Thursday, May 16, 2024
BREAKING NEWS
ਪੰਜਾਬ ਦੇ ਪਾਣੀਆਂ ’ਤੇ ਪੈਣ ਜਾ ਰਿਹਾ ਇੱਕ ਹੋਰ ਡਾਕਾ? ਨਹਿਰੀ ਪਟਵਾਰੀਆਂ ਨੇ ਕੀਤੇ ਹੈਰਾਨੀਜਨਕ ਖੁਲਾਸੇ :-ਸਤਿੰਦਰ ਪਾਲ ਸਿੰਘਲੋੜਵੰਦ ਵਿਦਿਆਰਥੀ ਦੀ ਉੱਚ ਪੜਾਈ ’ਚ ਆਰਥਿਥ ਸਹਾਇਤਾ ਲਈ ਸਹਾਰਾ ਕਲੱਬ ਦੀ ਪ੍ਰੇਰਨਾ ਸਦਕਾ ਭੂਤ ਪਰਿਵਾਰ ਅੱਗੇ ਆਇਆਸਾਦਗੀ ਭਰਿਆ ਜੀਵਨ ਅਤੇ ਪ੍ਰਮਾਤਮਾ ਵਿਚ ਵਿਸ਼ਵਾਸ਼ ਰੱਖਣ ਵਾਲੇ ਸਨ- ਸ਼ਾਮ ਲਾਲ ਬਾਂਸਲ ਤਾਜੋਕੇ ਵਾਲੇਤਪਾ ’ਚ ਆਮ ਆਦਮੀ ਪਾਰਟੀ ਨੂੰ ਜਬਰਦਸਤ ਹੁੰਗਾਰਾਂ, ਮੋਹਿਤ ਭੂਤ ਆਮ ਆਦਮੀ ਪਾਰਟੀ ’ਚ ਸ਼ਾਮਿਲਜਦ ਪੰਜਾਬ ਬਚਾਓ ਯਾਤਰਾ ਤੋ ਬਾਅਦ ਸੁਖਬੀਰ ਨਾਲ ਟਰੈਕਟਰ ’ਤੇ ਬੈਠਣ ਨੂੰ ਲੈ ਕੇ ਅਕਾਲੀ ਸ਼ੋਸਲ ਮੀਡੀਆ ’ਤੇ ਆਪਸ ’ਚ ਗੁੱਥਮ ਗੁੱਥੀ ਹੋਏਪੰਜਾਬ ਬਚਾਓ ਯਾਤਰਾ ’ਚ ਤਾਜੋਕੇ ਅਤੇ ਪੱਖੋ ਕਲਾਂ ਦੀ ਇਕਠ ਪੱਖੋ ਚੜਤ ਰਹੀਮਾਲ ਗੱਡੀ ਦੀਆ ਬਰੇਕਾਂ ਵੱਜਣ ਸਾਰ ਹੀ ਸੀਲ ਟੁੱਟੀ, ਚੋਲ ਚੋਰੀ, ਮਾਮਲਾ ਦਰਜ, ਕਈ ਫਰਾਰਪੰਜਾਬ ਬਚਾਓ ਯਾਤਰਾ ਦਾ ਟਕਸਾਲੀ ਅਕਾਲੀ ਗੁਪਤਾ ਪਰਿਵਾਰ ਨੇ ਕੀਤਾ ਭਰਵਾਂ ਸਵਾਗਤ, ਪੰਜਾਬ ਦਾ ਵਿਕਾਸ ਪੱਖੋ ਝਾੜੂ ਪਾਰਟੀ ਨੇ ਬੇੜਾ ਗਰਕ ਕਰ ਦਿੱਤਾ ਹੈ-ਸੁਖਬੀਰ ਸਿੰਘ ਬਾਦਲਭਗਤਾ ਭਾਈਕਾ ’ਚ ਅਨੇਕਾਂ ਰੋਕਾਂ ਵੀ ਨਾ ਰੋਕ ਸਕੀਆ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੂੰ ਪਾਰਟੀ ਆਗੂ ਡਾ ਅਮਰਜੀਤ ਸਰਮਾ ਦੇ ਗ੍ਰਹਿ ਵਿਖੇ ਰੈਲੀ ਕਰਨ ਤੋਹਲਕਾ ਮੌੜ ’ਚ ਡੇਢ ਦਹਾਕੇ ਤੋ ਜਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਕਾਂਗਰਸ ਆਗੂ ਸਿੱਪੀ ਭਾਕਰ ਨੇ ਆਪ ਪਾਰਟੀ ਦਾ ਸਿਆਸੀ ਪੱਲਾ ਫੜਿਆ

Punjab

ਅਜੌਕੇ ਸਮੇਂ ’ਚ ਖੂਨਦਾਨ ਸਭ ਤੋ ਉੱਤਮ ਦਾਨ, ਲਾਲਾ ਜਗਤ ਨਰਾਇਣ ਜੀ ਦੀ ਯਾਦ ‘ਚ ਖੂਨਦਾਨ ਕੈਂਪ 27 ਨੂੰ ਅੱਗਰਵਾਲ ਧਰਮਸ਼ਾਲਾ ਵਿਖੇ

August 15, 2023 07:05 PM


ਅਜੌਕੇ ਸਮੇਂ ’ਚ ਖੂਨਦਾਨ ਸਭ ਤੋ ਉੱਤਮ ਦਾਨ
ਲਾਲਾ ਜਗਤ ਨਰਾਇਣ ਜੀ ਦੀ ਯਾਦ ‘ਚ ਖੂਨਦਾਨ ਕੈਂਪ 27 ਨੂੰ ਅੱਗਰਵਾਲ ਧਰਮਸ਼ਾਲਾ ਵਿਖੇ
7ਡੇਅ ਨਿਊਜ ਸਰਵਿਸ,
ਤਪਾ ਮੰਡੀ (ਬਰਨਾਲਾ) 15 ਅਗਸਤ : - ਇਨਸਾਨੀਅਤ ਨਾਤੇ ਕਿਸੇ ਦੀ ਜਿੰਦਗੀ ਖੂਨ ਦਾਨ ਕਰਕੇ ਬਚਾਉਣੀ, ਇਕ ਸਮਾਜਿਕ ਪੁੰਨ ਦੇ ਨਾਲੋ ਨਾਲ ਖੁਦ ਨੂੰ ਸਕੂਨ ਦੇਣ ਵਾਲਾ ਸਭ ਤੋ ਵੱਡਾ ਇਨਸਾਨੀ ਕਾਰਜ ਹੈ। ਇਕ ਤੰਦਰੁਸਤ ਮਨੁੱਖ ਤਿੰਨ ਮਹੀਨੇ ਬਾਅਦ ਖੂਨ ਦਾਨ ਕਰਕੇ ਦਾਨ ਦੇ ਚਲ ਰਹੇ ਯੱਗ ਵਿਚ ਹਿੱਸਾ ਪਾ ਸਕਦਾ ਹੈ। ਇਹ ਵਿਚਾਰ

ਜੀ.ਮਾਲ ਦੇ ਐਮ.ਡੀ ਅਤੇ ਸਮਾਜ ਸੇਵੀ ਸੰਜੂ ਗੁਪਤਾ ਨੇ ਸ਼ਹਿਰ ਅੰਦਰ ਲਾਲਾ ਜਗਤ ਨਰਾਇਣ ਜੀ ਦੀ ਯਾਦ ਨੂੰ ਸਮਰਪਿਤ ਹੈਪੀ ਕਲੱਬ ਦੇ ਸਹਿਯੋਗ ਨਾਲ ਅੱਗਰਵਾਲ ਧਰਮਸ਼ਾਲਾ ਤਪਾ ਵਿਖੇ 27 ਅਗਸਤ ਨੂੰ ਲੱਗਣ ਵਾਲੇ ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਗਟ ਕੀਤੇ। ਉਨਾਂ ਅੱਗੇ ਕਿਹਾ ਕਿ ਖੂਨਦਾਨ ਸਾਨੂੰੂ ਇਹ ਵੀ ਸਿੱਖਿਆਂ ਦਿੰਦਾ ਹੈ ਕਿ ਅੱਜ ਤੱਕ ਖੂਨ ਲੈਣ ਵਾਲੇ ਕਿਸੇ ਵੀ ਵਿਆਕਤੀ ਨੇ ਲੋੜ ਵੇਲੇ ਆਪਣੇ ਲੱਗਣ ਵਾਲੇ ਖੂਨ ਨੂੰ ਦਾਨ ਦੇਣ ਵਾਲੇ ਦਾਨੀ ਦੀ ਜਾਤ ਪਾਤ, ਧਰਮ ਬਾਰੇ ਨਹੀ ਪੁੱਛਿਆ, ਜੋ ਉਸ ਦੀ ਜਾਨ ਬਚਾਉਣ ਵਿਚ ਸਹਾਇ ਸਿੱਧ ਹੋਇਆ ਹੈ। ਉਨਾਂ ਕਿਹਾ ਕਿ ਮਨੁੱਖ ਵੱਲੋ ਦਿੱਤੇ ਖੂਨ ਦਾਨ ਨਾਲ ਇਕਲੇ ਕਿਸੇ ਇਕ ਵਿਆਕਤੀ ਦੀ ਕੀਮਤੀ ਜਾਨ ਹੀ ਨਹੀ ਬਚਾਈ ਜਾਂਦੀ ਬਲਕਿ ਉਸ ਨਾਲ ਜੁੜੇ ਅਨੇਕਾਂ ਲੋਕਾਂ ਅਤੇ ਖਾਸ ਕਰ ਉਸ ਦੇ ਪਰਿਵਾਰ ਨੂੰ ਵੀ ਮਰੀਜ ਵਾਂਗ ਹੀ ਨਵਾਂ ਜੀਵਨ ਪ੍ਰਦਾਨ ਹੁੰਦਾ ਹੈ। ਜਿਸ ਲਈ ਸਾਨੂੰ ਸਭ ਨੂੰ ਖੂਨ ਦਾਨ ਲਈ ਅੱਗੇ ਆਉਣਾ ਚਾਹੀਦਾ ਹੈ। ਸੰਜੂ ਗੁਪਤਾ ਨੇ ਇਹ ਵੀ ਕਿਹਾ ਕਿ ਪੰਜਾਬ ਅਜਿਹੀ ਸਟੇਟ ਹੈ, ਜਿੱਥੇ ਇਕ-ਇਕ ਮਨੁੱਖ ਨੇ ਸੈਕੜੇ ਵਾਰ ਵੀ ਖੂਨ ਦਾਨ ਕੀਤਾ ਹੈ, ਜੋ ਸਾਡੀ ਲਈ ਮਾਣ ਵਾਲੀ ਗੱਲ ਹੈ।
ਸਟੇਟ ਐਵਾਰਡੀ ਪਵਨ ਕੁਮਾਰ ਬਤਾਰਾ ਨੇ ਕਿਹਾ ਕਿ ਤੰਦਰੁਸਤ ਮਨੁੱਖ ਹਰੇਕ ਤਿੰਨ ਮਹੀਨੇ ਬਾਅਦ ਖੂਨਦਾਨ ਕਰ ਸਕਦਾ ਹੈ ਜਦਕਿ ਇਸ ਲਈ ਹਰੇਕ ਮਨੁੱਖ ਨੂੰ ਆਪਣੀ ਜਿੰਦਗੀ ਵਿਚ ਇਸ ਦਾਨ ਲਈ ਬਿਨਾਂ ਕਿਸੇ ਡਰ ਭੈਅ ਦੇ ਅੱਗੇ ਆਉਣਾ ਚਾਹੀਦਾ ਹੈ। ਉਨਾਂ ਇਹ ਵੀ ਕਿਹਾ ਕਿ ਖੂਨਦਾਨ ਕਰਨ ਵਾਲੇ ਵਿਅਕਤੀ ਦਾ ਕੁਝ ਸਮੇਂ ਅੰਦਰ ਹੀ ਖੂਨ ਪੂਰਾ ਹੋ ਜਾਂਦਾ ਹੈ। ਜਿਸ ਲਈ ਘਬਰਾਉਣ ਦੀ ਨਹੀ ਬਲਕਿ ਨਿੱਡਰ ਹੋ ਕੇ ਇਸ ਦਾਨ ਪ੍ਰਤੀ ਹੋਰਨਾਂ ਨੂੰ ਜਾਗਰੁਕ ਕਰਨ ਦੀ ਲੋੜ ਹੈ।
ਕਿਸ਼ੋਰ ਅਵਸਥਾ ਦੇ ਨੌਜਵਾਨ ਈਸ਼ ਕੁਮਾਰ ਨੇ ਕਿਹਾ ਕਿ ਨੌਜਵਾਨਾਂ ਨੂੰ ਖੂਨਦਾਨ ਵੱਲ ਪ੍ਰੇਰਿਤ ਹੋਣਾ ਚਾਹੀਦਾ ਹੈ ਕਿਉਕਿ ਹੁਣ ਸਮਾਂ ਖੂਨ ਨਾਲੀਆ ਵਿਚ ਵਹਾਉਣ ਦਾ ਨਹੀ ਬਲਕਿ ਨਾੜੀਆਂ ਵਿਚ ਵਹਾਉਣ ਦਾ ਹੈ। ਉਧਰ ਪ੍ਰਬੰਧਕਾਂ ਨੇ ਇਹ ਵੀ ਦੱਸਿਆਂ ਕਿ ਖੂਨਦਾਨ ਕੈਂਪ ਲਈ ਸਮੁੱਚੇ ਪ੍ਰਬੰਧ ਕਰ ਲਏ ਗਏ ਹਨ।

Have something to say? Post your comment

More in Punjab

ਪੰਜਾਬ ਦੇ ਪਾਣੀਆਂ ’ਤੇ ਪੈਣ ਜਾ ਰਿਹਾ ਇੱਕ ਹੋਰ ਡਾਕਾ? ਨਹਿਰੀ ਪਟਵਾਰੀਆਂ ਨੇ ਕੀਤੇ ਹੈਰਾਨੀਜਨਕ ਖੁਲਾਸੇ :-ਸਤਿੰਦਰ ਪਾਲ ਸਿੰਘ

ਲੋੜਵੰਦ ਵਿਦਿਆਰਥੀ ਦੀ ਉੱਚ ਪੜਾਈ ’ਚ ਆਰਥਿਥ ਸਹਾਇਤਾ ਲਈ ਸਹਾਰਾ ਕਲੱਬ ਦੀ ਪ੍ਰੇਰਨਾ ਸਦਕਾ ਭੂਤ ਪਰਿਵਾਰ ਅੱਗੇ ਆਇਆ

ਸਾਦਗੀ ਭਰਿਆ ਜੀਵਨ ਅਤੇ ਪ੍ਰਮਾਤਮਾ ਵਿਚ ਵਿਸ਼ਵਾਸ਼ ਰੱਖਣ ਵਾਲੇ ਸਨ- ਸ਼ਾਮ ਲਾਲ ਬਾਂਸਲ ਤਾਜੋਕੇ ਵਾਲੇ

ਤਪਾ ’ਚ ਆਮ ਆਦਮੀ ਪਾਰਟੀ ਨੂੰ ਜਬਰਦਸਤ ਹੁੰਗਾਰਾਂ, ਮੋਹਿਤ ਭੂਤ ਆਮ ਆਦਮੀ ਪਾਰਟੀ ’ਚ ਸ਼ਾਮਿਲ

ਜਦ ਪੰਜਾਬ ਬਚਾਓ ਯਾਤਰਾ ਤੋ ਬਾਅਦ ਸੁਖਬੀਰ ਨਾਲ ਟਰੈਕਟਰ ’ਤੇ ਬੈਠਣ ਨੂੰ ਲੈ ਕੇ ਅਕਾਲੀ ਸ਼ੋਸਲ ਮੀਡੀਆ ’ਤੇ ਆਪਸ ’ਚ ਗੁੱਥਮ ਗੁੱਥੀ ਹੋਏ

ਪੰਜਾਬ ਬਚਾਓ ਯਾਤਰਾ ’ਚ ਤਾਜੋਕੇ ਅਤੇ ਪੱਖੋ ਕਲਾਂ ਦੀ ਇਕਠ ਪੱਖੋ ਚੜਤ ਰਹੀ

ਮਾਲ ਗੱਡੀ ਦੀਆ ਬਰੇਕਾਂ ਵੱਜਣ ਸਾਰ ਹੀ ਸੀਲ ਟੁੱਟੀ, ਚੋਲ ਚੋਰੀ, ਮਾਮਲਾ ਦਰਜ, ਕਈ ਫਰਾਰ

ਪੰਜਾਬ ਬਚਾਓ ਯਾਤਰਾ ਦਾ ਟਕਸਾਲੀ ਅਕਾਲੀ ਗੁਪਤਾ ਪਰਿਵਾਰ ਨੇ ਕੀਤਾ ਭਰਵਾਂ ਸਵਾਗਤ, ਪੰਜਾਬ ਦਾ ਵਿਕਾਸ ਪੱਖੋ ਝਾੜੂ ਪਾਰਟੀ ਨੇ ਬੇੜਾ ਗਰਕ ਕਰ ਦਿੱਤਾ ਹੈ-ਸੁਖਬੀਰ ਸਿੰਘ ਬਾਦਲ

ਭਗਤਾ ਭਾਈਕਾ ’ਚ ਅਨੇਕਾਂ ਰੋਕਾਂ ਵੀ ਨਾ ਰੋਕ ਸਕੀਆ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੂੰ ਪਾਰਟੀ ਆਗੂ ਡਾ ਅਮਰਜੀਤ ਸਰਮਾ ਦੇ ਗ੍ਰਹਿ ਵਿਖੇ ਰੈਲੀ ਕਰਨ ਤੋ

ਹਲਕਾ ਮੌੜ ’ਚ ਡੇਢ ਦਹਾਕੇ ਤੋ ਜਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਕਾਂਗਰਸ ਆਗੂ ਸਿੱਪੀ ਭਾਕਰ ਨੇ ਆਪ ਪਾਰਟੀ ਦਾ ਸਿਆਸੀ ਪੱਲਾ ਫੜਿਆ