Thursday, May 16, 2024
BREAKING NEWS
ਤਪਾ ’ਚ ਆਮ ਆਦਮੀ ਪਾਰਟੀ ਨੂੰ ਜਬਰਦਸਤ ਹੁੰਗਾਰਾਂ, ਮੋਹਿਤ ਭੂਤ ਆਮ ਆਦਮੀ ਪਾਰਟੀ ’ਚ ਸ਼ਾਮਿਲਜਦ ਪੰਜਾਬ ਬਚਾਓ ਯਾਤਰਾ ਤੋ ਬਾਅਦ ਸੁਖਬੀਰ ਨਾਲ ਟਰੈਕਟਰ ’ਤੇ ਬੈਠਣ ਨੂੰ ਲੈ ਕੇ ਅਕਾਲੀ ਸ਼ੋਸਲ ਮੀਡੀਆ ’ਤੇ ਆਪਸ ’ਚ ਗੁੱਥਮ ਗੁੱਥੀ ਹੋਏਪੰਜਾਬ ਬਚਾਓ ਯਾਤਰਾ ’ਚ ਤਾਜੋਕੇ ਅਤੇ ਪੱਖੋ ਕਲਾਂ ਦੀ ਇਕਠ ਪੱਖੋ ਚੜਤ ਰਹੀਮਾਲ ਗੱਡੀ ਦੀਆ ਬਰੇਕਾਂ ਵੱਜਣ ਸਾਰ ਹੀ ਸੀਲ ਟੁੱਟੀ, ਚੋਲ ਚੋਰੀ, ਮਾਮਲਾ ਦਰਜ, ਕਈ ਫਰਾਰਪੰਜਾਬ ਬਚਾਓ ਯਾਤਰਾ ਦਾ ਟਕਸਾਲੀ ਅਕਾਲੀ ਗੁਪਤਾ ਪਰਿਵਾਰ ਨੇ ਕੀਤਾ ਭਰਵਾਂ ਸਵਾਗਤ, ਪੰਜਾਬ ਦਾ ਵਿਕਾਸ ਪੱਖੋ ਝਾੜੂ ਪਾਰਟੀ ਨੇ ਬੇੜਾ ਗਰਕ ਕਰ ਦਿੱਤਾ ਹੈ-ਸੁਖਬੀਰ ਸਿੰਘ ਬਾਦਲਭਗਤਾ ਭਾਈਕਾ ’ਚ ਅਨੇਕਾਂ ਰੋਕਾਂ ਵੀ ਨਾ ਰੋਕ ਸਕੀਆ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੂੰ ਪਾਰਟੀ ਆਗੂ ਡਾ ਅਮਰਜੀਤ ਸਰਮਾ ਦੇ ਗ੍ਰਹਿ ਵਿਖੇ ਰੈਲੀ ਕਰਨ ਤੋਹਲਕਾ ਮੌੜ ’ਚ ਡੇਢ ਦਹਾਕੇ ਤੋ ਜਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਕਾਂਗਰਸ ਆਗੂ ਸਿੱਪੀ ਭਾਕਰ ਨੇ ਆਪ ਪਾਰਟੀ ਦਾ ਸਿਆਸੀ ਪੱਲਾ ਫੜਿਆਬੈਂਕ ਦੇ ਬਾਹਰੋ ਕਿਸਾਨ ਦੇ ਲੱਖ ਰੁਪੈ ਪਲਾਂ ਵਿਚ ਲੈ ਕੇ ਨਿਆਣਾ ਛੂ-ਮੰਤਰਨਗਰ ਕੌਸਲ ਪ੍ਰਧਾਨਗੀ ਮਾਮਲਾ, ਪਿਆ ਖਿਲਾਰਾ, ਪ੍ਰਧਾਨਗੀ ਲਈ ਕਈ ਮੰਜੀਆਂ ਡਹੀਆਸੈਂਕੜੇ ਨਮ ਅੱਖਾਂ ਨਾਲ ਸੰਸਾਰ ਤੋ ਰੁਖਸਤ ਹੋਏ ਸ਼ਾਮ ਲਾਲ ਬਾਂਸਲ ਤਾਜੋ ਵਾਲੇ

Punjab

ਸਾਬਕਾ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੇ ਕੁੱਲ ਹਿੰਦ ਕਾਂਗਰਸ ਕਮੇਟੀ ਦੇ ਸੰਯੁਕਤ ਖਜਾਨਚੀ ਬਣਨ ‘ਤੇ ਕਾਂਗਰਸੀਆਂ ’ਚ ਖੁਸ਼ੀ ਦੀ ਲਹਿਰ-ਆਸ਼ੂ ਭੂਤ

December 28, 2023 03:32 PM

ਸਾਬਕਾ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੇ ਕੁੱਲ ਹਿੰਦ ਕਾਂਗਰਸ ਕਮੇਟੀ ਦੇ ਸੰਯੁਕਤ ਖਜਾਨਚੀ ਬਣਨ ‘ਤੇ ਕਾਂਗਰਸੀਆਂ ’ਚ ਖੁਸ਼ੀ ਦੀ ਲਹਿਰ-ਆਸ਼ੂ ਭੂਤ

ਤਪਾ ਮੰਡੀ 28 ਦਸੰਬਰ (ਰੋਹਿਤ ਸਿੰਗਲਾ) : -ਕੁੱਲ ਹਿੰਦ ਕਾਂਗਰਸ ਕਮੇਟੀ ਵੱਲੋ ਪੰਜਾਬ ਦੇ ਸਾਬਕਾ ਕੈਥਨਿਟ ਮੰਤਰੀ ਅਤੇ ਸੰਗਰੂਰ ਤੋਂ ਲੋਕ ਸਭਾ ਹਲਕਾ ਦੀ ਪ੍ਰਤੀਨਿਧਤਾ ਕਰ ਚੁੱਕੇ ਵਿਜੈਇੰਦਰ ਸਿੰਗਲਾ ਨੂੰ ਪਾਰਟੀ ਦਾ ਸੰਯੁਕਤ ਖਜਾਨਚੀ ਬਣਨ ਦੀ ਮਿਲੀ ਵੱਡੀ ਜੁੰਮੇਵਾਰੀ ’ਤੇ ਖੁਸ਼ੀ ਦਾ ਇਜਹਾਰ ਕਰਦਿਆਂ ਨਗਰ ਕੌਸਲ ਦੇ ਸਾਬਕਾ ਪ੍ਰਧਾਨ ਅਤੇ ਯੂਥ ਕਾਂਗਰਸ ਹਲਕਾ ਭਦੌੜ ਦੇ ਸਾਬਕਾ ਪ੍ਰਧਾਨ ਅਸ਼ਵਨੀ ਕੁਮਾਰ ਆਸ਼ੂ ਭੂਤ ਨੇ ਕਿਹਾ ਕਿ ਵਿਜੈਇੰਦਰ ਸਿੰਗਲਾ ਸਾਬਕਾ ਕੈਬਨਿਟ ਮੰਤਰੀ ਪੰਜਾਬ ਨੇ ਹਮੇਸ਼ਾਂ ਹੀ ਪਾਰਟੀ ਅਤੇ ਪੰਜਾਬ ਦੀ ਚੜਦੀ ਕਲਾ ਲਈ ਕੰਮ ਕੀਤਾ ਹੈ। ਜਿਨ੍ਹਾਂ ਨੇ ਆਪਣੀ ਪਹਿਲੀ ਚੋਣ ਰਾਹੀ ਅਕਾਲੀਆਂ ਦੇ ਗੜ੍ਹ ਮੰਨੇ ਜਾਂਦੀ ਸੰਗਰੂਰ ਲੋਕ ਸਭਾ ਸੀਟ ’ਤੇ 2009 ਵਿਚ ਵੱਡੀ ਜਿੱਤ ਦਰਜ ਕਰਕੇ ਕਾਂਗਰਸ ਦਾ ਝੰਡਾ ਬੁਲੰਦ ਕੀਤਾ ਜਦਕਿ ਮੁੜ 2017 ਵਿਚ ਕਾਂਗਰਸ ਦੇ ਵਿਧਾਇਕ ਤੋ ਬਾਅਦ ਕੈਬਨਿਟ ਮੰਤਰੀ ਵਜੋ ਪੰਜਾਬ ਦੀ ਸੜਕਾਂ ਦੀ ਨੁਹਾਰ ਬਦਲੀ ਅਤੇ ਹੁਣ ਪਾਰਟੀ ਵਿਚ ਮਿਲੀ ਵੱਡੀ ਜੁੰਮੇਵਾਰੀ ਤੋ ਬਾਅਦ ਸੂਬੇ ਦਾ ਹਰੇਕ ਕਾਂਗਰਸ ਵਰਕਰ ਇਸ ਨਿਯੁਕਤੀ ’ਤੇ ਡਾਹਢਾ ਖੁਸ਼ ਨਜਰ ਆ ਰਿਹਾ ਹੈ। ਸਾਬਕਾ ਪ੍ਰਧਾਨ ਆਸ਼ੂ ਭੂਤ ਨੇ ਅੱਗੇ ਬੋਲਦਿਆਂ ਕਿਹਾ ਕਿ ਸਾਬਕਾ ਕੈਬਨਿਟ ਮੰਤਰੀ ਸਿੰਗਲਾ ਦੀ ਬਤੌਰ ਸੰਯੁਕਤ ਖਜਾਨਚੀ ਵਜੋ ਹੋਈ ਨਿਯੁਕਤੀ ਨਾਲ ਪਾਰਟੀ ਵਰਕਰਾਂ ਦੇ ਹੋਸਲੇ ਬੁਲੰਦ ਹੋਏ ਹਨ ਕਿਉਕਿ ਉਹਨ੍ਹਾਂ ਹਮੇਸ਼ਾਂ ਆਪਣੇ ਹਲਕੇ ਦੇ ਲੋਕਾਂ ਅਤੇ ਕਾਂਗਰਸ ਦੇ ਵਰਕਰਾਂ ਦੇ ਨਾਲ ਖੜਣ ਨੂੰ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਾਬਕਾ ਕੈਬਨਿਟ ਮੰਤਰੀ ਸਿੰਗਲਾ ਨੇ ਪਾਰਟੀ ਦੇ ਹਰ ਹੁਕਮ ਨੂੰ ਹਮੇਸ਼ਾਂ ਤਨਦੇਹੀ ਨਾਲ ਨਿਭਾਇਆ ਅਤੇ ਪੰਜਾਬ ਅੰਦਰ ਬਤੌਰ ਯੂਥ ਕਾਂਗਰਸ ਪ੍ਰਧਾਨ ਉਨ੍ਹਾਂ ਆਪਣੇ ਕਾਰਜਕਾਲ ਦੌਰਾਨ ਹਜਾਰਾਂ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਿਆ ਜਦਕਿ ਪਾਰਟੀ ਵੱਲੋ ਹਰੇਕ ਚੋਣਾਂ ਵਿਚ ਭਾਵੇਂ ਉਹ ਹਿਮਾਚਲ ਪ੍ਰਦੇਸ਼, ਕਰਨਾਟਕ, ਤੇਲੰਗਾਨਾ ਵਰਗੇ ਰਾਜਾਂ ਦੀਆ ਚੋਣਾਂ ਹੋਣ ਇਨ੍ਹਾਂ ਉਥੇ ਆਪਣੀ ਬਣਦੀ ਵੱਡੀ ਭੂਮਿਕਾ ਨਿਭਾ ਕੇ ਸਰਕਾਰ ਬਣਾਉਣ ਵਿਚ ਅਹਿਮ ਰੋਲ ਅਦਾ ਕੀਤਾ। ਜਿਕਰਯੋਗ ਹੈ ਕਿ ਸਾਬਕਾ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਪਾਰਟੀ ਦੇ ਕੌਮੀ ਆਗੂ ਰਾਹੁਲ ਗਾਂਧੀ ਦੇ ਨਜਦੀਕੀ ਸਾਥੀਆਂ ਵਿਚ ਇਕ ਮੰਨੇ ਜਾਂਦੇ ਹਨ, ਜੋ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸਣੇ ਏ.ਆਈ.ਸੀ.ਸੀ. ਦੇ ਸਕੱਤਰ ਵਜੋਂ ਵੀ ਵੱਡੇ ਅਹੁਦਿਆਂ ’ਤੇ ਰਹਿ ਚੁੱਕੇ ਹਨ। ਇਸ ਮੌਕੇ ਸੰਟੀ ਬਹਾਵਲਪੁਰੀਆ, ਸੋਨੂੰ ਛਾਬੜਾ, ਸੁਖਪਾਲ ਸ਼ਰਮਾ, ਰਾਜੇਸ਼ ਬਾਂਸਲ ਆਦਿ ਵਰਕਰ ਵੀ ਹਾਜਰ ਸਨ।

Have something to say? Post your comment

More in Punjab

ਤਪਾ ’ਚ ਆਮ ਆਦਮੀ ਪਾਰਟੀ ਨੂੰ ਜਬਰਦਸਤ ਹੁੰਗਾਰਾਂ, ਮੋਹਿਤ ਭੂਤ ਆਮ ਆਦਮੀ ਪਾਰਟੀ ’ਚ ਸ਼ਾਮਿਲ

ਜਦ ਪੰਜਾਬ ਬਚਾਓ ਯਾਤਰਾ ਤੋ ਬਾਅਦ ਸੁਖਬੀਰ ਨਾਲ ਟਰੈਕਟਰ ’ਤੇ ਬੈਠਣ ਨੂੰ ਲੈ ਕੇ ਅਕਾਲੀ ਸ਼ੋਸਲ ਮੀਡੀਆ ’ਤੇ ਆਪਸ ’ਚ ਗੁੱਥਮ ਗੁੱਥੀ ਹੋਏ

ਪੰਜਾਬ ਬਚਾਓ ਯਾਤਰਾ ’ਚ ਤਾਜੋਕੇ ਅਤੇ ਪੱਖੋ ਕਲਾਂ ਦੀ ਇਕਠ ਪੱਖੋ ਚੜਤ ਰਹੀ

ਮਾਲ ਗੱਡੀ ਦੀਆ ਬਰੇਕਾਂ ਵੱਜਣ ਸਾਰ ਹੀ ਸੀਲ ਟੁੱਟੀ, ਚੋਲ ਚੋਰੀ, ਮਾਮਲਾ ਦਰਜ, ਕਈ ਫਰਾਰ

ਪੰਜਾਬ ਬਚਾਓ ਯਾਤਰਾ ਦਾ ਟਕਸਾਲੀ ਅਕਾਲੀ ਗੁਪਤਾ ਪਰਿਵਾਰ ਨੇ ਕੀਤਾ ਭਰਵਾਂ ਸਵਾਗਤ, ਪੰਜਾਬ ਦਾ ਵਿਕਾਸ ਪੱਖੋ ਝਾੜੂ ਪਾਰਟੀ ਨੇ ਬੇੜਾ ਗਰਕ ਕਰ ਦਿੱਤਾ ਹੈ-ਸੁਖਬੀਰ ਸਿੰਘ ਬਾਦਲ

ਭਗਤਾ ਭਾਈਕਾ ’ਚ ਅਨੇਕਾਂ ਰੋਕਾਂ ਵੀ ਨਾ ਰੋਕ ਸਕੀਆ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੂੰ ਪਾਰਟੀ ਆਗੂ ਡਾ ਅਮਰਜੀਤ ਸਰਮਾ ਦੇ ਗ੍ਰਹਿ ਵਿਖੇ ਰੈਲੀ ਕਰਨ ਤੋ

ਹਲਕਾ ਮੌੜ ’ਚ ਡੇਢ ਦਹਾਕੇ ਤੋ ਜਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਕਾਂਗਰਸ ਆਗੂ ਸਿੱਪੀ ਭਾਕਰ ਨੇ ਆਪ ਪਾਰਟੀ ਦਾ ਸਿਆਸੀ ਪੱਲਾ ਫੜਿਆ

ਬੈਂਕ ਦੇ ਬਾਹਰੋ ਕਿਸਾਨ ਦੇ ਲੱਖ ਰੁਪੈ ਪਲਾਂ ਵਿਚ ਲੈ ਕੇ ਨਿਆਣਾ ਛੂ-ਮੰਤਰ

ਨਗਰ ਕੌਸਲ ਪ੍ਰਧਾਨਗੀ ਮਾਮਲਾ, ਪਿਆ ਖਿਲਾਰਾ, ਪ੍ਰਧਾਨਗੀ ਲਈ ਕਈ ਮੰਜੀਆਂ ਡਹੀਆ

ਸੈਂਕੜੇ ਨਮ ਅੱਖਾਂ ਨਾਲ ਸੰਸਾਰ ਤੋ ਰੁਖਸਤ ਹੋਏ ਸ਼ਾਮ ਲਾਲ ਬਾਂਸਲ ਤਾਜੋ ਵਾਲੇ