Friday, May 17, 2024
BREAKING NEWS
ਪੰਜਾਬ ਦੇ ਪਾਣੀਆਂ ’ਤੇ ਪੈਣ ਜਾ ਰਿਹਾ ਇੱਕ ਹੋਰ ਡਾਕਾ? ਨਹਿਰੀ ਪਟਵਾਰੀਆਂ ਨੇ ਕੀਤੇ ਹੈਰਾਨੀਜਨਕ ਖੁਲਾਸੇ :-ਸਤਿੰਦਰ ਪਾਲ ਸਿੰਘਲੋੜਵੰਦ ਵਿਦਿਆਰਥੀ ਦੀ ਉੱਚ ਪੜਾਈ ’ਚ ਆਰਥਿਥ ਸਹਾਇਤਾ ਲਈ ਸਹਾਰਾ ਕਲੱਬ ਦੀ ਪ੍ਰੇਰਨਾ ਸਦਕਾ ਭੂਤ ਪਰਿਵਾਰ ਅੱਗੇ ਆਇਆਸਾਦਗੀ ਭਰਿਆ ਜੀਵਨ ਅਤੇ ਪ੍ਰਮਾਤਮਾ ਵਿਚ ਵਿਸ਼ਵਾਸ਼ ਰੱਖਣ ਵਾਲੇ ਸਨ- ਸ਼ਾਮ ਲਾਲ ਬਾਂਸਲ ਤਾਜੋਕੇ ਵਾਲੇਤਪਾ ’ਚ ਆਮ ਆਦਮੀ ਪਾਰਟੀ ਨੂੰ ਜਬਰਦਸਤ ਹੁੰਗਾਰਾਂ, ਮੋਹਿਤ ਭੂਤ ਆਮ ਆਦਮੀ ਪਾਰਟੀ ’ਚ ਸ਼ਾਮਿਲਜਦ ਪੰਜਾਬ ਬਚਾਓ ਯਾਤਰਾ ਤੋ ਬਾਅਦ ਸੁਖਬੀਰ ਨਾਲ ਟਰੈਕਟਰ ’ਤੇ ਬੈਠਣ ਨੂੰ ਲੈ ਕੇ ਅਕਾਲੀ ਸ਼ੋਸਲ ਮੀਡੀਆ ’ਤੇ ਆਪਸ ’ਚ ਗੁੱਥਮ ਗੁੱਥੀ ਹੋਏਪੰਜਾਬ ਬਚਾਓ ਯਾਤਰਾ ’ਚ ਤਾਜੋਕੇ ਅਤੇ ਪੱਖੋ ਕਲਾਂ ਦੀ ਇਕਠ ਪੱਖੋ ਚੜਤ ਰਹੀਮਾਲ ਗੱਡੀ ਦੀਆ ਬਰੇਕਾਂ ਵੱਜਣ ਸਾਰ ਹੀ ਸੀਲ ਟੁੱਟੀ, ਚੋਲ ਚੋਰੀ, ਮਾਮਲਾ ਦਰਜ, ਕਈ ਫਰਾਰਪੰਜਾਬ ਬਚਾਓ ਯਾਤਰਾ ਦਾ ਟਕਸਾਲੀ ਅਕਾਲੀ ਗੁਪਤਾ ਪਰਿਵਾਰ ਨੇ ਕੀਤਾ ਭਰਵਾਂ ਸਵਾਗਤ, ਪੰਜਾਬ ਦਾ ਵਿਕਾਸ ਪੱਖੋ ਝਾੜੂ ਪਾਰਟੀ ਨੇ ਬੇੜਾ ਗਰਕ ਕਰ ਦਿੱਤਾ ਹੈ-ਸੁਖਬੀਰ ਸਿੰਘ ਬਾਦਲਭਗਤਾ ਭਾਈਕਾ ’ਚ ਅਨੇਕਾਂ ਰੋਕਾਂ ਵੀ ਨਾ ਰੋਕ ਸਕੀਆ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੂੰ ਪਾਰਟੀ ਆਗੂ ਡਾ ਅਮਰਜੀਤ ਸਰਮਾ ਦੇ ਗ੍ਰਹਿ ਵਿਖੇ ਰੈਲੀ ਕਰਨ ਤੋਹਲਕਾ ਮੌੜ ’ਚ ਡੇਢ ਦਹਾਕੇ ਤੋ ਜਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਕਾਂਗਰਸ ਆਗੂ ਸਿੱਪੀ ਭਾਕਰ ਨੇ ਆਪ ਪਾਰਟੀ ਦਾ ਸਿਆਸੀ ਪੱਲਾ ਫੜਿਆ

Punjab

ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ 'ਚ ਬਾਦਲਾਂ ਨੂੰ ਠਿੱਬੀ ਲਾਉਣ ਲਈ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਜਸਬੀਰ ਸਿੰਘ ਰੋਡੇ ਨੇ ਸ਼੍ਰੋਮਣੀ ਕਮੇਟੀ ਮੈਂਬਰ ਮੇਜਰ ਸਿੰਘ ਗਿੱਲ ਨਾਲ ਕੀਤੀ ਬੰਦ ਕਮਰਾ ਮੀਟਿੰਗ

September 25, 2023 02:03 PM
ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ 'ਚ ਬਾਦਲਾਂ ਨੂੰ ਠਿੱਬੀ ਲਾਉਣ ਲਈ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਜਸਬੀਰ ਸਿੰਘ ਰੋਡੇ ਨੇ ਸ਼੍ਰੋਮਣੀ ਕਮੇਟੀ ਮੈਂਬਰ ਮੇਜਰ ਸਿੰਘ ਗਿੱਲ ਨਾਲ ਕੀਤੀ ਬੰਦ ਕਮਰਾ ਮੀਟਿੰਗ                              
ਰਾਮਪੁਰਾ ਫੂਲ (ਬਠਿੰਡਾ) 24 ਸਤੰਬਰ (ਲੁਭਾਸ ਸਿੰਗਲਾ/ਮਨਮੋਹਨ ਗਰਗ/ਗੁਰਪ੍ਰੀਤ ਸਿੰਘ)--
ਸਿੱਖ ਕੌਮ ਦੀ ਮਿੰਨੀ ਪਾਰਲੀਮੈਂਟ ਵਜੋਂ ਜਾਣੇ ਜਾਂਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਅਗਲੇ ਦੋ ਮਹੀਨੇ ਬਾਅਦ ਹੋਣ ਵਾਲੀ ਪ੍ਰਧਾਨਗੀ ਦੀ ਚੋਣ ਲਈ ਸਰਗਰਮੀਆਂ ਤੇਜ਼ ਹੋ ਗਈਆਂ ਵਿਖਾਈ ਦੇ ਰਹੀਆਂ ਹਨ। ਪਿਛਲੇ ਲੰਬੇ ਸਮੇ ਤੋ ਕਮੇਟੀ ਪ੍ਰਬੰਧਾਂ ਤੇ ਕਾਬਜ਼ ਬਾਦਲ ਦਲ ਨੂੰ ਪ੍ਰਧਾਨਗੀ ਤੋਂ ਲਾਂਭੇ ਕਰਨ ਲਈ ਉਸਦੇ ਸਿਆਸੀ ਵਿਰੋਧੀਆਂ ਨੇ ਹੁਣੇ ਤੋਂ ਹੀ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਰਾਬਤਾ ਵਿੱਢਣਾ ਸ਼ੁਰੂ ਕਰ ਦਿੱਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਬਾਦਲ ਦਲ ਤੋਂ ਵੱਖ ਹੋਏ ਧੜੇ ਨੇ ਵੀ ਉਸ ਦੇ ਵਿਰੋਧੀਆਂ ਨਾਲ ਸਿਆਸੀ ਤੌਰ ਤੇ ਹੱਥ ਮਿਲਾ ਕੇ ਇੱਕੋ ਮੰਚ ਤੇ ਇਕੱਠੇ ਹੋ ਕੇ ਇਸ ਵਾਰ ਪ੍ਰਧਾਨਗੀ ਲਈ ਪੰਥਕ ਧਿਰਾਂ ਨੂੰ ਮੌਕਾ ਦੇਣ ਦਾ ਹੋਕਾ ਦਿੱਤਾ ਜਾ ਰਿਹਾ। ਮਿਲੀ ਜਾਣਕਾਰੀ ਅਨੁਸਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਜਸਵੀਰ ਸਿੰਘ ਰੋਡੇ ਨੇ ਰਾਮਪੁਰਾ ਵਿਖੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਮੇਜਰ ਸਿੰਘ ਢਿੱਲੋਂ ਦੇ ਗ੍ਰਹਿ ਵਿਖੇ ਅਚਾਨਕ ਦਸਤਕ ਦੇ ਕੇ ਉਨ੍ਹਾਂ ਨਾਲ ਬੰਦ ਕਮਰਾ ਮੀਟਿੰਗ ਕੀਤੀ, ਭਾਵੇਂ ਇਸ ਮੀਟਿੰਗ ਦੇ ਵੇਰਵੇ ਮੀਡੀਆ ਸਾਹਮਣੇ ਕਿਸੇ ਵੀ ਧਿਰ ਵੱਲੋਂ ਨਸਰ ਨਹੀਂ ਕੀਤੇ ਗਏ ਪਰ ਜੇਕਰ ਸੂਤਰਾਂ ਦੀ ਗੱਲ ਸੱਚ ਮੰਨੀਏ ਤਦ ਉਹਨਾਂ ਪਿਛਲੇ ਸਮੇਂ ਪੰਜਾਬ ਅੰਦਰੋਂ ਹੋਈਆਂ ਬੇਅਦਬੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ ਸਰੂਪਾਂ ਦੀਆ ਘਟਨਾਵਾਂ ਲਈ ਸੱਤਾਧਾਰੀ ਧਿਰ ਨੂੰ ਜਿੰਮੇਵਾਰ ਠਹਿਰਾਇਆ।ਉਨ੍ਹਾਂ ਸਿੱਖਾਂ ਦੀ ਆਵਾਜ਼ ਬੁਲੰਦ ਕਰਨ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਇੱਕ ਵਧੀਆ ਪ੍ਰਬੰਧਕ ਕਮੇਟੀ ਚੁਣਣ ਵਿੱਚ ਯੋਗਦਾਨ ਪਾਉਣ ਲਈ ਅਪੀਲ ਕੀਤੀ ਭਾਵੇਂ ਸਾਬਕਾ ਜਥੇਦਾਰ ਰੋਡੇ ਨੇ ਕਿਸੇ ਵੀ ਵਿਸ਼ੇਸ਼ ਉਮੀਦਵਾਰ ਦੇ ਨਾਂ ਦਾ ਜ਼ਿਕਰ ਨਹੀਂ ਕੀਤਾ ਪਰ ਉਨ੍ਹਾਂ ਸ਼੍ਰੋਮਣੀ ਕਮੇਟੀ ਮੈਂਬਰ ਢਿੱਲੋਂ ਨੂੰ ਬਾਦਲ ਦਲ ਦੇ ਉਲਟ ਇਸ ਵਾਰ ਪੰਥਕ ਧਿਰਾਂ ਨਾਲ ਨਾਲ ਖੜ੍ਹਨ ਦੀ ਅਪੀਲ ਕੀਤੀ। ਇਸ ਸੰਬੰਧ ਵਿਚ ਜੱਥੇਦਾਰ ਮੇਜਰ ਸਿੰਘ ਢਿੱਲੋਂ ਨਾਲ ਗੱਲਬਾਤ ਕੀਤੀ ਤਦ ਉਹਨਾਂ ਇਸ ਮੀਟਿੰਗ ਵਿੱਚ ਚੋਣ ਬਾਰੇ ਚਰਚਾ ਹੋਣ ਦੀ ਗੱਲ ਤਾਂ ਜਰੂਰ ਕਬੂਲੀ, ਪਰ ਬਾਕੀ ਸਮਾਂ ਆਉਣ ਤੇ ਦੱਸਣ ਬਾਰੇ ਕਹਿਕੇ ਪੱਲਾ ਝਾੜ ਦਿੱਤਾ।

Have something to say? Post your comment

More in Punjab

ਪੰਜਾਬ ਦੇ ਪਾਣੀਆਂ ’ਤੇ ਪੈਣ ਜਾ ਰਿਹਾ ਇੱਕ ਹੋਰ ਡਾਕਾ? ਨਹਿਰੀ ਪਟਵਾਰੀਆਂ ਨੇ ਕੀਤੇ ਹੈਰਾਨੀਜਨਕ ਖੁਲਾਸੇ :-ਸਤਿੰਦਰ ਪਾਲ ਸਿੰਘ

ਲੋੜਵੰਦ ਵਿਦਿਆਰਥੀ ਦੀ ਉੱਚ ਪੜਾਈ ’ਚ ਆਰਥਿਥ ਸਹਾਇਤਾ ਲਈ ਸਹਾਰਾ ਕਲੱਬ ਦੀ ਪ੍ਰੇਰਨਾ ਸਦਕਾ ਭੂਤ ਪਰਿਵਾਰ ਅੱਗੇ ਆਇਆ

ਸਾਦਗੀ ਭਰਿਆ ਜੀਵਨ ਅਤੇ ਪ੍ਰਮਾਤਮਾ ਵਿਚ ਵਿਸ਼ਵਾਸ਼ ਰੱਖਣ ਵਾਲੇ ਸਨ- ਸ਼ਾਮ ਲਾਲ ਬਾਂਸਲ ਤਾਜੋਕੇ ਵਾਲੇ

ਤਪਾ ’ਚ ਆਮ ਆਦਮੀ ਪਾਰਟੀ ਨੂੰ ਜਬਰਦਸਤ ਹੁੰਗਾਰਾਂ, ਮੋਹਿਤ ਭੂਤ ਆਮ ਆਦਮੀ ਪਾਰਟੀ ’ਚ ਸ਼ਾਮਿਲ

ਜਦ ਪੰਜਾਬ ਬਚਾਓ ਯਾਤਰਾ ਤੋ ਬਾਅਦ ਸੁਖਬੀਰ ਨਾਲ ਟਰੈਕਟਰ ’ਤੇ ਬੈਠਣ ਨੂੰ ਲੈ ਕੇ ਅਕਾਲੀ ਸ਼ੋਸਲ ਮੀਡੀਆ ’ਤੇ ਆਪਸ ’ਚ ਗੁੱਥਮ ਗੁੱਥੀ ਹੋਏ

ਪੰਜਾਬ ਬਚਾਓ ਯਾਤਰਾ ’ਚ ਤਾਜੋਕੇ ਅਤੇ ਪੱਖੋ ਕਲਾਂ ਦੀ ਇਕਠ ਪੱਖੋ ਚੜਤ ਰਹੀ

ਮਾਲ ਗੱਡੀ ਦੀਆ ਬਰੇਕਾਂ ਵੱਜਣ ਸਾਰ ਹੀ ਸੀਲ ਟੁੱਟੀ, ਚੋਲ ਚੋਰੀ, ਮਾਮਲਾ ਦਰਜ, ਕਈ ਫਰਾਰ

ਪੰਜਾਬ ਬਚਾਓ ਯਾਤਰਾ ਦਾ ਟਕਸਾਲੀ ਅਕਾਲੀ ਗੁਪਤਾ ਪਰਿਵਾਰ ਨੇ ਕੀਤਾ ਭਰਵਾਂ ਸਵਾਗਤ, ਪੰਜਾਬ ਦਾ ਵਿਕਾਸ ਪੱਖੋ ਝਾੜੂ ਪਾਰਟੀ ਨੇ ਬੇੜਾ ਗਰਕ ਕਰ ਦਿੱਤਾ ਹੈ-ਸੁਖਬੀਰ ਸਿੰਘ ਬਾਦਲ

ਭਗਤਾ ਭਾਈਕਾ ’ਚ ਅਨੇਕਾਂ ਰੋਕਾਂ ਵੀ ਨਾ ਰੋਕ ਸਕੀਆ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੂੰ ਪਾਰਟੀ ਆਗੂ ਡਾ ਅਮਰਜੀਤ ਸਰਮਾ ਦੇ ਗ੍ਰਹਿ ਵਿਖੇ ਰੈਲੀ ਕਰਨ ਤੋ

ਹਲਕਾ ਮੌੜ ’ਚ ਡੇਢ ਦਹਾਕੇ ਤੋ ਜਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਕਾਂਗਰਸ ਆਗੂ ਸਿੱਪੀ ਭਾਕਰ ਨੇ ਆਪ ਪਾਰਟੀ ਦਾ ਸਿਆਸੀ ਪੱਲਾ ਫੜਿਆ