ਵਿਧਾਇਕ ਬਲਕਾਰ ਸਿੱਧੂ ਨੇ ਹਲਕਾ ਫੂਲ ਅੰਦਰ ਆਪ ਪਾਰਟੀ ਦੀਆ ਜਿੱਤੀਆ ਗ੍ਰਾਮ ਪੰਚਾਇਤਾ ਦਾ ਕੀਤਾ ਸਨਮਾਨ
ਰਾਮਪੁਰਾ ਫੂਲ 16 ਅਕਤੂਬਰ (ਲੁਭਾਸ਼ ਸਿੰਗਲਾ/ਨਵਦੀਪ/ਗੁਰਪੀਤ ਸਿੰਘ) :- ਵਿਧਾਨ ਸਭਾ ਹਲਕਾ ਰਾਮਪੁਰਾ ਅਧੀਨ ਪੈਂਦੀਆਂ ਕਰੀਬ ਸਾਢੇ ਚਾਰ ਦਰਜਨ ਗਰਾਮ ਪੰਚਾਇਤਾਂ ਵਿਚੋਂ ਪੌਣੇ ਚਾਰ ਦਰਜਨ ਦੇ ਕਰੀਬ ਆਮ ਆਦਮੀ ਪਾਰਟੀ ਦੇ ਸਮਰਥਕਾਂ ਵੱਲੋਂ ਜਿੱਤ ਦਰਜ ਕਰਨ ਤੇ ਪੰਜਾਬ ਪੈਲੇਸ ਰਾਮਪੁਰਾ ਵਿਖੇ ਨਵ ਨਿਯੁਕਤ ਸਰਪੰਚਾਂ ਦੇ ਸਨਮਾਨ ਵਿਚ ਇਕ ਸਮਾਰੋਹ ਹਲਕਾ ਵਿਧਾਇਕ ਬਲਕਾਰ ਸਿੱਧੂ ਦੀ ਅਗਵਾਈ ਵਿਚ ਰੱਖਿਆ ਗਿਆ। ਜਿਸ ਵਿਚ ਹਲਕਾ ਵਿਧਾਇਕ ਬਲਕਾਰ ਸਿੱਧੂ ਸਣੇ ਆਪ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਨੇ ਸ਼ਿਰਕਤ ਕੀਤੀ। ਖਚਾਖਚ ਭਰੇ ਪੰਡਾਲ ਨੂੰ ਸੰਬੋਧਨ ਕਰਦਿਆਂ ਵਿਧਾਇਕ ਬਲਕਾਰ ਸਿੱਧੂ ਨੇ ਕਿਹਾ ਕਿ ਹਲਕਾ ਫੂਲ ਵਿਚਲੇ ਦਿਹਾਤੀ ਖੇਤਰ ਦੇ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੇ ਮੋਹਰ ਲਗਾਈ ਹੈ, ਜਿਨਾਂ ਦੀ ਬਦੌਲਤ ਹੀ ਇਨੀ ਵੱਡੀ ਜਿੱਤ ਆਮ ਆਦਮੀ ਪਾਰਟੀ ਦੇ ਸਰਪੰਚ ਅਤੇ ਪੰਚ ਕਰ ਸਕੇ ਹਨ। ਜਿਨਾਂ ਲਈ ਦਿਹਾਤੀ ਖੇਤਰ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਹਲਕਾ ਫੂਲ ਵੱਲੋਂ ਧੰਨਵਾਦ ਕੀਤਾ ਜਾਂਦਾ ਹੈ। ਉਹਨਾਂ ਅੱਗੇ ਕਿਹਾ ਕਿ ਇਹਨਾਂ ਚੋਣਾਂ ਵਿਚ ਪੰਜਾਬ ਦਾ ਵਿਕਾਸ, ਤਰੱਕੀ ਅਤੇ ਆਪਸੀ ਭਾਈਚਾਰੇ ਨੇ ਜਿੱਤ ਦਰਜ ਕਰਕੇ ਪੰਜਾਬ ਵਿਰੋਧੀ ਤਾਕਤਾਂ ਨੂੰ ਭਾਜ ਦਿੱਤੀ ਹੈ। ਉਹਨਾਂ ਨਵੀਆਂ ਚੁਣੀਆ ਗ੍ਰਾਮ ਪੰਚਾਇਤਾਂ ਦੇ ਸਰਪੰਚਾਂ ਅਤੇ ਪੰਚਾਂ ਨੂੰ ਪਿੰਡਾਂ ਅੰਦਰ ਵਿਕਾਸ ਕਰਨ ਲਈ ਪ੍ਰੇਰਿਤ ਕੀਤਾ। ਉਹਨਾਂ ਭਰੋਸਾ ਦਿਵਾਇਆ ਕਿ ਪਿੰਡਾਂ ਦੀ ਕਾਇਆ ਕਲਪ ਕਰਨ ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਗਰਾਂਟਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਉਹਨਾਂ ਨਵ ਨਿਯੁਕਤ ਗ੍ਰਾਮ ਪੰਚਾਇਤਾਂ ਨੂੰ ਆਪਸੀ ਭਾਈਚਾਰਾ ਬਣਾ ਕੇ ਰੱਖਣ ਦੀ ਵੀ ਅਪੀਲ ਕੀਤੀ ਤਾਂ ਜੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਭਾਈਚਾਰਕ ਸਾਂਝ ਤੇ ਪਹਿਰਾ ਦਿੱਤਾ ਜਾ ਸਕੇ। ਇਸ ਮੌਕੇ ਰਵੀ ਸਿੰਗਲਾ ਭੁੱਚੋ ਸੀ: ਆਪ ਆਗੂ, ਦਵਿੰਦਰ ਸਿੰਘ ਭੋਲਾ ਟਾਹਲੀਆਣਾ, ਸੇਰ ਬਹਾਦਰ ਸਿੰਘ ਧਾਲੀਵਾਲ, ਹਰਪ੍ਰੀਤ ਸਿੰਘ ਭੋਡੀਪੁਰਾ ਸਰਪੰਚ, ਰਾਜਿੰਦਰ ਸਿੰਘ ਸਰਾਂ ਰਾਈਆ ਸਣੇ ਵੱਖ ਵੱਖ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਦੇ ਨੁਮਾਇੰਦੇ ਹਾਜਰ ਸਨ।