ਪੰਜਾਬ ਦੀਆਂ ਸਾਰੀਆਂ ਲੋਕ ਸਭਾ ਸੀਟਾਂ ਤੇ ਜਿੱਤ ਪ੍ਰਾਪਤ ਕਰਾਂਗੇ - ਚੰਡੀਗੜ੍ਹ ਵਿੱਚ ਭਾਜਪਾ ਦਾ ਮੇਅਰ ਬਣਨਾ ਪਾਰਟੀ ਦੀ ਵੱਡੀ ਜਿੱਤ
ਰਾਮਪੁਰਾ ਫੂਲ 3 ਫਰਵਰੀ (ਮਨਮੋਹਨ ਗਰਗ):- ਭਾਜਪਾ ਦਾ ਪੰਜਾਬ ਵਿਚ ਦਿਨ ਪ੍ਰਤੀ ਦਿਨ ਵੱਧ ਰਹੇ ਆਧਾਰ ਤੋਂ ਲੱਗਦਾ ਹੈ ਕਿ ਭਾਜਪਾ ਪੰਜਾਬ ਦੀਆਂ ਸਾਰੀਆਂ ਲੋਕ ਸਭਾ ਸੀਟਾਂ ਤੇ ਵੱਡੀ ਗਿਣਤੀ ਵਿਚ ਜਿੱਤ ਹਾਸਲ ਕਰਕੇ ਇੱਕ ਨਵਾਂ ਇਤਿਹਾਸ ਸਿਰਜੇਗੀ ਅਤੇ ਚੰਡੀਗੜ੍ਹ ਵਿਖੇ ਭਾਜਪਾ ਦਾ ਇੱਕ ਵਾਰ ਫੇਰ ਤੋਂ ਮੇਅਰ ਬਣਨ ਨਾਲ ਵਿਰੋਧੀਆਂ ਦੇ ਜਿੱਤ ਦੇ ਦਾਅਵੇ ਠੁੱਸ ਹੁੰਦੇ ਨਜ਼ਰ ਆ ਰਹੇ ਹਨ। ਇੰਨਾ ਗੱਲਾਂ ਦਾ ਪ੍ਰਗਟਾਵਾ ਹਲਕਾ ਇੰਚਾਰਜ ਅਮਰਜੀਤ ਸ਼ਰਮਾ ਨੇ ਕਰਦਿਆਂ ਕਿਹਾ ਕਿ ਭਾਜਪਾ ਦੇ ਵਿਕਾਸ ਦੇ ਕੰਮਾਂ ਦੀ ਜਿਉਂ ਜਿਉਂ ਲੋਕਾਂ ਨੂੰ ਸਮਝ ਪੈ ਰਹੀ ਹੈ ਤਿਵੇਂ ਤਿਵੇਂ ਭਾਜਪਾ ਆਪਣੀ ਜਿੱਤ ਦੇ ਝੰਡੇ ਬੁਲੰਦ ਕਰਦੀ ਅੱਗੇ ਵੱਧਦੀ ਜਾ ਰਹੀ ਹੈ ਅਤੇ ਭਵਿੱਖ ਵਿਚ ਭਾਜਪਾ ਦੇਸ਼ ਵਿਚ ਮੁੜ ਆਪਣੀ ਸਰਕਾਰ ਬਣਾਉਣ ਜਾ ਰਹੀ ਹੈ ਉਥੇ ਹੀ ਸਾਰੇ ਸੂਬਿਆਂ ਵਿਚ ਭਾਜਪਾ ਦੀਆਂ ਸਰਕਾਰਾਂ ਹੋਣਗੀਆਂ। ਅਮਰਜੀਤ ਸ਼ਰਮਾ ਨੇ ਕਿਹਾ ਕਿ ਭਾਜਪਾ ਦੇ ਕੰਮ ਹਮੇਸ਼ਾ ਹੀ ਲੋਕਾਂ ਦੀ ਭਲਾਈ ਲਈ ਹੁੰਦੇ ਹਨ ਅਤੇ ਦੇਸ਼ ਦੇ ਲੋਕਾਂ ਨੂੰ ਚੰਗੀਆਂ ਮਾੜੀਆਂ ਪਾਰਟੀਆਂ ਦੀ ਪਹਿਚਾਣ ਹੋ ਗਈ ਹੈ ਤੇ ਉਹ ਆਪਣੇ ਸੁਨਿਹਰੀ ਭਵਿੱਖ ਲਈ ਭਾਜਪਾ ਦੀਆਂ ਨੀਤੀਆਂ ਨੂੰ ਪੂਰਨ ਰੂਪ ਵਿੱਚ ਪ੍ਰਵਾਨ ਕਰਨਗੇ। ਅਮਰਜੀਤ ਸ਼ਰਮਾ ਨੇ ਕਿਹਾ ਕਿ ਬਦਲਾਅ ਵਾਲੀ ਆਪ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਿਆ ਹੈ ਅਤੇ ਸੋਸ਼ਲ ਮੀਡੀਆ ਤੋਂ ਬਣੀ ਆਪ ਸਰਕਾਰ ਵਲੋਂ ਕੀਤੇ ਵਾਅਦਿਆਂ ਤੋਂ ਮੁੱਕਰਦੀ ਨਜ਼ਰ ਆ ਰਹੀ ਹੈ ਜਿਸ ਦਾ ਖਮਿਆਜ਼ਾ 2024 ਦੀਆਂ ਲੋਕ ਸਭਾ ਚੋਣਾਂ 'ਚ ਭੁਗਤਣਾ ਨੂੰ ਤਿਆਰ ਰਹਿਣ। ਅਮਰਜੀਤ ਸ਼ਰਮਾ ਨੇ ਆਪ ਸਰਕਾਰ ਤੇ ਕਟਾਖਸ਼ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਿਰਫ ਚੁਟਕਲਿਆਂ ਦੀ ਸਰਕਾਰ ਹੈ ਜ਼ੋ ਸਿਰਫ ਲੋਕਾਂ ਦਾ ਮਨੋਰੰਜਨ ਕਰ ਸਕਦੀ ਹੈ ਢਿੱਡ ਨਹੀਂ ਭਰ ਸਕਦੀ ਅਤੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਰਜਕਾਲ 'ਚ ਹੋਏ ਕੰਮਾਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨਾਂ ਲਈ ਖੇਤੀ ਨੂੰ ਲਾਹੇਵੰਦ ਧੰਦਾ, ਵਪਾਰੀਆਂ ਨੂੰ ਬਹੀ ਖਾਤਿਆਂ ਤੋਂ ਛੁਟਕਾਰਾ, ਮਜ਼ਦੂਰ ਜਮਾਤ ਨੂੰ ਰੋਜ਼ਗਾਰ ਦੀ ਗਾਰੰਟੀ, ਗਰੀਬ ਪਰਿਵਾਰਾਂ ਨੂੰ ਪੱਕੇ ਮਕਾਨ ਤੇ ਇੰਡਸਟਰੀ ਨੂੰ ਪ੍ਰਫੁੱਲਿਤ ਕਰਕੇ ਨੋਜਵਾਨਾਂ ਨੂੰ ਰੋਜ਼ਗਾਰ ਦੇ ਕੇ ਦੇਸ਼ ਦੀ ਅਰਥਵਿਵਸਥਾ ਨੂੰ ਮਜ਼ਬੂਤ ਕੀਤਾ।