ਮੀਤ ਹੇਅਰ ਦੀ ਚੋਣ ਨੂੰ ਹਲਕਾ ਭਦੌੜ ’ਚ ਸਿਆਸੀ ਹੁਲਾਰਾ, ਵਿਧਾਇਕ ਉਗੋਕੇ ਦੀ ਅਗਵਾਈ ’ਚ ਕੋਟਦੁੰਨਾ ਵਿਚ ਦਰਜਣਾਂ ਅਕਾਲੀਆਂ ਕਾਂਗਰਸੀਆਂ ਨੇ ਕੀਤੀ ’ਆਪ ’ਚ ਸਮੂਲੀਅਤ
7ਡੇਅ ਨਿੳੂਜ ਸਰਵਿਸ, ਲੁਭਾਸ਼ ਸਿੰਗਲਾ/ਗੁਰਪ੍ਰੀਤ ਸਿੰਘ
ਵਿਧਾਨ ਸਭਾ ਹਲਕਾ ਭਦੌੜ ਅੰਦਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਵੱਡਾ ਸਿਆਸੀ ਹੁਲਾਰਾ ਮਿਲਿਆ ਜਦ ਹਲਕੇ ਦੇ ਪਿੰਡ ਕੋਟਦੁੰਨਾ ਵਿਖੇ ਵਿਧਾਇਕ ਲਾਭ ਸਿੰਘ ਉਗੋਕੇ ਦੀ ਅਗਵਾਈ ਹੇਠ
ਦਰਜਣਾਂ ਪਰਿਵਾਰ ਅਕਾਲੀ ਦਲ ਅਤੇ ਕਾਂਗਰਸ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਜਿਨ੍ਹਾਂ ਦਾ ਪਾਰਟੀ ਚੋਣ ਚਿੰਨ ਵਾਲੀ ਪੱਟੀ ਪਾ ਕੇ ਵਿਧਾਇਕ ਉਗੋਕੇ ਨੇ ਸਨਮਾਨ ਕੀਤਾ। ਵਿਧਾਇਕ ਉਗੋਕੇ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਪਰਿਵਾਰ ਪੂਰਜੇ ਪੰਜਾਬ ਵਾਂਗ ਹਲਕਾ ਭਦੌੜ ਅੰਦਰ ਵੀ ਲਗਾਤਾਰ ਵਧ ਰਿਹਾ ਹੈ ਕਿਉਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪੰਜਾਬ ਦੀ ਉੱਨਤੀ ਅਤੇ ਤਰੱਕੀ ਲਈ ਕੀਤੇ ਜਾ ਰਹੇ ਕਾਰਜਾਂ ਤੋ ਪੰਜਾਬੀ ਬੇਹੱਦ ਪ੍ਰਭਾਵਿਤ ਹੋ ਕੇ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਉਮੀਦਵਾਰ ਮੀਤ ਹੇਅਰ ਦੀ ਜਿੱਤ ਵਿਚ ਹਲਕਾ ਭਦੌੜ ਡਾਹਢਾ ਰੋਲ ਅਦਾ ਕਰੇਗਾ। ਉਧਰ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ। ਜਿਸ ਵਿਚ ਆਮ ਲੋਕ ਵਿਧਾਇਕਾਂ ਨੂੰ ਛੱਡੋ ਮੁੱਖ ਮੰਤਰੀ ਤੱਕ ਨੂੰ ਅਸਾਨੀ ਨਾਲ ਪਹੁੰਚ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਉਮੀਦਵਾਰ ਮੀਤ ਹੇਅਰ ਦੀ ਜਿੱਤ ਲਈ ਵਿਧਾਇਕ ਲਾਭ ਸਿੰਘ ਉਗੋਕੇ ਦੀ ਅਗਵਾਈ ਵਿਚ ਬਣਦੇ ਹਰ ਸੰਭਵ ਯਤਨ ਕੀਤੇ ਜਾਣਗੇ ਤਾਂ ਜੋ ਹਲਕਾ ਭਦੌੜ ਅੰਦਰੋ ਆਪ ਪਾਰਟੀ ਦੀ ਝੰਡਾ ਬੁਲੰਦ ਰਹੇ। ਇਸ ਮੋਕੇ ਪਾਰਟੀ ਵਰਕਰ ਹਾਜਰ ਸਨ।