Sunday, January 12, 2025
BREAKING NEWS
ਵਾਰਡ ਨੰਬਰ 10 ਤੋਂ ਅਜ਼ਾਦ ਉਮੀਦਵਾਰ ਅੰਕੁਸ਼ ਗਰਗ ਰਾਈਆ ਨੇ ਜਿੱਤ ਪ੍ਰਾਪਤ ਕੀਤੀਵਾਰਡ ਨੰਬਰ 9 ਤੋਂ ਅਜ਼ਾਦ ਉਮੀਦਵਾਰ ਪੂਜਾ ਰਾਣੀ ਨੇ ਜਿੱਤ ਪ੍ਰਾਪਤ ਕੀਤੀਵਾਰਡ ਨੰਬਰ 10 ਦੇ ਵਸਨੀਕ ਪਾਰਟੀਬਾਜੀ ਤੋ ਉਪਰ ਉਠਕੇ ਅੰਕੁਸ਼ ਗਰਗ ਦੀ ਜਿੱਤ ਲਈ ਦਿਨ ਰਾਤ ਇੱਕ ਕਰ ਰਹੇ ਹਨਪ੍ਰਸ਼ਾਸਨ ਦੀ ਵੱਟੀ ਘੇਸਲ ਕਾਰਨ ਤਪਾ ਤਹਿਸੀਲ ਅੰਦਰ ਹੋਈ ਵਿਜੀਲੈਂਸ ਦੀ ਵੱਡੀ ਕਾਰਵਾਈ, ਤਹਿਸੀਲਦਾਰ ਰਿਸ਼ਵਤ ਲੈਂਦਾ ਕਾਬੂ, ਬਰਨਾਲਾ ਜਿਮਣੀ ਚੋਣ ’ਚ ਕਾਲਾ ਢਿਲੋ ਦੀ ਚੋਣ ਮੁਹਿੰਮ ਨੂੰ ਸਿਆਸੀ ਬਲ ਮਿਲਿਆ, ਸਾਬਕਾ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੀ ਅਗਵਾਈ ਹੇਠ ਕਈ ਸਾਬਕਾ ਅਕਾਲੀ ਕੋਸਲਰ ਕਾਂਗਰਸ ’ਚ ਸ਼ਾਮਲਆਮ ਲੋਕਾਂ ਦੀ ਆਵਾਜ ਮੇਰੇ ਪਿਤਾ ਹਮੇਸ਼ਾ ਬੁਲੰਦ ਕਰਦੇ ਰਹੇ ਹਨ, ਹੁਣ ਲੋਕਾਂ ਤੋ ਵੀ ਅਜਿਹੀ ਆਸ ਹੀ ਹੈ- : ਗੁਰਵੀਨ ਢਿੱਲੋਂਮੁੱਖ ਮੰਤਰੀ ਮਾਨ ਨੇ ਰੋਡ ਸ਼ੋਅ ਦੌਰਾਨ ਖੁੱਲ ਕੇ ਸਰਕਾਰੀ ਤੰਤਰ ਦੀ ਵਰਤੋ ਕੀਤੀ-ਕਾਲਾ ਢਿਲੋਨਗਰ ਕੋਂਸਲ ਰਾਮਪੁਰਾ ਦੀ ਚੋਣ ’ਚ ਹਾਕਮ ਧਿਰ ’ ਆਪ ’ ਨੂੰ ਟੱਕਰ ਦੇਣ ਲਈ ਬਣੀ ਵਿਉਤ , ਚੋਣਾਂ ਦਾ ਐਲਾਣ ਜਲਦ ਕਾਂਗਰਸ ਹਾਈਕਮਾਂਡ ਨੇ ਬਰਨਾਲਾ ਹਲਕੇ ਦੀ ਚੋਣ ਮੁਹਿੰਮ ਸਾਬਕਾ ਸਿਹਤ ਮੰਤਰੀ ਬਲਬੀਰ ਸਿੱਧੂ ਨੂੰ ਸੌਂਪੀਨੈਣੇਵਾਲ ਅੰਦਰ ਅਕਾਲੀ ਦਲ ਦੀ ਸਿਆਸੀ ਚੜ੍ਹਤ, ਦਰਬਾਰਾ ਸਿੰਘ ਗੁੂਰੂ ਦੇ ਸਿਆਸੀ ਸ਼ਗਿਰਦ ਗਗਨਦੀਪ ਸਿੰਘ ਨੈਣੇਵਾਲ ਬਣੇ ਸਰਪੰਚ, ਸਾਬਕਾ ਪ੍ਰਮੁੱਖ ਸਕੱਤਰ ਗੁਰੂ ਦੇ ਲੋਕਾਂ ਪੱਖੀ ਕੰਮ ਕਰਨ ਦੀ ਕਾਰਜਸ਼ੈਲੀ ਤੋ ਪ੍ਰਭਾਵਿਤ ਹੋਏ ਨਵ ਨਿਯੁਕਤ ਸਰਪੰਚ ਗਗਨਦੀਪ ਸਿੰਘ

Punjab

ਪੰਜਾਬ ਇੰਚਾਰਜ ਹਰੀਸ਼ ਚੌਧਰੀ ਨੇ ਕਾਂਗਰਸ ਉਮੀਦਵਾਰ ਮਨੀਸ਼ ਬਾਂਸਲ ਦੇ ਹੱਕ ਵਿਚ ਲੋਕਾਂ ਨੂੰ ਫਤਵਾ ਦੇਣ ਦੀ ਅਪੀਲ ਕੀਤੀ

February 07, 2022 07:45 PM

ਪੰਜਾਬ ਇੰਚਾਰਜ ਹਰੀਸ਼ ਚੌਧਰੀ ਨੇ ਕਾਂਗਰਸ ਉਮੀਦਵਾਰ ਮਨੀਸ਼ ਬਾਂਸਲ ਦੇ ਹੱਕ ਵਿਚ ਲੋਕਾਂ ਨੂੰ ਫਤਵਾ ਦੇਣ ਦੀ ਅਪੀਲ ਕੀਤੀ

ਬਰਨਾਲਾ 7 ਫ਼ਰਵਰੀ (ਲੁਭਾਸ਼ ਸਿੰਗਲਾ/ਗੁਰਪ੍ਰੀਤ ਸਿੰਘ) :- ਆਲ ਇੰਡੀਆ ਕਾਂਗਰਸ ਦੇ ਸਕੱਤਰ ਰਾਹੁਲ ਗਾਂਧੀ ਨੇ ਮੁੱਖ ਮੰਤਰੀ ਦੇ ਚੇਹਰੇ ਵਜੋ ਚਰਨਜੀਤ ਸਿੰਘ ਚੰਨੀ ਨੂੰ ਐਲਾਨ ਕੇ ਸਾਬਿਤ ਕਰ ਦਿੱਤਾ ਹੈ ਕਿ ਕਾਂਗਰਸ ਪਾਰਟੀ ਗਰੀਬਾਂ ਨਾਲ ਜੁੜੀ ਹੋਈ ਪਾਰਟੀ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਪੰਜਾਬ ਦੇ ਇੰਚਾਰਜ ਹਰੀਸ਼ ਚੌਧਰੀ ਨੇ ਬਰਨਾਲਾ ਵਿਖੇ ਕਾਂਗਰਸੀ ਉਮੀਦਵਾਰ ਮਨੀਸ਼ ਬਾਂਸਲ ਦੇ ਹੱਕ ਵਿਚ ਰੱਖੇ ਇਕ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਕੀਤਾ। ਉਨਾਂ ਕਿਹਾ ਕਿ ਕਾਂਗਰਸ ਦੀ ਹਾਈਕਮਾਂਡ ਨੇ ਬੜੀ ਦੂਰ ਅੰਦੇਸ਼ੀ ਸੋਚ

ਨਾਲ ਬਰਨਾਲਾ ਨੂੰ ਇਕ ਪੜਿਆ ਲਿਖਿਆ ਉਮੀਦਵਾਰ ਮਨੀਸ਼ ਬਾਂਸਲ ਦੇ ਤੌਰ ਤੇ ਦਿੱਤਾ ਹੈ ਜੋ ਕਿ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਹਲਕੇ ਦੀ ਸੇਵਾ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੇਗਾ। ਉਨਾਂ ਕਿਹਾ ਕਿ ਸੂਬੇ ਅੰਦਰ ਕਾਂਗਰਸ ਪਾਰਟੀ ਦੀ ਦੁਬਾਰਾ ਸਰਕਾਰ ਬਣੇਗੀ, ਇਸ ਲਈ ਮਨੀਸ਼ ਬਾਂਸਲ ਨੂੰ ਭਾਰੀ ਬਹੁਮਤ ਨਾਲ ਜਿਤਾਇਆ ਜਾਵੇ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਨੂੰ ਕੋਈ ਸੇਧ ਨਹੀਂ ਦੇ ਸਕਦੀ। ਜਿਸ ਨੇ ਮੁੱਖ ਮੰਤਰੀ ਦਾ ਚਿਹਰਾ ਅਜਿਹੇ ਵਿਅਕਤੀ ਨੂੰ ਐਲਾਣਿਆ ਹੈ, ਜੋ ਆਪਣੀ ਮਾਂ ਤੱਕ ਦੀਆ ਝੂਠੀਆ ਸਹੁੰਾਂ ਖਾਣ ਤੋ ਵੀ ਗੁਰੇਜ ਨਹੀ ਕਰਦਾ। ਉਨਾਂ ਕਿਹਾ ਕਿ ਕਾਂਗਰਸ ਪਾਰਟੀ ਧਰਮ ਨਿਰਪੱਖ ਪਾਰਟੀ ਹੈ ਜੋ ਕਿ ਸਭ ਧਰਮਾਂ ਦਾ ਸਤਿਕਾਰ ਕਰਦੀ ਹੈ ਅਤੇ ਜਾਤ ਪਾਤ ਤੋਂ ਉਪਰ ਉੱਠ ਕੇ ਹਰ ਵਰਗ ਨੂੰ ਬਰਾਬਰ ਦੀਆਂ ਸਹੂਲਤਾਂ ਦਿੰਦੀ ਹੈ। ਉਨਾਂ ਜਿਥੇ ਆਮ ਆਦਮੀ ਪਾਰਟੀ ਤੋਂ ਦੂਰ ਰਹਿਣ ਦੀ ਅਪੀਲ ਕੀਤੀ, ਉਥੇ ਭਾਰਤੀ ਜਨਤਾ ਪਾਰਟੀ ਵਿਚ ਫਿਰਕੂ ਪਾਰਟੀ
ਗਰਦਾਨਦਿਆਂ ਘੱਟ ਗਿਣਤੀਆਂ ਦੀ ਵਿਰੋਧੀ ਪਾਰਟੀ ਕਰਾਰ ਦਿੱਤਾ। ਇਸ ਮੌਕੇ ਸਾਬਕਾ ਰੇਲ ਮੰਤਰੀ ਪਵਨ ਬਾਂਸਲ, ਕਾਂਗਰਸ ਪਾਰਟੀ ਦੇ ਉਮੀਦਵਾਰ ਮਨੀਸ਼ ਬਾਂਸਲ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਮੱਖਣ ਸ਼ਰਮਾ, ਟਰਾਂਸਪੋਰਟਰ ਕੁਲਦੀਪ ਸਿੰਘ ਕਾਲਾ ਢਿੱਲੋਂ, ਜ਼ਿਲਾ ਪ੍ਰਧਾਨ ਗੁਰਪ੍ਰੀਤ ਸਿੰਘ ਪੱਖੋਂ, ਪਰਮਜੀਤ ਸਿੰਘ ਮਾਨ, ਸੁਖਜੀਤ ਕੌਰ ਸੁੱਖੀ, ਬਲਦੇਵ ਸਿੰਘ ਭੁੱਚਰ, ਨਰਿੰਦਰ ਸ਼ਰਮਾ, ਵਰੁਣ ਬੱਤਾ, ਪਰਮਜੀਤ ਸਿੰਘ ਮਾਨ, ਯੂਥ ਅੱਗਰਵਾਲ ਸਭਾ ਪੰਜਾਬ ਦੇ ਪ੍ਰਧਾਨ ਮੋਹਿਤ ਸਿੰਗਲਾ ਤਪਾ, ਅਮੋਲ ਸਿੰਗਲਾ ਆਦਿ ਕਾਂਗਰਸੀ ਆਗੂ/ਵਰਕਰ ਵੀ ਹਾਜਰ ਸਨ।

Have something to say? Post your comment

More in Punjab

ਵਾਰਡ ਨੰਬਰ 10 ਤੋਂ ਅਜ਼ਾਦ ਉਮੀਦਵਾਰ ਅੰਕੁਸ਼ ਗਰਗ ਰਾਈਆ ਨੇ ਜਿੱਤ ਪ੍ਰਾਪਤ ਕੀਤੀ

ਵਾਰਡ ਨੰਬਰ 9 ਤੋਂ ਅਜ਼ਾਦ ਉਮੀਦਵਾਰ ਪੂਜਾ ਰਾਣੀ ਨੇ ਜਿੱਤ ਪ੍ਰਾਪਤ ਕੀਤੀ

ਵਾਰਡ ਨੰਬਰ 10 ਦੇ ਵਸਨੀਕ ਪਾਰਟੀਬਾਜੀ ਤੋ ਉਪਰ ਉਠਕੇ ਅੰਕੁਸ਼ ਗਰਗ ਦੀ ਜਿੱਤ ਲਈ ਦਿਨ ਰਾਤ ਇੱਕ ਕਰ ਰਹੇ ਹਨ

ਪ੍ਰਸ਼ਾਸਨ ਦੀ ਵੱਟੀ ਘੇਸਲ ਕਾਰਨ ਤਪਾ ਤਹਿਸੀਲ ਅੰਦਰ ਹੋਈ ਵਿਜੀਲੈਂਸ ਦੀ ਵੱਡੀ ਕਾਰਵਾਈ, ਤਹਿਸੀਲਦਾਰ ਰਿਸ਼ਵਤ ਲੈਂਦਾ ਕਾਬੂ,

ਬਰਨਾਲਾ ਜਿਮਣੀ ਚੋਣ ’ਚ ਕਾਲਾ ਢਿਲੋ ਦੀ ਚੋਣ ਮੁਹਿੰਮ ਨੂੰ ਸਿਆਸੀ ਬਲ ਮਿਲਿਆ, ਸਾਬਕਾ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੀ ਅਗਵਾਈ ਹੇਠ ਕਈ ਸਾਬਕਾ ਅਕਾਲੀ ਕੋਸਲਰ ਕਾਂਗਰਸ ’ਚ ਸ਼ਾਮਲ

ਆਮ ਲੋਕਾਂ ਦੀ ਆਵਾਜ ਮੇਰੇ ਪਿਤਾ ਹਮੇਸ਼ਾ ਬੁਲੰਦ ਕਰਦੇ ਰਹੇ ਹਨ, ਹੁਣ ਲੋਕਾਂ ਤੋ ਵੀ ਅਜਿਹੀ ਆਸ ਹੀ ਹੈ- : ਗੁਰਵੀਨ ਢਿੱਲੋਂ

ਮੁੱਖ ਮੰਤਰੀ ਮਾਨ ਨੇ ਰੋਡ ਸ਼ੋਅ ਦੌਰਾਨ ਖੁੱਲ ਕੇ ਸਰਕਾਰੀ ਤੰਤਰ ਦੀ ਵਰਤੋ ਕੀਤੀ-ਕਾਲਾ ਢਿਲੋ

ਨਗਰ ਕੋਂਸਲ ਰਾਮਪੁਰਾ ਦੀ ਚੋਣ ’ਚ ਹਾਕਮ ਧਿਰ ’ ਆਪ ’ ਨੂੰ ਟੱਕਰ ਦੇਣ ਲਈ ਬਣੀ ਵਿਉਤ , ਚੋਣਾਂ ਦਾ ਐਲਾਣ ਜਲਦ

ਕਾਂਗਰਸ ਹਾਈਕਮਾਂਡ ਨੇ ਬਰਨਾਲਾ ਹਲਕੇ ਦੀ ਚੋਣ ਮੁਹਿੰਮ ਸਾਬਕਾ ਸਿਹਤ ਮੰਤਰੀ ਬਲਬੀਰ ਸਿੱਧੂ ਨੂੰ ਸੌਂਪੀ

ਨੈਣੇਵਾਲ ਅੰਦਰ ਅਕਾਲੀ ਦਲ ਦੀ ਸਿਆਸੀ ਚੜ੍ਹਤ, ਦਰਬਾਰਾ ਸਿੰਘ ਗੁੂਰੂ ਦੇ ਸਿਆਸੀ ਸ਼ਗਿਰਦ ਗਗਨਦੀਪ ਸਿੰਘ ਨੈਣੇਵਾਲ ਬਣੇ ਸਰਪੰਚ, ਸਾਬਕਾ ਪ੍ਰਮੁੱਖ ਸਕੱਤਰ ਗੁਰੂ ਦੇ ਲੋਕਾਂ ਪੱਖੀ ਕੰਮ ਕਰਨ ਦੀ ਕਾਰਜਸ਼ੈਲੀ ਤੋ ਪ੍ਰਭਾਵਿਤ ਹੋਏ ਨਵ ਨਿਯੁਕਤ ਸਰਪੰਚ ਗਗਨਦੀਪ ਸਿੰਘ