Friday, May 17, 2024
BREAKING NEWS
ਪੰਜਾਬ ਦੇ ਪਾਣੀਆਂ ’ਤੇ ਪੈਣ ਜਾ ਰਿਹਾ ਇੱਕ ਹੋਰ ਡਾਕਾ? ਨਹਿਰੀ ਪਟਵਾਰੀਆਂ ਨੇ ਕੀਤੇ ਹੈਰਾਨੀਜਨਕ ਖੁਲਾਸੇ :-ਸਤਿੰਦਰ ਪਾਲ ਸਿੰਘਲੋੜਵੰਦ ਵਿਦਿਆਰਥੀ ਦੀ ਉੱਚ ਪੜਾਈ ’ਚ ਆਰਥਿਥ ਸਹਾਇਤਾ ਲਈ ਸਹਾਰਾ ਕਲੱਬ ਦੀ ਪ੍ਰੇਰਨਾ ਸਦਕਾ ਭੂਤ ਪਰਿਵਾਰ ਅੱਗੇ ਆਇਆਸਾਦਗੀ ਭਰਿਆ ਜੀਵਨ ਅਤੇ ਪ੍ਰਮਾਤਮਾ ਵਿਚ ਵਿਸ਼ਵਾਸ਼ ਰੱਖਣ ਵਾਲੇ ਸਨ- ਸ਼ਾਮ ਲਾਲ ਬਾਂਸਲ ਤਾਜੋਕੇ ਵਾਲੇਤਪਾ ’ਚ ਆਮ ਆਦਮੀ ਪਾਰਟੀ ਨੂੰ ਜਬਰਦਸਤ ਹੁੰਗਾਰਾਂ, ਮੋਹਿਤ ਭੂਤ ਆਮ ਆਦਮੀ ਪਾਰਟੀ ’ਚ ਸ਼ਾਮਿਲਜਦ ਪੰਜਾਬ ਬਚਾਓ ਯਾਤਰਾ ਤੋ ਬਾਅਦ ਸੁਖਬੀਰ ਨਾਲ ਟਰੈਕਟਰ ’ਤੇ ਬੈਠਣ ਨੂੰ ਲੈ ਕੇ ਅਕਾਲੀ ਸ਼ੋਸਲ ਮੀਡੀਆ ’ਤੇ ਆਪਸ ’ਚ ਗੁੱਥਮ ਗੁੱਥੀ ਹੋਏਪੰਜਾਬ ਬਚਾਓ ਯਾਤਰਾ ’ਚ ਤਾਜੋਕੇ ਅਤੇ ਪੱਖੋ ਕਲਾਂ ਦੀ ਇਕਠ ਪੱਖੋ ਚੜਤ ਰਹੀਮਾਲ ਗੱਡੀ ਦੀਆ ਬਰੇਕਾਂ ਵੱਜਣ ਸਾਰ ਹੀ ਸੀਲ ਟੁੱਟੀ, ਚੋਲ ਚੋਰੀ, ਮਾਮਲਾ ਦਰਜ, ਕਈ ਫਰਾਰਪੰਜਾਬ ਬਚਾਓ ਯਾਤਰਾ ਦਾ ਟਕਸਾਲੀ ਅਕਾਲੀ ਗੁਪਤਾ ਪਰਿਵਾਰ ਨੇ ਕੀਤਾ ਭਰਵਾਂ ਸਵਾਗਤ, ਪੰਜਾਬ ਦਾ ਵਿਕਾਸ ਪੱਖੋ ਝਾੜੂ ਪਾਰਟੀ ਨੇ ਬੇੜਾ ਗਰਕ ਕਰ ਦਿੱਤਾ ਹੈ-ਸੁਖਬੀਰ ਸਿੰਘ ਬਾਦਲਭਗਤਾ ਭਾਈਕਾ ’ਚ ਅਨੇਕਾਂ ਰੋਕਾਂ ਵੀ ਨਾ ਰੋਕ ਸਕੀਆ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੂੰ ਪਾਰਟੀ ਆਗੂ ਡਾ ਅਮਰਜੀਤ ਸਰਮਾ ਦੇ ਗ੍ਰਹਿ ਵਿਖੇ ਰੈਲੀ ਕਰਨ ਤੋਹਲਕਾ ਮੌੜ ’ਚ ਡੇਢ ਦਹਾਕੇ ਤੋ ਜਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਕਾਂਗਰਸ ਆਗੂ ਸਿੱਪੀ ਭਾਕਰ ਨੇ ਆਪ ਪਾਰਟੀ ਦਾ ਸਿਆਸੀ ਪੱਲਾ ਫੜਿਆ

Punjab

ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਨੇ ਪਾਰਟੀ ਵਿਚਲੇ ਮੀਤ ਪ੍ਰਧਾਨ ਦੇ ਅਹੁਦੇ ਅਤੇ ਅਕਾਲੀ ਦਲ ਨੂੰ ਸਦਾ ਲਈ ਅਲਵਿਦਾ ਆਖਿਆ, ਪਾਰਟੀ ਵੱਲੋਂ ਕੀਤੀ ਮੁਅੱਤਲੀ ਨੂੰ ਸੋਚੀ ਸਮਝੀ ਸਾਜਿਸ਼ ਕਰਾਰ ਦਿੱਤਾ,

October 12, 2023 06:09 PM

ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਨੇ ਪਾਰਟੀ ਵਿਚਲੇ ਮੀਤ ਪ੍ਰਧਾਨ ਦੇ ਅਹੁਦੇ ਅਤੇ ਅਕਾਲੀ ਦਲ ਨੂੰ ਸਦਾ ਲਈ ਅਲਵਿਦਾ ਆਖਿਆ,                        ਪਾਰਟੀ ਵੱਲੋਂ ਕੀਤੀ ਮੁਅੱਤਲੀ ਨੂੰ ਸੋਚੀ ਸਮਝੀ ਸਾਜਿਸ਼ ਕਰਾਰ ਦਿੱਤਾ,                                                 

ਬਠਿੰਡਾ 12 ਅਕਤੂਬਰ (ਲੁਭਾਸ ਸਿੰਗਲਾ /ਮਨਮੋਹਨ ਗਰਗ /ਗੁਰਪ੍ਰੀਤ ਸਿੰਘ-

ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਾਲੀ ਅਨੁਸ਼ਾਸਨੀ ਕਮੇਟੀ ਵੱਲੋਂ ਬੀਤੇ ਕੱਲ ਇੱਕ ਵੀਡੀਓ ਕਾਨਫਰੰਸ ਤੋਂ ਬਾਅਦ ਹਲਕਾ ਤਲਵੰਡੀ ਸਾਬੋ ਦੇ ਸਾਬਕਾ ਵਿਧਾਇਕ ਅਤੇ ਪਾਰਟੀ ਦੇ ਮੀਤ ਪ੍ਰਧਾਨ ਜੀਤਮਹਿੰਦਰ ਸਿੰਘ ਸਿੱਧੂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਨਾਂਅ ਹੇਠ ਜਾਰੀ ਕੀਤੇ ਕਾਰਨ ਦਸੋ ਨੋਟਿਸ ਉਪਰੰਤ ਸਾਬਕਾ ਵਿਧਾਇਕ ਸਿੱਧੂ ਨੇ ਆਪਣੇ ਦਫਤਰ ਵਿਖੇ ਪੱਤਰਕਾਰਾਂ ਦੀ ਇਕ ਭਰਵੀਂ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਅਨੁਸ਼ਾਸਨੀ ਕਮੇਟੀ ਦੇ ਫੈਸਲੇ ਨੂੰ ਕਰੜੇ ਹੱਥੀਂ ਲੈਂਦਿਆਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦੇ ਨਾਲੋ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਸਦਾ ਲਈ ਅਲਵਿਦਾ ਆਖਿਆ। ਉਹਨਾ ਕਿਹਾ ਕਿ ਉਹਨਾਂ ਕੋਈ ਵੀ ਪਾਰਟੀ ਵਿਰੋਧੀ ਗਤੀਵਿਧੀ ਵਿੱਚ ਨਾ ਹੀ ਹਿੱਸਾ, ਨਾ ਹੀ ਪਾਰਟੀ ਪ੍ਰਧਾਨ ਸਣੇ ਪਾਰਟੀ ਦੀ ਲੀਡਰਸ਼ਿਪ ਖਿਲਾਫ ਕਦੇ ਕੋਈ ਟਿੱਪਣੀ ਕੀਤੀ ਹੈ, ਪਰ ਫਿਰ ਵੀ ਪਾਰਟੀ ਕੋਲ ਜੇਕਰ ਉਨਾਂ ਵਿਰੁੱਧ ਕੋਈ ਸਬੂਤ ਹੈ ਤਾਂ ਪੇਸ਼ ਕਰੇ। ਸਾਬਕਾ ਵਿਧਾਇਕ ਸਿੱਧੂ ਨੇ ਆਪਣੇ ਵਿਰੁੱਧ ਜਾਰੀ ਹੋਏ ਕਾਰਨ ਦਸੋ ਨੋਟਿਸ ਨੂੰ ਸੋਚੀ ਸਮਝੀ ਸਾਜਿਸ਼ ਕਰਾਰ ਦਿੱਤਾ। ਉਹਨਾਂ ਅੱਗੇ ਕਿਹਾ ਕਿ ਪਾਰਟੀ ਵੱਲੋਂ ਕੋਈ ਵੀ ਭੇਜਿਆ ਕਾਰਨ ਦੱਸੋ ਨੋਟਿਸ ਉਹਨਾਂ ਨੂੰ ਨਹੀਂ ਮਿਲਿਆ ਨਾ ਹੀ ਪਾਰਟੀ ਦੇ ਕਿਸੇ ਬੁਲਾਰੇ ਨੇ ਉਨਾਂ ਨੂੰ ਇਸ ਸਬੰਧ ਵਿੱਚ ਜਾਣੂ ਕਰਵਾਇਆ ਹੈ ਬਲਕਿ ਮੀਡੀਆ ਨੂੰ ਜਾਰੀ ਹੋਏ ਪ੍ਰੈਸ ਨੋਟ ਨੂੰ ਹੀ ਕਾਰਨ ਦੱਸੋ ਨੋਟਿਸ ਕਰਾਰ ਦਿੱਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ 1985 ਤੋਂ ਬਾਅਦ ਅਕਾਲੀ ਦਲ ਨੂੰ ਲਗਾਤਾਰ ਹਲਕਾ ਤਲਵੰਡੀ ਸਾਬੋ ਤੋਂ ਮਿਲ ਰਹੀ ਹਾਰ ਦਾ ਉਹਨਾਂ ਤੋਂ ਬਾਅਦ ਹੀ ਸਿਲਸਿਲਾ ਬੰਦ ਹੋਇਆ ਹੈ ਜਦਕਿ ਹੁਣ ਲੋਕ ਕਚਹਿਰੀ ਵਿੱਚ ਉਹਨਾਂ ਨੇ ਨਹੀਂ ਬਲਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਉਹਨਾਂ ਦੀ ਧਰਮਪਤਨੀ ਸ਼੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਇਸ ਸਬੰਧ ਵਿੱਚ ਜਵਾਬ ਦੇਣਾ ਹੈ ਕਿਉਂਕਿ ਲੋਕ ਉਹਨਾਂ ਤੋਂ ਸਾਬਕਾ ਵਿਧਾਇਕ ਅਤੇ ਪਾਰਟੀ ਦੇ ਮੀਤ ਪ੍ਰਧਾਨ ਖਿਲਾਫ ਕਾਰਵਾਈ ਕਰਨ ਤੋਂ ਪਹਿਲਾਂ ਉਹਨਾਂ ਦਾ ਪੱਖ ਸੁਣਨਾ ਵੀ ਮੁਨਾਸਬ ਨਹੀਂ ਸਮਝਿਆ ਜਾਣ ਬਾਰੇ ਸਵਾਲ ਪੁੱਛਣਗੇ। ਉਹਨਾਂ ਕਿਹਾ ਕਿ ਜਿਹੜੇ ਆਗੂ ਸ਼੍ਰੋਮਣੀ ਅਕਾਲੀ ਦਲ ਨੂੰ ਸੱਚ ਦੱਸਦੇ ਹਨ ਉਹਨਾਂ ਖਿਲਾਫ ਕਾਰਵਾਈਆਂ ਕੀਤੀਆਂ ਜਾਂਦੀਆਂ ਹਨ ਜਦਕਿ ਹੁਣ ਪਾਰਟੀ ਸਿਰਫ ਚਾਪਲੂਸਾਂ ਦੀ ਗੱਲ ਸੁਣਦੀ ਹੈ। ਉਹਨਾਂ ਆਪਣੀ ਕਾਰਜਕਾਰੀ ਬਾਰੇ ਦੱਸਦਿਆਂ ਕਿਹਾ ਕਿ ਬੀਤੇ ਦਿਨੇ ਯੂਥ ਅਕਾਲੀ ਦਲ ਦੀ ਚੱਲ ਰਹੀ ਵਰਕਰ ਮਿਲਨੀ ਦੌਰਾਨ ਹਲਕਾ ਤਲਵੰਡੀ ਸਾਬੋ ਅੰਦਰ ਪ੍ਰਭਾਵਸ਼ਾਲੀ ਇਕੱਠ ਹੋਇਆ ਜਿਸ ਨੂੰ ਵੇਖ ਕੇ ਖੁਦ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਖੁਸ਼ ਹੋਏ ਕਿ ਇਸ ਸਮੇਂ ਵੀ ਇਨਾ ਵੱਡਾ ਇਕੱਠ ਤੁਹਾਡਾ ਲੋਕਾਂ ਵਿਚਕਾਰ ਵਿਚਰਨ ਦਾ ਹੀ ਅਸਰ ਹੈ ਜਦਕਿ ਪਾਰਟੀ ਵੱਲੋਂ ਬਤੌਰ ਸ੍ਰੀ ਮੁਕਤਸਰ ਸਾਹਿਬ ਜਿਲੇ ਦੇ ਇੰਚਾਰਜ ਹੋਣ ਕਾਰਨ ਉੱਥੇ ਅਤੇ ਚੰਡੀਗੜ੍ਹ ਵਿਖੇ ਹੋਣ ਵਾਲੀਆਂ ਹਰੇਕ ਪਾਰਟੀ ਮੀਟਿੰਗਾਂ ਵਿੱਚ ਲਗਾਤਾਰ ਉਹਨਾਂ ਵੱਲੋਂ ਹਿੱਸਾ ਲਿਆ ਗਿਆ ਹੈ। ਸਾਬਕਾ ਵਿਧਾਇਕ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਸਾਬਕਾ ਮੁੱਖ ਮੰਤਰੀ ਪੰਜਾਬ ਦੀ ਤਾਰੀਫ ਅਤੇ ਉਹਨਾਂ ਨਾਲ ਆਪਣੇ ਸੁਖਾਵੇ ਸਬੰਧਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨਾਂ ਪਿਛਲੇ ਸਮੇਂ ਵੀ ਕਾਂਗਰਸ ਵਿੱਚ ਉਹਨਾਂ ਨੂੰ ਆਉਣ ਦਾ ਸੱਦਾ ਦਿੱਤਾ ਸੀ ਪਰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਅਕਾਲੀ ਦਲ ਵਿੱਚ ਉਹਨਾਂ ਨੂੰ ਦਿੱਤੇ ਮਾਣ ਸਤਿਕਾਰ ਕਾਰਨ ਉਹਨਾਂ ਨੇ ਅਕਾਲੀ ਦਲ ਲਈ ਹੀ ਕੰਮ ਕਰਨ ਨੂੰ ਪਹਿਲ ਦਿੱਤੀ ਪਰ ਅੱਜ ਅਕਾਲੀ ਦਲ ਦੀ ਇਸ ਕਾਰਵਾਈ ਨੇ ਉਹਨਾਂ ਦੇ ਮਨ ਨੂੰ ਡੂੰਘੀ ਠੇਸ ਪਹੁੰਚਾਈ ਹੈ। ਜਿਸ ਕਾਰਨ ਹੀ ਉਹਨਾਂ ਨੂੰ ਉਕਤ ਫੈਸਲੇ ਲੈਣ ਲਈ ਮਜਬੂਰ ਹੋਣਾ ਪਿਆ। ਸਾਬਕਾ ਵਿਧਾਇਕ ਸਿੱਧੂ ਨੇ ਆਪਣੇ ਭਵਿੱਖੀ ਸਿਆਸੀ ਫੈਸਲੇ ਬਾਰੇ ਬੋਲਦਿਆਂ ਕਿਹਾ ਕਿ ਉਹ ਰਾਜਨੀਤੀ ਵਿੱਚ ਸੇਵਾ ਕਰਨ ਆਏ ਹਾਂ ਨਾ ਕਿ ਇਸ ਨੂੰ ਧੰਦਾ ਬਣਾਇਆ ਹੈ। ਉਹਨਾਂ ਹਲਕਾ ਤਲਵੰਡੀ ਸਾਬੋ ਦੇ ਲੋਕਾਂ ਦਾ ਧੰਨਵਾਦ ਕੀਤਾ। ਜਿਨਾਂ ਨੇ ਚਾਰ ਵਾਰ ਹਲਕੇ ਦੀ ਨੁਮਾਇੰਦਗੀ ਦਾ ਮੌਕਾ ਦਿੱਤਾ। ਉਹਨਾਂ ਕਿਹਾ ਕਿ ਹੁਣ ਉਹ ਹਰੇਕ ਬੰਦਿਸ਼ ਤੋਂ ਮੁਕਤ ਹਨ। ਜਿਸ ਕਾਰਨ ਭਵਿੱਖ ਵਿੱਚ ਹਲਕੇ ਦੇ ਲੋਕਾਂ ਸਣੇ ਮੌੜ, ਬਠਿੰਡਾ, ਦਿਹਾਤੀ ਹਲਕੇ ਅੰਦਰਲੇ ਆਪਣੇ ਸ਼ੁਭਚਿੰਤਕਾਂ ਨਾਲ ਰਾਇ ਮਸ਼ਵਰਾ ਉਪਰੰਤ ਸਿਆਸੀ ਫੈਸਲਾ ਲੈਣਗੇ। ਇਸ ਮੌਕੇ ਸਾਬਕਾ ਵਿਧਾਇਕ ਸਿੱਧੂ ਦੇ ਸਮਰਥਕ ਵੀ ਹਾਜ਼ਰ ਸਨ।

Have something to say? Post your comment

More in Punjab

ਪੰਜਾਬ ਦੇ ਪਾਣੀਆਂ ’ਤੇ ਪੈਣ ਜਾ ਰਿਹਾ ਇੱਕ ਹੋਰ ਡਾਕਾ? ਨਹਿਰੀ ਪਟਵਾਰੀਆਂ ਨੇ ਕੀਤੇ ਹੈਰਾਨੀਜਨਕ ਖੁਲਾਸੇ :-ਸਤਿੰਦਰ ਪਾਲ ਸਿੰਘ

ਲੋੜਵੰਦ ਵਿਦਿਆਰਥੀ ਦੀ ਉੱਚ ਪੜਾਈ ’ਚ ਆਰਥਿਥ ਸਹਾਇਤਾ ਲਈ ਸਹਾਰਾ ਕਲੱਬ ਦੀ ਪ੍ਰੇਰਨਾ ਸਦਕਾ ਭੂਤ ਪਰਿਵਾਰ ਅੱਗੇ ਆਇਆ

ਸਾਦਗੀ ਭਰਿਆ ਜੀਵਨ ਅਤੇ ਪ੍ਰਮਾਤਮਾ ਵਿਚ ਵਿਸ਼ਵਾਸ਼ ਰੱਖਣ ਵਾਲੇ ਸਨ- ਸ਼ਾਮ ਲਾਲ ਬਾਂਸਲ ਤਾਜੋਕੇ ਵਾਲੇ

ਤਪਾ ’ਚ ਆਮ ਆਦਮੀ ਪਾਰਟੀ ਨੂੰ ਜਬਰਦਸਤ ਹੁੰਗਾਰਾਂ, ਮੋਹਿਤ ਭੂਤ ਆਮ ਆਦਮੀ ਪਾਰਟੀ ’ਚ ਸ਼ਾਮਿਲ

ਜਦ ਪੰਜਾਬ ਬਚਾਓ ਯਾਤਰਾ ਤੋ ਬਾਅਦ ਸੁਖਬੀਰ ਨਾਲ ਟਰੈਕਟਰ ’ਤੇ ਬੈਠਣ ਨੂੰ ਲੈ ਕੇ ਅਕਾਲੀ ਸ਼ੋਸਲ ਮੀਡੀਆ ’ਤੇ ਆਪਸ ’ਚ ਗੁੱਥਮ ਗੁੱਥੀ ਹੋਏ

ਪੰਜਾਬ ਬਚਾਓ ਯਾਤਰਾ ’ਚ ਤਾਜੋਕੇ ਅਤੇ ਪੱਖੋ ਕਲਾਂ ਦੀ ਇਕਠ ਪੱਖੋ ਚੜਤ ਰਹੀ

ਮਾਲ ਗੱਡੀ ਦੀਆ ਬਰੇਕਾਂ ਵੱਜਣ ਸਾਰ ਹੀ ਸੀਲ ਟੁੱਟੀ, ਚੋਲ ਚੋਰੀ, ਮਾਮਲਾ ਦਰਜ, ਕਈ ਫਰਾਰ

ਪੰਜਾਬ ਬਚਾਓ ਯਾਤਰਾ ਦਾ ਟਕਸਾਲੀ ਅਕਾਲੀ ਗੁਪਤਾ ਪਰਿਵਾਰ ਨੇ ਕੀਤਾ ਭਰਵਾਂ ਸਵਾਗਤ, ਪੰਜਾਬ ਦਾ ਵਿਕਾਸ ਪੱਖੋ ਝਾੜੂ ਪਾਰਟੀ ਨੇ ਬੇੜਾ ਗਰਕ ਕਰ ਦਿੱਤਾ ਹੈ-ਸੁਖਬੀਰ ਸਿੰਘ ਬਾਦਲ

ਭਗਤਾ ਭਾਈਕਾ ’ਚ ਅਨੇਕਾਂ ਰੋਕਾਂ ਵੀ ਨਾ ਰੋਕ ਸਕੀਆ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੂੰ ਪਾਰਟੀ ਆਗੂ ਡਾ ਅਮਰਜੀਤ ਸਰਮਾ ਦੇ ਗ੍ਰਹਿ ਵਿਖੇ ਰੈਲੀ ਕਰਨ ਤੋ

ਹਲਕਾ ਮੌੜ ’ਚ ਡੇਢ ਦਹਾਕੇ ਤੋ ਜਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਕਾਂਗਰਸ ਆਗੂ ਸਿੱਪੀ ਭਾਕਰ ਨੇ ਆਪ ਪਾਰਟੀ ਦਾ ਸਿਆਸੀ ਪੱਲਾ ਫੜਿਆ