਟਰ ’ਤੇ ਬੈਠਣ ਨੂੰ ਲੈ ਕੇ ਅਕਾਲੀ ਸ਼ੋਸਲ ਮੀਡੀਆ ’ਤੇ ਆਪਸ ’ਚ ਗੁੱਥਮ ਗੁੱਥੀ ਹੋਏ

ਪੰਜਾਬ ਬਚਾਓ ਯਾਤਰਾ ’ਚ ਤਾਜੋਕੇ ਅਤੇ ਪੱਖੋ ਕਲਾਂ ਦੀ ਇਕਠ ਪੱਖੋ ਚੜਤ ਰਹੀ

ਮਾਲ ਗੱਡੀ ਦੀਆ ਬਰੇਕਾਂ ਵੱਜਣ ਸਾਰ ਹੀ ਸੀਲ ਟੁੱਟੀ, ਚੋਲ ਚੋਰੀ, ਮਾਮਲਾ ਦਰਜ, ਕਈ ਫਰਾਰ

ਪੰਜਾਬ ਬਚਾਓ ਯਾਤਰਾ ਦਾ ਟਕਸਾਲੀ ਅਕਾਲੀ ਗੁਪਤਾ ਪਰਿਵਾਰ ਨੇ ਕੀਤਾ ਭਰਵਾਂ ਸਵਾਗਤ, ਪੰਜਾਬ ਦਾ ਵਿਕਾਸ ਪੱਖੋ ਝਾੜੂ ਪਾਰਟੀ ਨੇ ਬੇੜਾ ਗਰਕ ਕਰ ਦਿੱਤਾ ਹੈ-ਸੁਖਬੀਰ ਸਿੰਘ ਬਾਦਲ

ਭਗਤਾ ਭਾਈਕਾ ’ਚ ਅਨੇਕਾਂ ਰੋਕਾਂ ਵੀ ਨਾ ਰੋਕ ਸਕੀਆ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੂੰ ਪਾਰਟੀ ਆਗੂ ਡਾ ਅਮਰਜੀਤ ਸਰਮਾ ਦੇ ਗ੍ਰਹਿ ਵਿਖੇ ਰੈਲੀ ਕਰਨ ਤੋ

ਹਲਕਾ ਮੌੜ ’ਚ ਡੇਢ ਦਹਾਕੇ ਤੋ ਜਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਕਾਂਗਰਸ ਆਗੂ ਸਿੱਪੀ ਭਾਕਰ ਨੇ ਆਪ ਪਾਰਟੀ ਦਾ ਸਿਆਸੀ ਪੱਲਾ ਫੜਿਆ