Sunday, April 20, 2025
BREAKING NEWS
ਬਿਰਧ ਆਸ਼ਰਮ ਵਿਚਲੀ ਹੂਕ, ਪਾਲ ਪਲੋਸ ਕੇ ਪੈਰਾਂ ਸਿਰ ਕਰ ਦਿੱਤੇ, ਜਦ ਸਾਂਭਣ ਦੀ ਵਾਰੀ ਆਈ ਤਾਂ ਪਾਸਾ ਵਟ ਗਏਕਣਕ ਦੀ ਫਸਲ ਨੇ ਆਉਣ ਤੋ ਪਹਿਲਾ ਹੀ ਆੜਤੀਆਂ ਦੇ ਬੁੱਲਾਂ ’ਤੇ ਨੇ ਸਿੱਕਰੀ ਲਿਆਂਦੀ,ਤਪਾ ਸਿਟੀ ਵਿਖੇ ਬਲਜੀਤ ਸਿੰਘ ਢਿਲੋ ਨੇ ਇੰਚਾਰਜ ਵਜੋ ਅਹੁਦਾ ਸੰਭਾਲਿਆ, ਯੁੱਧ ਨਸ਼ਿਆਂ ਵਿਰੁੱਧ ਵਿਚ ਲੋਕਾਂ ਦੇ ਸਹਿਯੋਗ ਦੀ ਅਪੀਲਸਿਹਤ ਪਰਿਵਾਰ ਅਤੇ ਭਲਾਈ ਵਿਭਾਗ ਦੀ ਨਵੀਂ ਜਾਰੀ ਡਾਕਟਰ ਸੂਚੀ ਵਿਚੋ ਤਪਾ ਸਬ ਡਵੀਜਨਲ ਹਸਪਤਾਲ ਅੰਦਰ ਤੈਨਾਤ ਹੋਣਗੇ ਦੋ ਮਾਹਿਰ ਡਾਕਟਰਮੇਰੀਆ ਰੀਝਾਂ ਕਿਉ ਮਰੀਆ, ਮੰਡੀ ਦੇ ਨਿਆਣਿਆਂ ਦੀ ਘੋੜੀ ’ਤੇ ਲੋਹੜੀ ਪੈ ਰਹੀ ਐ ਫਿੱਕੀਵਾਰਡ ਨੰਬਰ 10 ਤੋਂ ਅਜ਼ਾਦ ਉਮੀਦਵਾਰ ਅੰਕੁਸ਼ ਗਰਗ ਰਾਈਆ ਨੇ ਜਿੱਤ ਪ੍ਰਾਪਤ ਕੀਤੀਵਾਰਡ ਨੰਬਰ 9 ਤੋਂ ਅਜ਼ਾਦ ਉਮੀਦਵਾਰ ਪੂਜਾ ਰਾਣੀ ਨੇ ਜਿੱਤ ਪ੍ਰਾਪਤ ਕੀਤੀਵਾਰਡ ਨੰਬਰ 10 ਦੇ ਵਸਨੀਕ ਪਾਰਟੀਬਾਜੀ ਤੋ ਉਪਰ ਉਠਕੇ ਅੰਕੁਸ਼ ਗਰਗ ਦੀ ਜਿੱਤ ਲਈ ਦਿਨ ਰਾਤ ਇੱਕ ਕਰ ਰਹੇ ਹਨਪ੍ਰਸ਼ਾਸਨ ਦੀ ਵੱਟੀ ਘੇਸਲ ਕਾਰਨ ਤਪਾ ਤਹਿਸੀਲ ਅੰਦਰ ਹੋਈ ਵਿਜੀਲੈਂਸ ਦੀ ਵੱਡੀ ਕਾਰਵਾਈ, ਤਹਿਸੀਲਦਾਰ ਰਿਸ਼ਵਤ ਲੈਂਦਾ ਕਾਬੂ, ਬਰਨਾਲਾ ਜਿਮਣੀ ਚੋਣ ’ਚ ਕਾਲਾ ਢਿਲੋ ਦੀ ਚੋਣ ਮੁਹਿੰਮ ਨੂੰ ਸਿਆਸੀ ਬਲ ਮਿਲਿਆ, ਸਾਬਕਾ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੀ ਅਗਵਾਈ ਹੇਠ ਕਈ ਸਾਬਕਾ ਅਕਾਲੀ ਕੋਸਲਰ ਕਾਂਗਰਸ ’ਚ ਸ਼ਾਮਲ

Punjab

-ਪੰਜਾਬ ਵਿਧਾਨ ਸਭਾ ਚੋਣਾਂ 2022- ਨਾਮਜ਼ਦਗੀਆਂ ਭਰਨ ਦੀ ਸ਼ੁਰੂਆਤ 25 ਤੋਂ, ਜ਼ਿਲਾ ਬਰਨਾਲਾ ’ਚ ਪ੍ਰਬੰਧ ਮੁਕੰਮਲ --ਨਾਮਜ਼ਦਗੀ ਪੱਤਰਾਂ ਦੀ ਪੜਤਾਲ 2 ਨੂੰ, 4 ਫਰਵਰੀ ਨਾਮਜ਼ਦਗੀ ਵਾਪਸ ਲੈਣ ਦੀ ਆਖਰੀ

January 24, 2022 03:05 PM

-ਪੰਜਾਬ ਵਿਧਾਨ ਸਭਾ ਚੋਣਾਂ 2022-
ਨਾਮਜ਼ਦਗੀਆਂ ਭਰਨ ਦੀ ਸ਼ੁਰੂਆਤ 25 ਤੋਂ, ਜ਼ਿਲਾ ਬਰਨਾਲਾ ’ਚ ਪ੍ਰਬੰਧ ਮੁਕੰਮਲ
--ਨਾਮਜ਼ਦਗੀ ਪੱਤਰਾਂ ਦੀ ਪੜਤਾਲ 2 ਨੂੰ, 4 ਫਰਵਰੀ ਨਾਮਜ਼ਦਗੀ ਵਾਪਸ ਲੈਣ ਦੀ ਆਖਰੀ 

 7ਡੇਅ ਨਿਊਜ ਸਰਵਿਸ, ਬਰਨਾਲਾ, 24 ਜਨਵਰੀ, ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਨਾਮਜ਼ਦਗੀਆਂ ਭਰਨ ਦਾ ਅਮਲ ਮਿਤੀ 25 ਜਨਵਰੀ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸ ਸਬੰਧੀ ਜ਼ਿਲਾ ਬਰਨਾਲਾ ਵਿੱਚ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਹ ਜਾਣਕਾਰੀ ਅੱਜ ਜ਼ਿਲਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਕੁਮਾਰ ਸੌਰਭ ਰਾਜ ਨੇ ਦਿੱਤੀ। ਉੁਨਾਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਨਵੇਂ ਸ਼ਡਿਊਲ ਮੁਤਾਬਕ 25 ਜਨਵਰੀ, 2022 ਨੂੰ ਨੋਟੀਫਿਕੇਸ਼ਨ ਜਾਰੀ ਹੋਵੇਗਾ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 1 ਫਰਵਰੀ, 2022 ਹੋਵੇਗੀ, ਜਦਕਿ ਨਾਮਜ਼ਦਗੀਆਂ ਦੀ ਪੜਤਾਲ 2 ਫਰਵਰੀ, 2022 ਨੂੰ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਨਾਮਜ਼ਦਗੀ ਵਾਪਸ ਲੈਣ ਦੀ ਮਿਤੀ 4 ਫਰਵਰੀ, 2022 ਨਿਸ਼ਚਤ ਕੀਤੀ ਗਈ ਹੈ। ਪੰਜਾਬ ਵਿੱਚ ਚੋਣਾਂ ਦੀ ਮਿਤੀ 20 ਫਰਵਰੀ, 2022 ਨਿਸ਼ਚਤ ਕੀਤੀ ਗਈ ਹੈ, ਜਦਕਿ ਵੋਟਾਂ ਦੀ ਗਿਣਤੀ 10 ਮਾਰਚ, 2022 ਨੂੰ ਹੋਵੇਗੀ। ਉਨਾਂ ਕਿਹਾ ਕਿ ਵਿਧਾਨ ਸਭਾ ਹਲਕਾ ਬਰਨਾਲਾ ਲਈ ਨਾਮਜ਼ਦਗੀ ਪੱਤਰ ਉਪ ਮੰਡਲ ਮੈਜਿਸਟਰੇਟ-ਕਮ-ਰਿਟਰਨਿੰਗ ਅਫਸਰ ਬਰਨਾਲਾ ਦੇ ਦਫਤਰ ’ਚ ਕੋਰਟ ਰੂਮ ਵਿਖੇ, ਵਿਧਾਨ ਸਭਾ ਹਲਕਾ ਭਦੌੜ ਲਈ ਨਾਮਜ਼ਦਗੀ ਰਿਟਰਨਿੰਗ ਅਫਸਰ ਭਦੌੜ ਕਮ ਉਪ ਮੰਡਲ ਮੈਜਿਸਟਰੇਟ ਤਪਾ ਦੇ ਦਫਤਰ (ਤਹਿਸੀਲ ਕੰਪਲੈਕਸ ਤਪਾ) ਕੋਰਟ ਰੂਮ ਵਿਖੇ, ਵਿਧਾਨ ਸਭਾ ਹਲਕਾ ਮਹਿਲ ਕਲਾਂ ਲਈ ਨਾਮਜ਼ਦਗੀ ਜ਼ਿਲਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਦੇ ਕਮਰਾ ਨੰਬਰ 13 ਕੋਰਟ ਰੂਮ ਵਿਖੇ ਭਰੇ ਜਾ ਸਕਦੇ ਹਨ। ਉਨਾਂ ਕਿਹਾ ਕਿ ਨਾਮਜ਼ਦਗੀਆਂ ਭਰਨ ਦਾ ਸਮਾਂ ਸਵੇਰੇ 11:00 ਵਜੇ ਤੋਂ ਲੈ ਕੇ ਬਾਅਦ ਦੁਪਹਿਰ 3:00 ਵਜੇ ਤੱਕ ਹੋਵੇਗਾ। ਨਾਮਜ਼ਦਗੀ ਪੱਤਰ ਫਾਰਮ 2ਬੀ ਵਿਚ ਭਰਿਆ ਜਾਣਾ ਹੈ। ਨਾਮਜ਼ਦਗੀ ਭਰਨ ਵੇਲੇ ਉਮੀਦਵਾਰ ਨਾਲ ਸਿਰਫ ਦੋ ਵਿਅਕਤੀ ਹੀ ਅੰਦਰ ਰਿਟਰਨਿੰਗ ਅਫਸਰ ਕੋਲ ਜਾ ਸਕਦੇ ਹਨ। ਇਸ ਤੋਂ ਇਲਾਵਾ 100 ਮੀਟਰ ਦੇ ਦਾਇਰੇ ਦੇ ਬਾਹਰ ਸਿਰਫ ਦੋ ਵਾਹਨ ਹੀ ਰੱਖੇ ਜਾ ਸਕਦੇ ਹਨ। ਉਨਾਂ ਦੱਸਿਆ ਕਿ ਮਿਤੀ 26 ਜਨਵਰੀ, 2022 ਨੈਗੋਸ਼ੀਏਬਲ ਇੰਸਟਰੁਮੈਂਟਸ ਐਕਟ 1881 ਅਧੀਨ ਛੁੱਟੀ ਵਾਲਾ ਦਿਨ ਹੈ, ਜਿਸ ਕਾਰਨ ਇਸ ਦਿਨ ਨਾਮਜ਼ਦਗੀ ਪੱਤਰ ਨਹੀਂ ਪ੍ਰਾਪਤ ਕੀਤੇ ਜਾਣਗੇ। ਮਿਤੀ 30 ਜਨਵਰੀ, 2022 ਜੋ ਕਿ ਐਤਵਾਰ ਨੈਗੋਸ਼ੀਏਬਲ ਇੰਸਟਰੁਮੈਂਟਸ ਐਕਟ 1881 ਅਧੀਨ ਛੁੱਟੀ ਵਾਲਾ ਦਿਨ ਹੈ, ਜਿਸ ਕਾਰਨ ਇਸ ਦਿਨ ਵੀ ਨਾਮਜ਼ਦਗੀ ਪੱਤਰ ਨਹੀਂ ਪ੍ਰਾਪਤ ਕੀਤੇ ਜਾਣਗੇ। ਸੁਵਿਧਾ ਪੋਰਟਲ ਨੂੰ ਆਨਲਾਈਨ ਨਾਮਜ਼ਦਗੀ ਤੇ ਮਨਜ਼ੂਰੀ ਆਦਿ ਲਈ ਰਾਜਸੀ ਪਾਰਟੀਆਂ/ਉਮੀਦਵਾਰਾਂ ਲਈ ਬਹੁਤ ਹੀ ਢੁਕਵਾਂ ਮੰਚ ਕਰਾਰ ਦਿੰਦਿਆਂ ਉਨਾਂ ਦੱਸਿਆ ਕਿ https://suvidha.eci.gov.in/ ’ਤੇ ਜਾ ਕੇ ਉਮੀਦਵਾਰ ਆਪਣਾ ਅਕਾਊਂਟ ਬਣਾ ਕੇ ਨਾਮਜ਼ਦਗੀ ਨਾਲ ਸਬੰਧਤ ਪ੍ਰਕਿਰਿਆ ਨੂੰ ਸੁਖਾਲਾ ਬਣਾ ਸਕਦਾ ਹੈ। ਉਨਾਂ ਦੱਸਿਆ ਕਿ ਨਾਮਜ਼ਦਗੀ ਪੱਤਰ ਆਨਲਾਈਨ ਭਰਨ ਤੋਂ ਇਲਾਵਾ ਜ਼ਮਾਨਤੀ ਰਾਸ਼ੀ ਜਮਾਂ ਕਰਵਾਉਣ ਅਤੇ ਰਿਟਰਨਿੰਗ ਅਫ਼ਸਰ ਅੱਗੇ ਪੇਸ਼ ਹੋਣ ਲਈ ਅਗਾਊੂਂ ਸਮਾਂ ਲੈਣ ਵਿੱਚ ਇਹ ਆਨਲਾਈਨ ਪੋਰਟਲ ਬੜਾ ਸਹਾਇਕ ਸਿੱਧ ਹੋਵੇਗਾ।
ਉਨਾਂ ਦੱਸਿਆ ਕਿ ਇੱਕ ਵਾਰ ਆਨਲਾਈਨ ਨਾਮਜ਼ਦਗੀ ਫ਼ਾਰਮ ਭਰਨ ਉਪਰੰਤ, ਉਮੀਦਵਾਰ ਇਸ ਦਾ ਪਿ੍ਰੰਟ ਲੈ ਕੇ, ਉਸ ਨੂੰ ਤਸਦੀਕ ਕਰਵਾ ਕੇ ਅਤੇ ਲੋੜੀਂਦੇ ਦਸਤਾਵੇਜ਼ ਨਾਲ ਲਗਾ ਕੇ, ਇਸ ਨੂੰ ਰਿਟਰਨਿੰਗ ਅਫ਼ਸਰ ਅੱਗੇ ਜਾ ਕੇ ਨਿੱਜੀ ਤੌਰ ’ਤੇ ਪੇਸ਼ ਕਰ ਸਕਦਾ ਹੈ। ਉਨਾਂ ਦੱਸਿਆ ਕਿ ਆਨਲਾਈਨ ਤੋਂ ਇਲਾਵਾ ਨਾਮਜ਼ਦਗੀ ਦੀ ਆਫ਼ਲਾਈਨ ਪ੍ਰਕਿਰਿਆ ਵੀ ਮੌਜੂਦ ਹੈ ਪਰ ਆਨਲਾਈਨ ਫ਼ਾਰਮ ਭਰਨ ਨਾਲ ਗ਼ਲਤੀਆਂ ਦੀ ਗੁੰਜਾਇਸ਼ ਬਹੁਤ ਹੀ ਘੱਟ ਜਾਵੇਗੀ। ਉਨਾਂ ਸਮੂਹ ਧਿਰਾਂ ਨੂੰ ਅਪੀਲ ਕੀਤੀ ਕਿ ਉਹ ਸਮੁੱਚੀ ਚੋਣ ਪ੍ਰਕਿਰਿਆ ਵਿੱਚ ਸਹਿਯੋਗ ਦੇਣ।

Have something to say? Post your comment

More in Punjab

ਬਿਰਧ ਆਸ਼ਰਮ ਵਿਚਲੀ ਹੂਕ, ਪਾਲ ਪਲੋਸ ਕੇ ਪੈਰਾਂ ਸਿਰ ਕਰ ਦਿੱਤੇ, ਜਦ ਸਾਂਭਣ ਦੀ ਵਾਰੀ ਆਈ ਤਾਂ ਪਾਸਾ ਵਟ ਗਏ

ਕਣਕ ਦੀ ਫਸਲ ਨੇ ਆਉਣ ਤੋ ਪਹਿਲਾ ਹੀ ਆੜਤੀਆਂ ਦੇ ਬੁੱਲਾਂ ’ਤੇ ਨੇ ਸਿੱਕਰੀ ਲਿਆਂਦੀ,

ਤਪਾ ਸਿਟੀ ਵਿਖੇ ਬਲਜੀਤ ਸਿੰਘ ਢਿਲੋ ਨੇ ਇੰਚਾਰਜ ਵਜੋ ਅਹੁਦਾ ਸੰਭਾਲਿਆ, ਯੁੱਧ ਨਸ਼ਿਆਂ ਵਿਰੁੱਧ ਵਿਚ ਲੋਕਾਂ ਦੇ ਸਹਿਯੋਗ ਦੀ ਅਪੀਲ

ਸਿਹਤ ਪਰਿਵਾਰ ਅਤੇ ਭਲਾਈ ਵਿਭਾਗ ਦੀ ਨਵੀਂ ਜਾਰੀ ਡਾਕਟਰ ਸੂਚੀ ਵਿਚੋ ਤਪਾ ਸਬ ਡਵੀਜਨਲ ਹਸਪਤਾਲ ਅੰਦਰ ਤੈਨਾਤ ਹੋਣਗੇ ਦੋ ਮਾਹਿਰ ਡਾਕਟਰ

ਮੇਰੀਆ ਰੀਝਾਂ ਕਿਉ ਮਰੀਆ, ਮੰਡੀ ਦੇ ਨਿਆਣਿਆਂ ਦੀ ਘੋੜੀ ’ਤੇ ਲੋਹੜੀ ਪੈ ਰਹੀ ਐ ਫਿੱਕੀ

ਵਾਰਡ ਨੰਬਰ 10 ਤੋਂ ਅਜ਼ਾਦ ਉਮੀਦਵਾਰ ਅੰਕੁਸ਼ ਗਰਗ ਰਾਈਆ ਨੇ ਜਿੱਤ ਪ੍ਰਾਪਤ ਕੀਤੀ

ਵਾਰਡ ਨੰਬਰ 9 ਤੋਂ ਅਜ਼ਾਦ ਉਮੀਦਵਾਰ ਪੂਜਾ ਰਾਣੀ ਨੇ ਜਿੱਤ ਪ੍ਰਾਪਤ ਕੀਤੀ

ਵਾਰਡ ਨੰਬਰ 10 ਦੇ ਵਸਨੀਕ ਪਾਰਟੀਬਾਜੀ ਤੋ ਉਪਰ ਉਠਕੇ ਅੰਕੁਸ਼ ਗਰਗ ਦੀ ਜਿੱਤ ਲਈ ਦਿਨ ਰਾਤ ਇੱਕ ਕਰ ਰਹੇ ਹਨ

ਪ੍ਰਸ਼ਾਸਨ ਦੀ ਵੱਟੀ ਘੇਸਲ ਕਾਰਨ ਤਪਾ ਤਹਿਸੀਲ ਅੰਦਰ ਹੋਈ ਵਿਜੀਲੈਂਸ ਦੀ ਵੱਡੀ ਕਾਰਵਾਈ, ਤਹਿਸੀਲਦਾਰ ਰਿਸ਼ਵਤ ਲੈਂਦਾ ਕਾਬੂ,

ਬਰਨਾਲਾ ਜਿਮਣੀ ਚੋਣ ’ਚ ਕਾਲਾ ਢਿਲੋ ਦੀ ਚੋਣ ਮੁਹਿੰਮ ਨੂੰ ਸਿਆਸੀ ਬਲ ਮਿਲਿਆ, ਸਾਬਕਾ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੀ ਅਗਵਾਈ ਹੇਠ ਕਈ ਸਾਬਕਾ ਅਕਾਲੀ ਕੋਸਲਰ ਕਾਂਗਰਸ ’ਚ ਸ਼ਾਮਲ