ਵਾਰਡ ਨੰਬਰ 9 ਤੋਂ ਅਜ਼ਾਦ ਉਮੀਦਵਾਰ ਪੂਜਾ ਰਾਣੀ ਨੇ ਜਿੱਤ ਪ੍ਰਾਪਤ ਕੀਤੀ
ਫੂਲ ਟਾਊਨ 21ਦਸੰਬਰ (ਕੁਲਦੀਪ ਗਰਗ)
ਮਿਉਂਸਪਲ ਕਮੇਟੀ ਰਾਮਪੁਰਾ ਫੂਲ ਦੇ ਵਾਰਡ ਨੰਬਰ 9 ਤੋਂ ਅਜ਼ਾਦ ਉਮੀਦਵਾਰ ਪੂਜਾ ਰਾਣੀ ਨੇ ਆਪਣੇ ਨਿਕਟਤਮ ਵਿਰੋਧੀ ਉਮੀਦਵਾਰ ਕਿਰਨਾ ਰਾਣੀ ਨੂੰ 96ਵੋਟਾ ਨਾਲ ਹਰਾਕੇ ਜਿੱਤ ਪ੍ਰਾਪਤ ਕੀਤੀ ਹੈ । ਜਿੱਤ ਪ੍ਰਾਪਤ ਕਰਨ ਉਪਰੰਤ ਪੂਜਾ ਰਾਣੀ ਨੇ ਕਿਹਾ ਕਿ ਉਹ ਵਾਰਡ ਨੰਬਰ9 ਦੇ ਵੋਟਰਾਂ ਦੇ ਹਮੇਸ਼ਾ ਰਿਣੀ ਰਹਿਣਗੇ ਜਿਹਨਾਂ ਨੇ ਉਹਨਾਂ ਉਪਰ ਵਿਸਵਾਸ਼ ਕਰਕੇ ਜਿੱਤ ਦਿਵਾਈ ਹੈ ਅਤੇ ਬਿਨਾਂ ਕਿਸੇ ਪੱਖਪਾਤ ਤੋ ਵਾਰਡ ਦੀ ਬਿਹਤਰੀ ਲਈ ਕੰਮ ਕਰਨਗੇ।