ਵਪਾਰ ਮੰਡਲ ਬਰਨਾਲਾ ਤੇ ਧਨੌਲਾ ਦੀ ਅਗਵਾਈ ਵਿਚ ਸਿੱਧੂ ਦੀ ਰੈਲੀ 'ਚ ਹੋਵੇਗਾ ਵਿਸ਼ਾਲ ਇਕੱਠ - ਨਾਣਾ, ਵਰਮਾ
ਬਰਨਾਲਾ, 31 ਦਸੰਬਰ (ਲੁਭਾਸ਼ ਸਿੰਗਲਾ/ਵਿਸ਼ਵਜੀਤ ਸ਼ਰਮਾ) ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਹੰਡਿਆਇਆ ਦੀ ਦਾਣਾ ਮੰਡੀ ਵਿਖੇ 3 ਜਨਵਰੀ ਨੂੰ ਬਰਨਾਲਾ ਵਿਧਾਨ ਸਭਾ ਹਲਕੇ ਦੀ ਰੈਲੀ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਸੰਬੋਧਨ ਕਰਨਗੇ ਤੇ ਇਹ ਰੈਲੀ ਇਤਿਹਾਸਿਕ ਹੋਵੇਗੀ। ਜਿਸ ਵਿੱਚ ਵਪਾਰ ਮੰਡਲ ਬਰਨਾਲਾ ਤੇ ਧਨੌਲਾ ਦੇ ਆਗੂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਪਾਰ ਮੰਡਲ ਬਰਨਾਲਾ ਦੇ ਪ੍ਰਧਾਨ ਅਨਿਲ ਬਾਂਸਲ ਨਾਣਾ ਤੇ ਵਪਾਰ ਮੰਡਲ ਧਨੌਲਾ ਦੇ ਪ੍ਰਧਾਨ ਰਮਨ ਕੁਮਾਰ ਵਰਮਾ ਨੇ ਸਾਂਝੇ ਤੌਰ 'ਤੇ ਕੀਤਾ। ਨਾਣਾ ਤੇ ਵਰਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਨਿੱਧੜਕ ਸਿਪਾਹੀਆਂ ਨੇ ਕਮਰ ਕੱਸ ਲਈ ਹੈ ਤੇ ਕਾਂਗਰਸ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਹਲਕਾ ਬਰਨਾਲਾ ਤੋਂ ਸੀਨੀਅਰ ਟਕਸਾਲੀ ਕਾਂਗਰਸੀ ਆਗੂ ਕੁਲਦੀਪ ਸਿੰਘ ਕਾਲਾ ਢਿੱਲੋਂ ਵੱਲੋਂ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ। ਜਿਸ ਵਿੱਚ ਲੋਕਾਂ ਵੱਲੋਂ ਵੀ ਭਰਪੂਰ ਸਮਰਥਨ ਦਿਤਾ ਜਾ ਰਿਹਾ ਹੈ। ਇਸੇ ਤਹਿਤ ਹੁਣ ਕਾਲਾ ਢਿੱਲੋਂ ਦੇ ਵਿਸ਼ੇਸ਼ ਯਤਨਾਂ ਸਦਕਾ 3 ਜਨਵਰੀ ਨੂੰ ਹੰਡਿਆਇਆ ਵਿਖੇ ਲੋਕਾਂ ਨੂੰ ਸੰਬੋਧਨ ਕਰਨ ਲਈ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਸ਼ੇਸ ਤੌਰ 'ਤੇ ਪੁੱਜ ਰਹੇ ਹਨ। ਨਵਜੋਤ ਸਿੰਘ ਸਿੱਧੂ ਦੀ ਆਮਦ 'ਤੇ ਵਪਾਰ ਮੰਡਲ ਬਰਨਾਲਾ ਦੇ ਵਪਾਰ ਮੰਡਲ ਧਨੌਲਾ ਵੱਲੋਂ ਵੱਡੀ ਗਿਣਤੀ 'ਚ ਸ਼ਮੂਲੀਅਤ ਪ੍ਰਧਾਨ ਸਿੱਧੂ ਦਾ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਤੱਕ ਹੋਈਆਂ ਸੂਬੇ ਭਰ ਦੀਆਂ ਰੈਲੀਆਂ ਵਿੱਚੋਂ 3 ਜਨਵਰੀ ਨੂੰ ਹੋਣ ਵਾਲੀ ਇਹ ਰੈਲੀ ਇਤਿਹਾਸਿਕ ਹੋਵੇਗੀ।