ਨਵਜੋਤ ਸਿੱਧੂ ਦੀ ਹੰਡਿਆਇਆ ਵਿਖੇ ਹੋ ਰਹੀ ਰੈਲੀ ਸਬੰਧੀ ਜ਼ਿਲ੍ਹਾ ਵਾਸੀਆਂ ਨੂੰ ਖੁਸ਼ੀ ਦੀ ਲਹਿਰ : ਮਹੇਸ਼ ਲੋਟਾ
ਬਰਨਾਲਾ, 31 ਦਸੰਬਰ (ਲੁਭਾਸ਼ ਸਿੰਗਲਾ/ਵਿਸ਼ਵਜੀਤ ਸ਼ਰਮਾ/ਗੁਰਪ੍ਰੀਤ ਸਿੰਘ)-ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਹੰਡਿਆਇਆ ਵਿਖੇ 3 ਜਨਵਰੀ ਨੂੰ ਹੋਣ ਵਾਲੀ ਵਿਸ਼ਾਲ ਰੈਲੀ ਸੰਬੰਧੀ ਜ਼ਿਲ੍ਹਾ ਵਾਸੀ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਗਰ ਕੌਂਸਲ ਦੇ ਸਾਬਕਾ ਮੀਤ ਪ੍ਰਧਾਨ ਤੇ ਸਾਬਕਾ ਕੌਂਸਲਰ ਮਹੇਸ਼ ਕੁਮਾਰ ਲੋਟਾ ਨੇ ਗੱਲਬਾਤ ਕਰਦਿਆਂ ਕੀਤਾ। ਗੱਲਬਾਤ ਕਰਦਿਆਂ ਲੋਟਾ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ 3 ਜਨਵਰੀ ਨੂੰ ਸਵੇਰੇ 11 ਵਜੇ ਹੰਡਿਆਇਆ ਵਿਖੇ ਅਨਾਜ ਮੰਡੀ ਵਿਖੇ ਹਲਕਾ ਬਰਨਾਲਾ ਦੀ ਰੈਲੀ ਨੂੰ ਸੰਬੋਧਨ ਕਰਨਗੇ। ਉਨ੍ਹਾਂ ਕਿਹਾ ਕਿ ਆਪਣੇ ਹਰਮਨ ਪਿਆਰੇ ਆਗੂ ਨਵਜੋਤ ਸਿੰਘ ਸਿੱਧੂ ਦੀ ਇਸ ਰੈਲੀ ਸਬੰਧੀ ਜ਼ਿਲ੍ਹਾ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।ਲੋਟਾ ਨੇ ਕਿਹਾ ਕਿ ਸੀਨੀਅਰ ਟਕਸਾਲੀ ਕਾਂਗਰਸੀ ਆਗੂ ਤੇ ਉੱਘੇ ਟਰਾਂਸਪੋਰਟਰ ਕੁਲਦੀਪ ਸਿੰਘ ਕਾਲਾ ਢਿੱਲੋਂ ਬਹੁਤ ਹੀ ਸੂਝਵਾਨ ਤੇ ਇਮਾਨਦਾਰ ਆਗੂ ਹੋਣ ਦੇ ਨਾਲ ਨਾਲ ਲੋਕਾਂ ਦੇ ਹਰਮਨ ਪਿਆਰੇ ਆਗੂ ਵੀ ਹਨ। ਜਿੰਨ੍ਹਾ ਦੀ ਯੋਗ ਅਗਵਾਈ ਵਿਚ ਇਸ ਰੈਲੀ ਵਿੱਚ ਰਿਕਾਰਡ ਤੋੜ ਇਕੱਠ ਹੋਵੇਗਾ ਤੇ ਬਰਨਾਲਾ ਜ਼ਿਲ੍ਹੇ ਦੀਆਂ ਤਿੰਨੋਂ ਸੀਟਾਂ 'ਤੇ ਕਾਂਗਰਸ ਪਾਰਟੀ ਜਿੱਤ ਪ੍ਰਾਪਤ ਕਰੇਗੀ।