-----------------
ਬਰਨਾਲਾ ਜਿਮਣੀ ਚੋਣ ’ਚ ਕਾਲਾ ਢਿਲੋ ਦੀ ਚੋਣ ਮੁਹਿੰਮ ਨੂੰ ਸਿਆਸੀ ਬਲ ਮਿਲਿਆ, ਸਾਬਕਾ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੀ ਅਗਵਾਈ ਹੇਠ ਕਈ ਸਾਬਕਾ ਅਕਾਲੀ ਕੋਸਲਰ ਕਾਂਗਰਸ ’ਚ ਸ਼ਾਮਲ
ਬਰਨਾਲਾ, 5 ਨਵੰਬਰ (ਲੁਭਾਸ਼ ਸਿੰਗਲਾ/ਗੁਰਪ੍ਰੀਤ ਸਿੰਘ) : ਸਥਾਨਕ ਸ਼ਹਿਰ ’ਚ ਕਾਂਗਰਸ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦ ਵਾਰਡ ਨੰਬਰ 22 ਦੇ ਸਾਬਕਾ ਕੌਂਸਲਰ ਰਮਾ ਸਰਮਾ, ਹਨੀ ਸਰਮਾ, ਮੰਨੂ ਸਰਮਾ ਤੇ ਵਿੱਕੀ ਸਰਮਾ ਨੇ ਆਪਣੇ ਸਾਥੀਆਂ ਸਣੇ ਅਕਾਲੀ ਦਲ ਨੂੰ ਅਲਵਿਦਾ ਆਖਦਿਆਂ ਸਾਬਕਾ ਕੈਬਨਿਟ ਮੰਤਰੀ ਤੇ ਬਰਨਾਲਾ ਦੇ ਜਿਮਣੀ ਚੋਣ ਇੰਚਾਰਜ ਵਿਜੈਇੰਦਰ ਸਿੰਗਲਾ ਦੀ ਅਗਵਾਈ ਹੇਠ ਕਾਂਗਰਸ ਦਾ ਪੱਲਾ ਫੜਿਆ। ਜਿੰਨ੍ਹਾਂ ਦਾ ਵਿਜੈਇੰਦਰ ਸਿੰਗਲਾ ਵਲੋਂ ਸਮੂਹ ਸਾਥੀਆਂ ਦਾ ਪਾਰਟੀ ’ਚ ਭਰਵਾਂ ਸਵਾਗਤ ਕਰਦਿਆਂ ਵਿਸਵਾਸ ਦਵਾਇਆ ਕਿ ਪਾਰਟੀ ’ਚ ਉਨ੍ਹਾਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ। ਸਿੰਗਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਹੀ ਇਕ ਅਜਿਹੀ ਪਾਰਟੀ ਹੈ, ਜਿਹੜੀ ਆਪਣੇ ਆਗੂਆਂ ਤੇ ਵਰਕਰਾਂ ਦਾ ਮਾਣ-ਸਨਮਾਨ ਬਹਾਲ ਰੱਖਦੀ ਹੈ ਤੇ ਹਰ ਵਰਗ ਨੂੰ ਨਾਲ ਲੈ ਕੇ ਚੱਲਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਇਮਾਨਦਾਰ ਤੇ ਬੇਦਾਗ ਸ਼ਖਸੀਅਤ ਹੈ, ਜੋ ਹਰ ਮੁਸ਼ਕਿਲ ’ਚ ਹਮੇਸ਼ਾ ਬਰਨਾਲਾ ਹਲਕੇ ਦੇ ਲੋਕਾਂ ਦੀ ਅਵਾਜ ਬਣ ਕੇ ਮੂਹਰਲੀ ਕਤਾਰ ’ਚ ਖੜ੍ਹਦੇ ਰਹੇ ਹਨ। ਜਿਸ ਤਰ੍ਹਾਂ ਕਾਲਾ ਢਿੱਲੋਂ ਹਮੇਸ਼ਾ ਲੋਕਾਂ ਦੇ ਨਾਲ ਖੜ੍ਹਦੇ ਆਏ ਹਨ, ਉਸੇ ਤਰ੍ਹਾਂ ਹੀ ਹੁਣ ਕਾਲਾ ਢਿੱਲੋਂ ਦੀ ਚੋਣ ਮੁਹਿੰਮ ’ਚ ਵੀ ਲੋਕ ਆਪ-ਮੁਹਾਰੇ ਜੁੜਕੇ ਉਨ੍ਹਾਂ ਦਾ ਸਾਥ ਦੇ ਰਹੇ ਹਨ। ਇਸ ਮੌਕੇ ਕਾਂਗਰਸ ’ਚ ਸ਼ਾਮਲ ਹੋਣ ਵਾਲੇ ਸਾਬਕਾ ਕੌਂਸਲਰ ਰਮਾ ਸਰਮਾ, ਹਨੀ ਸਰਮਾ, ਮੰਨੂ ਸਰਮਾ ਤੇ ਵਿੱਕੀ ਸਰਮਾ ਨੇ ਕਿਹਾ ਕਿ ਉਹ ਕਾਲਾ ਢਿੱਲੋਂ ਦੀ ਚੋਣ ਮੁਹਿੰਮ ’ਚ ਵੱਧ ਚੜ੍ਹ ਕੇ ਹਿੱਸਾ ਲੈਣਗੇ ਤੇ ਉਨ੍ਹਾਂ ਨੂੰ ਵੱਡੀ ਲੀਡ ਨਾਲ ਜਿਤਾਉਣਗੇ। ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਮੱਖਣ ਸ਼ਰਮਾ, ਬਲਾਕ ਸ਼ਹਿਰੀ ਪ੍ਰਧਾਨ ਮਹੇਸ਼ ਕੁਮਾਰ ਲੋਟਾ, ਸੀਨੀਅਰ ਕਾਂਗਰਸੀ ਆਗੂ ਨਰਿੰਦਰ ਸ਼ਰਮਾ ਸਣੇ ਵੱਡੀ ਗਿਣਤੀ ’ਚ ਕਾਂਗਰਸੀ ਆਗੂ/ਵਰਕਰ ਹਾਜਰ ਸਨ।