ਮੁੱਖ ਮੰਤਰੀ ਭਗਵੰਤ ਮਾਨ ਦਾ ਨਗਰ ਕੌਸਲ ਭਦੌੜ ਦੇ ਪ੍ਰਧਾਨ ਨੇ ਕੀਤਾ ਸਨਮਾਨ
ਵਿਰੋਧੀਆ ਕੋਲ ਸਰਕਾਰ ਖਿਲਾਫ ਬੋਲਣ ਲਈ ਇਕ ਵੀ ਨੁਕਤਾ ਨਹੀਂ : ਪ੍ਰਧਾਨ ਮਨੀਸ ਗਰਗ
ਭਦੌੜ (ਬਰਨਾਲਾ) 20 ਮਈ 7ਡੇਅ ਨਿੳੂਜ ਸਰਵਿਸ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਕਰੀਬ ਢਾਈ ਸਾਲਾਂ ਦੇ ਕਾਰਜਕਾਲ ਦੌਰਾਨ ਅਥਾਹ ਵਿਕਾਸ ਕਾਰਜ ਕੀਤੇ ਗਏ ਹਨ, ਜੋ ਲਗਾਤਾਰ ਜਾਰੀ ਹਨ, ਜਿਸ ਕਰਕੇ ਪੰਜਾਬ ਨੂੰ ਬਦਨਾਮ ਕਰਨ ਵਾਲੀਆਂ ਧਿਰਾਂ ਕੋਲ ‘ਆਪ‘ ਸਰਕਾਰ ਖਿਲਾਫ ਬੋਲਣ ਲਈ ਇਕ ਵੀ ਨੁਕਤਾ ਨਹੀਂ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਨਗਰ ਕੌਂਸਲ ਭਦੌੜ ਦੇ ਪ੍ਰਧਾਨ ਮਨੀਸ ਕੁਮਾਰ ਗਰਗ ਨੇ ਲੋਕ ਸਭਾ ਹਲਕਾ ਸੰਗਰੂਰ ਤੋਂ ਆਪ ਪਾਰਟੀ ਦੇ ਉਮੀਦਵਾਰ ਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਹੱਕ ਵਿਚ ਭਦੌੜ ਦੇ ਵਾਰਡ ਨੰਬਰ 6 ਵਿਖੇ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਮੀਟਿੰਗ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਤੇ ਜਿਲਾ ਪ੍ਰਧਾਨ ਗੁਰਦੀਪ ਸਿੰਘ ਬਾਠ ਦੀ ਰਹਿਨੁਮਾਈ ਅਤੇ ਵਾਰਡ ਦੇ ਕੌਂਸਲਰ ਗੁਰਪਾਲ ਸਿੰਘ ਦੀ ਅਗਵਾਈ ਹੇਠ ‘ਆਪ‘ ਦੇ ਵਲੰਟੀਅਰ ਹੁਸਨਪ੍ਰੀਤ ਸਿੰਘ, ਗਗਨੀ ਸਿੰਘ, ਅਰਸਦੀਪ ਸਿੰਘ, ਬਬਲਜੀਤ ਸਿੰਘ, ਹਨੀ ਸਿੰਘ, ਕੁਲਵੰਤ ਕੰਤਾ, ਗੁਰਪ੍ਰੀਤ ਸਿੰਘ, ਸੁਖਵਿੰਦਰ ਸਿੰਘ ਤੇ ਜੱਗੀ ਸਿੰਘ ਦੇ ਸਹਿਯੋਗ ਨਾਲ ਹੋਈ।
ਪ੍ਰਧਾਨ ਮਨੀਸ ਗਰਗ ਨੇ ਕਿਹਾ ਕਿ ਪੰਜਾਬ ਨੂੰ ਮੁੜ੍ਹ ਰੰਗਲਾ, ਹੱਸਦਾ ਤੇ ਖੇਡਦਾ ਬਣਾਉਣ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਡਾ ਰੋਲ ਹੈ। ਆਮ ਆਦਮੀ ਪਾਰਟੀ ਨੂੰ ਸੰਗਰੂਰ ਪਾਰਲੀਮੈਂਟ ਹਲਕੇ ਦੇ ਵੋਟਰਾਂ ਉਤੇ ਰੱਬ ਜਿੱਡਾ ਮਾਣ ਹੈ, ਜਿੰਨ੍ਹਾਂ ਭਗਵੰਤ ਸਿੰਘ ਮਾਨ ਨੂੰ ਦੋ ਵਾਰ ਪਾਰਲੀਮੈਂਟ ਭੇਜ ਕੇ ਸੂਬੇ ਵਿੱਚ ਬਦਲਵੀਂ ਰਾਜਨੀਤੀ ਦੀ ਸੁਰੂਆਤ ਕੀਤੀ। ਜਿਸ ਤਹਿਤ ਹੁਣ ਲੋਕ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਵੱਡੀ ਲੀਡ ਨਾਲ ਜਿਤਾ ਕੇ ਲੋਕ ਸਭਾ ਭੇਜਣਗੇ। ਇਸ ਤੋਂ ਇਲਾਵਾ ਹਲਕੇ ਦੇ ਲੋਕਾਂ ਨੂੰ ਮੀਤ ਹੇਅਰ ‘ਤੇ ਪੂਰਾ ਭਰੋਸਾ ਹੈ ਕਿ ਉਹ ਲੋਕ ਸਭਾ ਵਿੱਚ ਜਾ ਕੇ ਲੋਕ ਸਭਾ ਹਲਕਾ ਸੰਗਰੂਰ ਸਣੇ ਪੂਰੇ ਪੰਜਾਬ ਦੇ ਭਖਦੇ ਮੁੱਦਿਆਂ ਨੂੰ ਉਠਾਉਣਗੇ ਅਤੇ ਹਲਕੇ ਲਈ ਵੱਡੇ ਪ੍ਰੋਜੈਕਟ ਲਿਆ ਕੇ ਸੂਬੇ ਦੇ ਵਿਕਾਸ ਵਿੱਚ ਅਹਿਮ ਯੋਗਦਾਨ ਪਾਉਣਗੇ। ਇਸ ਮੌਕੇ ਅਸ਼ੋਕ ਰਾਮ ਮੀਤ ਪ੍ਰਧਾਨ, ਕੌਂਸਲਰ ਗੁਰਪਾਲ ਸਿੰਘ, ਕੌਂਸਲਰ ਅਮਰਜੀਤ ਸਿੰਘ, ਕੌਂਸਲਰ ਬਲਵੀਰ ਸਿੰਘ, ਮੋਨੂੰ ਸ਼ਰਮਾ ਬਲਾਕ ਪ੍ਰਧਾਨ ਭਦੌੜ, ਕੀਰਤ ਸਿੰਗਲਾ ਜੁਆਇੰਟ ਸੈਕਟਰੀ ਲੀਗਲ ਸੈੱਲ ਪੰਜਾਬ, ਜਸਵੰਤ ਕੌਰ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ, ਰਾਜਿੰਦਰ ਕਾਲਾ, ਸ਼ਕਤੀ ਬੱਤਾ, ਗਗਨਦੀਪ ਪੰਜੂ ਬਲਾਕ ਪ੍ਰਧਾਨ ਸ਼ੋਸ਼ਲ ਮੀਡੀਆ, ਕੁਲਦੀਪ ਸਿੰਘ, ਸੁਰਜੀਤ ਸਿੰਘ, ਹਰਬੰਤ ਸਿੰਘ, ਸੋਨੂ ਸਿੰਗਲਾ ਵਪਾਰੀ ਆਗੂ, ਬਾਬੂ ਪੀਨਾ ਨਾਥ, ਬਿੰਦਰੀ ਸ਼ਰਮਾ, ਸੁਰਜੀਤ ਸਿੰਘ, ਕਾਲਾ ਸਿੰਘ, ਮਿੰਕੂ ਆਨੰਦ, ‘ਆਪ‘ ਦੇ ਸੀਨੀਅਰ ਆਗੂ ਹੇਮ ਰਾਜ ਸ਼ਰਮਾ, ਚਮਕੌਰ ਸਿੰਘ ਕੌਰਾ, ਅਮਨਦੀਪ ਸਿੰਘ ਦੀਪਾ ਇੰਚਾਰਜ ਸਪੋਰਟਸ ਵਿੰਗ, ਰਾਜਵਿੰਦਰ ਕੌਰ ਰੂਬੀ, ਵਲੰਟੀਅਰ ਨਛੱਤਰ ਸਿੰਘ, ਗੋਰਾ ਸਿੰਘ, ਵਿੱਕੀ ਸਿੰਘ, ਅਮਰਜੀਤ ਸਿੰਘ ਅੰਬਾ, ਕੁਲਦੀਪ ਸਿੰਘ ਵਿੱਕੀ, ਰਾਜੂ ਸਿੰਘ, ਗੋਪੀ ਸਿੰਘ, ਹਰਸਦੀਪ ਸਿੰਘ ਸਣੇ ਵੱਡੀ ਗਿਣਤੀ ਵਿੱਚ ਵਾਰਡ ਵਾਸੀ ਹਾਜਰ ਸਨ।